12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਬੀ.ਕੇ.ਯੂ ਰਾਜੇਵਾਲ ਦੇ ਗੁਰਮੀਤ ਸਿੰਘ ਕਿਲ੍ਹਾ ਨੌਂ ਜ਼ਿਲ੍ਹਾ ਪ੍ਰਧਾਨ ਬਣੇ ਰਾਜੇਵਾਲ ਜ਼ਿਲ੍ਹਾ ਫ਼ਰੀਦਕੋਟ ਦੀ ਨਵੀਂ ਜਥੇਬੰਦੀ ਦਾ ਗਠਨ

ਫ਼ਰੀਦਕੋਟ, 12 ਅਕਤੂਬਰ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਪਿੰਡ ਚਹਿਲ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਜਥੇਬੰਦੀ ਨੂੰ ਜ਼ਿਲ੍ਹਾ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਫ਼ਰੀਦਕੋਟ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 13-10-2026
ਫ਼ਰੀਦਕੋਟ, 12 ਅਕਤੂਬਰ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਪਿੰਡ ਚਹਿਲ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਜਥੇਬੰਦੀ ਨੂੰ ਜ਼ਿਲ੍ਹਾ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਫ਼ਰੀਦਕੋਟ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਸਮਾਗਮ ਵਿਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਆਪਣੀ ਸਮੁੱਚੀ ਟੀਮ ਸਮੇਤ ਵਿਸ਼ੇਸ਼ ਤੌਰ ’ਤੇ ਪਹੁੰਚੇ। ਪਿੰਡ ਚਹਿਲ ਵਿਖੇ ਪਹੁੰਚਣ ’ਤੇ ਸਰਪੰਚ ਸੁਖਦੇਵ ਸਿੰਘ, ਬਲਾਕ ਸੰਮਤੀ ਮੈਂਬਰ ਜਗਸੀਰ ਸਿੰਘ ਅਤੇ ਸਮੁੱਚੀ ਗ੍ਰਾਮ ਪੰਚਾਇਤ ਵਲੋਂ ਬਲਬੀਰ ਸਿੰਘ ਰਾਜੇਵਾਲ ਅਤੇ ਉਨ੍ਹਾਂ ਦੀ ਟੀਮ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੌਰਾਨ ਸਰਬਸੰਮਤੀ ਨਾਲ ਜ਼ਿਲ੍ਹਾ ਫ਼ਰੀਦਕੋਟ ਦੀ ਨਵੀਂ ਟੀਮ ਦਾ ਗਠਨ ਕਰਦਿਆਂ ਗੁਰਮੀਤ ਸਿੰਘ ਕਿਲ੍ਹਾ ਨੌਂ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਨਿਰਮਲ ਸਿੰਘ ਚਹਿਲ ਜਨਰਲ ਸਕੱਤਰ, ਸੁਰਜੀਤ ਸਿੰਘ ਚਹਿਲ ਜ਼ਿਲ੍ਹਾ ਖ਼ਜ਼ਾਨਚੀ, ਚਰਨਜੀਤ ਸਿੰਘ ਪੱਖੀ ਕਲਾਂ ਸੀਨੀਅਰ ਮੀਤ ਪ੍ਰਧਾਨ, ਮਨਦੀਪ ਸਿੰਘ ਮੋਰਾਂਵਾਲੀ ਸੀਨੀਅਰ ਮੀਤ ਪ੍ਰਧਾਨ, ਰਣਜੋਧ ਸਿੰਘ ਜਟਾਣਾ ਪ੍ਰੈੱਸ ਸਕੱਤਰ ਅਤੇ ਮਨਜੀਤ ਸਿੰਘ ਚੰਮੇਲੀ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ। ਸਮਾਗਮ ਵਿਚ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿਚੋਂ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪਿੰਡ ਗੋਲੇਵਾਲਾ, ਸੰਧਵਾਂ, ਨਵਾਂ ਕਿਲ੍ਹਾ, ਟਹਿਣਾ, ਭਾਣਾ, ਸੁੰਦਰ ਨਗਰ ਫ਼ਰੀਦਕੋਟ, ਮੋਰਾਂਵਾਲੀ, ਚਹਿਲ, ਹਸਣਭੱਟੀ, ਸਿੱਖਾਂਵਾਲਾ, ਘੁਮਿਆਰਾ, ਮਚਾਕੀ ਮੱਲ ਸਿੰਘ, ਸੁੱਖਣਵਾਲਾ, ਮੰਡਵਾਲਾ ਅਤੇ ਸੇਖੋਂ ਇਨਕਲੇਵ ਦਿਹਾਤੀ ਤੋਂ ਕਿਸਾਨ ਵਿਸ਼ੇਸ਼ ਤੌਰ ’ਤੇ ਪਹੁੰਚੇ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੇ ਬੀ. ਸੀ. ਏ. ਭਾਗ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਜ਼ਿਲ੍ਹੇ ’ਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਲਈ 11 ਨੋਡਲ ਅਫ਼ਸਰ ਨਿਯੁਕਤ ਕੀਤੇ ਗਏ : ਡਿਪਟੀ ਕਮਿਸ਼ਨਰ
Ad Position 24