ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੇ ਬੀ. ਸੀ. ਏ. ਭਾਗ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ
ਕੋਟਕਪੂਰਾ, 12 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਸੀ.
ਕੋਟਕਪੂਰਾ, 12 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਸੀ.ਏ. ਭਾਗ ਪਹਿਲਾ ਸਮੈਸਟਰ ਦੇ ਨਤੀਜਿਆਂ ਵਿਚ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਨਤੀਜਿਆਂ ਅਨੁਸਾਰ ਭਵਨਦੀਪ ਕੌਰ ਅਤੇ ਜਸਪ੍ਰੀਤ ਕੌਰ ਨੇ 91.7 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ। ਬਲਵਿੰਦਰ ਸਿੰਘ ਨੇ 90.8 ਐਸ.ਜੀ.ਪੀ.ਏ. ਨਾਲ ਦੂਜਾ ਸਥਾਨ ਅਤੇ ਗੁਰਮੀਤ ਕੌਰ ਨੇ 85.4 ਐਸ.ਜੀ.ਪੀ.ਏ. ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਗੁਲਸ਼ਨ ਕੁਮਾਰ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਪੜ੍ਹਾਈ ਪ੍ਰਤੀ ਸਮਰਪਣ ਦਾ ਨਤੀਜਾ ਹੈ। ਡਾ. ਗੁਲਸ਼ਨ ਕੁਮਾਰ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਕਾਲਜ ਦੇ ਅਧਿਆਪਕ ਡਾ. ਸਤਨਾਮ ਸਿੰਘ, ਡਾ. ਮਨਦੀਪ ਕੌਰ, ਅਜੈ ਕੁਮਾਰ, ਮਨਤਾਰ ਸਿੰਘ, ਗਰੀਸ਼ ਸ਼ਰਮਾ ਅਤੇ ਰੁਪਾਲੀ ਲੂੰਬਾ ਨੂੰ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।