ਪੰਜਾਬ ਸਰਕਾਰ ਕਾਨੂੰਨ ਵਿਵਸਥਾ ਤੇ ਵਿਕਾਸ ਸਮੇਤ ਹਰ ਮੁਹਾਜ਼ ’ਤੇ ਅਸਫ਼ਲ ਰਹੀ-ਭੰਗੇਵਾਲਾ
ਸ੍ਰੀ ਮੁਕਤਸਰ ਸਾਹਿਬ , 12 ਅਕਤੂਬਰ ( ਰਣਜੀਤ ਸਿੰਘ ਢਿੱਲੋਂ )- ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ ਤੇ ਸਵਾਲ ਉਠਾਉਂਦਿਆਂ ਦੋਸ਼ ਲਗਾਇਆ ਕਿ ਸਰਕਾਰ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕਾਨੂੰਨ - ਵਿਵਸਥਾ , ਵਿਕਾਸ ਤੇ ਨਸ਼ਿਆਂ ਦੀ ਸਮੱਸਿਆ ਸਮੇਤ ਮੁੱਖ ਮੁੱਦਿਆਂ ਨੂੰ ਹੱਲ ਕਰਨ ਵਿਚ ਅਸਫ਼ਲ ਰਹੀ ਹੈ । ਉਨ੍ਹਾਂ ਕਿਹਾ ਕਿ ਸਰਕਾਰ ਕੋਲ ਆਪਣੀਆਂ ਪ੍ਰਾਪਤੀਆਂ ਗਿਣਵਾਉਣ ਦੀ ਬਜਾਏ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜਵਾਬ ਹੋਣਾ ਚਾਹੀਦਾ ਹੈ ।
ਸ
ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਗੱਲਬਾਤ ਕਰਦੇ ਹੋਏ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ, ਨਾਲ ਹੋਰ ਆਗੂ। ਅਜੀਤ ਤਸਵੀਰ
13-10-2026
ਸ੍ਰੀ ਮੁਕਤਸਰ ਸਾਹਿਬ , 12 ਅਕਤੂਬਰ ( ਰਣਜੀਤ ਸਿੰਘ ਢਿੱਲੋਂ )- ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ ਤੇ ਸਵਾਲ ਉਠਾਉਂਦਿਆਂ ਦੋਸ਼ ਲਗਾਇਆ ਕਿ ਸਰਕਾਰ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕਾਨੂੰਨ - ਵਿਵਸਥਾ , ਵਿਕਾਸ ਤੇ ਨਸ਼ਿਆਂ ਦੀ ਸਮੱਸਿਆ ਸਮੇਤ ਮੁੱਖ ਮੁੱਦਿਆਂ ਨੂੰ ਹੱਲ ਕਰਨ ਵਿਚ ਅਸਫ਼ਲ ਰਹੀ ਹੈ । ਉਨ੍ਹਾਂ ਕਿਹਾ ਕਿ ਸਰਕਾਰ ਕੋਲ ਆਪਣੀਆਂ ਪ੍ਰਾਪਤੀਆਂ ਗਿਣਵਾਉਣ ਦੀ ਬਜਾਏ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜਵਾਬ ਹੋਣਾ ਚਾਹੀਦਾ ਹੈ । ਉਨ੍ਹਾਂ ਦੱਸਿਆ ਕਿ ਭਾਜਪਾ ਵਲੋਂ ਜ਼ਿਲ੍ਹਾ ਪੱਧਰ ’ ਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਸੰਬੰਧੀ ਜਾਣਕਾਰੀ ਇਕੱਠੀ ਕਰਨ ਲਈ ਡਿਪਟੀ ਕਮਿਸ਼ਨਰਾਂ ਤੋਂ ਵੇਰਵੇ ਲੈਣ ਦੀ ਹਦਾਇਤ ਕੀਤੀ ਗਈ ਸੀ । ਇਸ ਸੰਬੰਧੀ ਉਨ੍ਹਾਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਨਿੱਜੀ ਤੌਰ ’ ਤੇ ਮਿਲ ਕੇ ਅਤੇ ਫ਼ੋਨ ਰਾਹੀਂ ਪ੍ਰਧਾਨ ਮੰਤਰੀ ਆਵਾਸ ਯੋਜਨਾ , ਮਨਰੇਗਾ ਅਤੇ ਹੋਰ ਕੇਂਦਰੀ ਯੋਜਨਾਵਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਦੀ ਬੇਨਤੀ ਕੀਤੀ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਦੇ ਵੇਰਵੇ ਲੋਕਾਂ ਤੱਕ ਪਹੁੰਚਾਉਣ ਦਾ ਉਦੇਸ਼ ਇਹ ਸਪੱਸ਼ਟ ਕਰਨਾ ਹੈ ਕਿ ਕੇਂਦਰ ਸਰਕਾਰ ਵਲੋਂ ਪੰਜਾਬ ’ ਚ ਕਿਹੜੀਆਂ ਯੋਜਨਾਵਾਂ ਤਹਿਤ ਫ਼ੰਡ ਦਿੱਤੇ ਜਾ ਰਹੇ ਹਨ । ਸ . ਭੰਗੇਵਾਲਾ ਨੇ ਸ੍ਰੀ ਮੁਕਤਸਰ ਸਾਹਿਬ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਅੰਮ੍ਰਿਤ ਯੋਜਨਾ ਤਹਿਤ ਸ਼ਹਿਰ ਲਈ ਲਗਪਗ 158 ਕਰੋੜ ਰੁਪਏ ਦੀ ਰਾਸ਼ੀ ਆਈ ਸੀ , ਜਿਸ ਦਾ ਉਦੇਸ਼ ਪਾਣੀ ਤੇ ਸੀਵਰੇਜ ਪ੍ਰਬੰਧਾਂ ਵਿਚ ਸੁਧਾਰ ਕਰਨਾ ਹੈ । ਉਨ੍ਹਾਂ ਦੋਸ਼ ਲਗਾਇਆ ਕਿ ਸ਼ਹਿਰ ਵਿਚ ਵੱਖ - ਵੱਖ ਥਾਵਾਂ ’ ਤੇ ਸੜਕਾਂ ਪੁੱਟੇ ਜਾਣ ਅਤੇ ਕੰਮਾਂ ਦੀ ਸੁਚੱਜੀ ਯੋਜਨਾਬੰਦੀ ਨਾ ਹੋਣ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ । ਉਨ੍ਹਾਂ ਕਿਹਾ ਕਿ ਇਸ ਨਾਲ ਦੁਕਾਨਦਾਰਾਂ ਦੇ ਕਾਰੋਬਾਰ ’ ਤੇ ਅਸਰ ਪੈ ਰਿਹਾ ਹੈ । ਉਨ੍ਹਾਂ ਅਨੁਸਾਰ , ਟ੍ਰੈਫ਼ਿਕ ਜਾਮ ਕਾਰਨ ਐਮਰਜੈਂਸੀ ਸੇਵਾਵਾਂ ਤੇ ਮਰੀਜ਼ਾਂ ਨੂੰ ਵੀ ਮੁਸ਼ਕਿਲਾਂ ਆ ਸਕਦੀਆਂ ਹਨ । ਉਨ੍ਹਾਂ ਸ਼ਹਿਰ ਵਿਚ ਸਫ਼ਾਈ ਪ੍ਰਬੰਧਾਂ ’ ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਨਸ਼ਾ ਤਸਕਰੀ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਠੋਸ ਕਦਮ ਚੁੱਕਣ ਦੀ ਵੀ ਲੋੜ ਹੈ । ਉਨ੍ਹਾਂ ਗੁਰੂ ਗੋਬਿੰਦ ਸਿੰਘ ਪਾਰਕ ਅਤੇ ਮਾਈ ਭਾਗੋ ਪਾਰਕ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ ਇਨ੍ਹਾਂ ਥਾਵਾਂ ’ ਤੇ ਨਸ਼ੇ ਦੀ ਵਰਤੋਂ ਸੰਬੰਧੀ ਮਾਮਲੇ ਸਾਹਮਣੇ ਆਏ ਹਨ । ਉਨ੍ਹਾਂ ਪਾਰਕ ਦੇ ਸਾਹਮਣੇ ਪੁਲਿਸ ਵਲੋਂ ਲਗਾਏ ਜਾਂਦੇ ਨਾਕੇ ਬਾਰੇ ਵੀ ਸਵਾਲ ਉਠਾਏ । ਕੁਲਦੀਪ ਸਿੰਘ ਭੰਗੇਵਾਲਾ ਨੇ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਦੇ ਕੰਮਕਾਜ ਬਾਰੇ ਬੋਲਦਿਆਂ ਕਿਹਾ ਕਿ ਨਗਰ ਕੌਂਸਲ ਦੀ ਪ੍ਰਧਾਨਗੀ , ਬਹੁਤੇ ਕੌਂਸਲਰਾਂ ਤੇ ਵਿਧਾਇਕ ਦੇ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਹੋਣ ਦੇ ਬਾਵਜੂਦ ਸ਼ਹਿਰ ਦੀਆਂ ਸਮੱਸਿਆਵਾਂ ਹੱਲ ਹੋਣੀਆਂ ਚਾਹੀਦੀਆਂ ਹਨ । ਉਨ੍ਹਾਂ ਦਾਅਵਾ ਕੀਤਾ ਕਿ ਵੱਖ - ਵੱਖ ਮੁਲਾਜ਼ਮ ਜਥੇਬੰਦੀਆਂ ਦੇ ਧਰਨੇ ਤੇ ਪ੍ਰਦਰਸ਼ਨ ਸਰਕਾਰ ਦੀ ਕਾਰਗੁਜ਼ਾਰੀ ’ ਤੇ ਸਵਾਲ ਖੜ੍ਹੇ ਕਰਦੇ ਹਨ । ਉਨ੍ਹਾਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਤਹਿਤ ਮਿਲਣ ਵਾਲੇ ਫ਼ੰਡਾਂ ਤੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਦੇ ਵੇਰਵੇ ਜਨਤਕ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਲੋਕਾਂ ਨੂੰ ਇਹ ਜਾਣਨ ਦਾ ਹੱਕ ਹੈ ਕਿ ਵਿਕਾਸ ਕਾਰਜਾਂ ਲਈ ਕਿਹੜੇ ਸਰੋਤਾਂ ਤੋਂ ਰਾਸ਼ੀ ਆ ਰਹੀ ਹੈ ਅਤੇ ਉਸ ਦੀ ਵਰਤੋਂ ਕਿਵੇਂ ਕੀਤੀ ਜਾ ਰਹੀ ਹੈ । ਇਸ ਮੌਕੇ ਜ਼ਿਲ੍ਹਾ ਪ੍ਰੈੱਸ ਸਕੱਤਰ ਅਨੁਰਾਗ ਸ਼ਰਮਾ , ਰਾਜ ਕੁਮਾਰ ਮੇਲੂ ਭਟੇਜਾ ਆਦਿ ਹਾਜ਼ਰ ਸਨ ।