ਵਿਸ਼ਵ ਮਾਨਸਿਕ ਤੰਦਰੁਸਤੀ ਦਿਵਸ ਮਨਾਇਆ
ਫ਼ਰੀਦਕੋਟ, 12 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਕਾਲਜ ਦੇ ਮੈਂਟਲ ਵੈਲਨੈੱਸ ਸੈੱਲ (ਮਾਨਸਿਕ ਤੰਦਰੁਸਤੀ ਸੈੱਲ) ਵਲੋਂ ਵਿਸ਼ਵ ਮਾਨਸਿਕ ਤੰਦਰੁਸਤੀ ਦਿਵਸ ਮਨਾਇਆ ਗਿਆ। ਇਸ ਮੌਕੇ ਇਕ ਵਿਸ਼ੇਸ਼ ਸੈਮੀਨਾਰ ਵੀ ਕਰਵਾਇਆ ਗਿਆ।
ਫ਼ਰੀਦਕੋਟ, 12 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਕਾਲਜ ਦੇ ਮੈਂਟਲ ਵੈਲਨੈੱਸ ਸੈੱਲ (ਮਾਨਸਿਕ ਤੰਦਰੁਸਤੀ ਸੈੱਲ) ਵਲੋਂ ਵਿਸ਼ਵ ਮਾਨਸਿਕ ਤੰਦਰੁਸਤੀ ਦਿਵਸ ਮਨਾਇਆ ਗਿਆ। ਇਸ ਮੌਕੇ ਇਕ ਵਿਸ਼ੇਸ਼ ਸੈਮੀਨਾਰ ਵੀ ਕਰਵਾਇਆ ਗਿਆ। ਜਿਸ ਦਾ ਵਿਸ਼ਾ ਕਿਸ਼ੋਰਾਂ ਦੀ ਮਾਨਸਿਕ ਸਿਹਤ: ਨੌਜਵਾਨੀ ਅਤੇ ਪਰੰਪਰਾ ਦੇ ਸੁਮੇਲ ਨੂੰ ਸਮਝਣਾ ਸੀ। ਇਸ ਸੈਮੀਨਾਰ ਵਿਚ ਮੁੱਖ ਬੁਲਾਰੇ ਪ੍ਰਿੰਸੀਪਲ ਕੁਮਾਰ ਜਗਦੇਵ ਸਿੰਘ ਬਰਾੜ ਸਨ। ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਚਰਨਜੀਤ ਕੌਰ ਵੀ ਸ਼ਾਮਿਲ ਹੋਏ। ਮੈਂਟਲ ਵੈਲਨੈਸ ਸੈੱਲ ਦੇ ਨੋਡਲ ਅਫ਼ਸਰ ਫੈਨੀ ਚਾਵਲਾ ਨੇ ਮੰਚ ਸੰਚਾਲਨ ਕਰਦਿਆਂ ਮੁੱਖ ਮਹਿਮਾਨ ਦਾ ਸਵਾਗਤ ਕੀਤਾ। ਪ੍ਰਿੰਸੀਪਲ ਕੁਮਾਰ ਜਗਦੇਵ ਸਿੰਘ ਬਰਾੜ ਨੇ ਮੌਜੂਦਾ ਦੌਰ ਵਿਚ ਮਾਨਸਿਕ ਤੰਦਰੁਸਤੀ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਅਤੇ ਸਮੂਹ ਸਟਾਫ਼ ਨੇ ਪ੍ਰਿੰਸੀਪਲ ਕੁਮਾਰ ਜਗਦੇਵ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।