12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

‘ਖੇਡਾਂ ਵਤਨ ਪੰਜਾਬ ਦੀਆਂ’ ’ਚ ਨਿਸ਼ਾਨ ਅਕੈਡਮੀ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਮਲੋਟ, 12 ਅਕਤੂਬਰ (ਪਾਟਿਲ)-ਨਿਸ਼ਾਨ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਔਲਖ ਦੀਆਂ ਵਿਦਿਆਰਥਣਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ ਵਾਲੀਬਾਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੀਆਂ ਖਿਡਾਰਨਾਂ ਨੇ ਵੱਖ-ਵੱਖ ਉਮਰ ਵਰਗਾਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 13-10-2026
ਮਲੋਟ, 12 ਅਕਤੂਬਰ (ਪਾਟਿਲ)-ਨਿਸ਼ਾਨ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਔਲਖ ਦੀਆਂ ਵਿਦਿਆਰਥਣਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ ਵਾਲੀਬਾਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੀਆਂ ਖਿਡਾਰਨਾਂ ਨੇ ਵੱਖ-ਵੱਖ ਉਮਰ ਵਰਗਾਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਅੰਡਰ-14 ਵਰਗ ਵਿਚ ਦੂਜਾ ਸਥਾਨ, ਅੰਡਰ-17 ਵਰਗ ਵਿਚ ਪਹਿਲਾ ਸਥਾਨ ਅਤੇ ਅੰਡਰ-21 ਵਰਗ ਵਿਚ ਤੀਜਾ ਸਥਾਨ ਹਾਸਿਲ ਕੀਤਾ। ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਖਿਡਾਰਨਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਸਕੂਲ ਦੇ ਚੇਅਰਮੈਨ ਕਸ਼ਮੀਰ ਸਿੰਘ, ਡਾਇਰੈਕਟਰ ਇਕਓਂਕਾਰ ਸਿੰਘ, ਪ੍ਰਿੰਸੀਪਲ ਹਰਪ੍ਰੀਤ ਕੌਰ, ਵਾਈਸ ਪ੍ਰਿੰਸੀਪਲ ਵੀਰਪਾਲ ਕੌਰ ਅਤੇ ਐਡਮਨਿਸਟਰੇਟਰ ਇੰਦਰਜੀਤ ਕੌਰ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਹੋਰ ਵੱਡੀਆਂ ਉਪਲਬਧੀਆਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੰਨੀ ਢਿੱਲੋਂ ਨੇ ਖ਼ਰੀਦ ਕੇਂਦਰ ਦੋਦਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਪਿਛਲੇ ਦੋ ਮਹੀਨਿਆਂ ਤੋਂ ਨਾਲੀਆਂ ਵਿਚ ਰੁੜ੍ਹ ਰਿਹੈ ਪੀਣ ਵਾਲਾ ਪਾਣੀ ਪ੍ਰਸ਼ਾਸਨ ’ਤੇ ਉਠੇ ਸਵਾਲ
Ad Position 24