14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸੂਬਾ ਮਾਨ ਭਾਜਪਾ ਲੇਬਰ ਸੈੱਲ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਕੋਟਕਪੂਰਾ, 13 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਭਾਜਪਾ ਦੇ ਸੀਨੀਅਰ ਆਗੂ ਭਾਈ ਰਾਹੁਲ ਸਿੱਧੂ ਵਲੋਂ ਪਾਰਟੀ ਅਤੇ ਮਜ਼ਦੂਰ ਵਰਗ ਦੀ ਮਜ਼ਬੂਤੀ ਲਈ ਇਕ ਅਹਿਮ ਫ਼ੈਸਲਾ ਲੈਂਦਿਆਂ ਸੂਬਾ ਮਾਨ ਨੂੰ ਭਾਜਪਾ ਲੇਬਰ ਸੈੱਲ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਭਾਈ ਰਾਹੁਲ ਸਿੱਧੂ ਨੇ ਸੂਬਾ ਮਾਨ ਨੂੰ ਅਧਿਕਾਰਤ ਨਿਯੁਕਤੀ ਪੱਤਰ ਸੌਂਪਦਿਆਂ ਉਸ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ।

Ad Position 21
No active advertisement
ਅਜੀਤ ਡੈਸਕ 14-10-2026
ਕੋਟਕਪੂਰਾ, 13 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਭਾਜਪਾ ਦੇ ਸੀਨੀਅਰ ਆਗੂ ਭਾਈ ਰਾਹੁਲ ਸਿੱਧੂ ਵਲੋਂ ਪਾਰਟੀ ਅਤੇ ਮਜ਼ਦੂਰ ਵਰਗ ਦੀ ਮਜ਼ਬੂਤੀ ਲਈ ਇਕ ਅਹਿਮ ਫ਼ੈਸਲਾ ਲੈਂਦਿਆਂ ਸੂਬਾ ਮਾਨ ਨੂੰ ਭਾਜਪਾ ਲੇਬਰ ਸੈੱਲ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਭਾਈ ਰਾਹੁਲ ਸਿੱਧੂ ਨੇ ਸੂਬਾ ਮਾਨ ਨੂੰ ਅਧਿਕਾਰਤ ਨਿਯੁਕਤੀ ਪੱਤਰ ਸੌਂਪਦਿਆਂ ਉਸ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਭਾਈ ਰਾਹੁਲ ਸਿੱਧੂ ਨੇ ਕਿਹਾ ਕਿ ਸੂਬਾ ਮਾਨ ਲੰਮੇ ਸਮੇਂ ਤੋਂ ਮਜ਼ਦੂਰਾਂ ਅਤੇ ਕਿਰਤੀ ਭਾਈਚਾਰੇ ਦੇ ਹੱਕਾਂ ਲਈ ਸੰਘਰਸ਼ ਕਰਦੇ ਆ ਰਹੇ ਹਨ। ਉਨ੍ਹਾਂ ਦੀ ਮਿਹਨਤ ਅਤੇ ਲਗਨ ਨੂੰ ਦੇਖਦੇ ਹੋਏ ਹੀ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਸੂਬਾ ਮਾਨ ਨੇ ਭਾਈ ਰਾਹੁਲ ਸਿੱਧੂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸੁਖਵਿੰਦਰ ਸਿੰਘ ਗਿੱਲ, ਪਵਨ ਕੁਮਾਰ, ਗਗਨ ਸ਼ਰਮਾ , ਰਾਕੇਸ਼ ਗੋਇਲ , ਜਸਵਿੰਦਰ ਸਿੰਘ ਗੋਲਾ , ਓਮਕਾਰ ਗੋਇਲ, ਬਿੱਟਾ ਨਰੂਲਾ, ਰਤਨ ਮਿੱਠੂ, ਗਗਨ ਪੰਡਿਤ, ਕੁਲਵਿੰਦਰ ਸਿੰਘ ਕਿੰਦਰ, ਜਸਪਾਲ ਸਿੰਘ ਚਮੇਲੀ, ਜੱਸੀ ਖਾਰਾ, ਜਗਤਾਰ ਸਿੰਘ, ਨੱਥਾ ਸਿੰਘ, ਵਿਜੇ, ਪਰਦੀਪ ਸੈਂਡੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਅਮੋਲਕ ਸਿੰਘ ਦੇ ਸਹਿਯੋਗ ਨਾਲ ਪਿੰਡ ਦੇ ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ : ਸਰਪੰਚ ਕਿੰਦਾ ਅਗਲੀ ਖ਼ਬਰ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਲੋਕ ਸਹਿਯੋਗ ਕਰਨ-ਵਿਧਾਇਕ ਕਾਕਾ ਬਰਾੜ ਸ਼ਹਿਰ ਦੀਆਂ ਮੁੱਖ ਸੜਕਾਂ ’ਤੇ ਚਲਾਇਆ ਸਫ਼ਾਈ ਅਭਿਆ...
Ad Position 24