14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ

ਫ਼ਰੀਦਕੋਟ, 14 ਅਕਤੂਬਰ (ਸਰਬਜੀਤ ਸਿੰਘ) – ਫ਼ਰੀਦਕੋਟ ਪੁਲਿਸ ਵਲੋਂ ਵੱਖ- ਵੱਖ ਥਾਵਾਂ ’ਤੋਂ ਸ਼ੱਕ ਦੇ ਆਧਾਰ ’ਤੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸੰਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 15-10-2026
ਫ਼ਰੀਦਕੋਟ, 14 ਅਕਤੂਬਰ (ਸਰਬਜੀਤ ਸਿੰਘ) – ਫ਼ਰੀਦਕੋਟ ਪੁਲਿਸ ਵਲੋਂ ਵੱਖ- ਵੱਖ ਥਾਵਾਂ ’ਤੋਂ ਸ਼ੱਕ ਦੇ ਆਧਾਰ ’ਤੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸੰਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਨੇੜੇ ਮਿ੍ਰਤਕ ਦੇਹ ਸੰਭਾਲ ਕੇਂਦਰ, ਫਿਰੋਜਪੁਰ ਰੋਡ, ਫ਼ਰੀਦਕੋਟ ਮੌਜੂਦ ਸੀ ਤਾਂ ਦੋ ਮੋਨੇ ਵਿਅਕਤੀਆਂ ਸੁਖਵੀਰ ਸਿੰਘ ਉਰਫ਼ ਜੱਜੀ ਪੁੱਤਰ ਨਿਸ਼ਾਨ ਸਿੰਘ ਤੇ ਸੁਰਜੀਤ ਸਿੰਘ ਸਤਾ ਪੁੱਤਰ ਬੂਟਾ ਸਿੰਘ ਵਾਸੀਆਨ ਫ਼ਰੀਦਕੋਟ ਨੂੰ ਸ਼ੱਕ ਆਧਾਰ ’ਤੇ ਕਾਬੂ ਕਰਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 12 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਰਫਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਬੇਅੰਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਦੀਪ ਸਿੰਘ ਵਾਲਾ ਤੋਂ ਪਿੰਡ ਦੇ ਹੀ ਵਾਸੀ ਸੁਖਵਿੰਦਰ ਸਿੰਘ ਉਰਫ਼ ਸੁੱਖੀ ਪੁੱਤਰ ਚਾਨਣ ਸਿੰਘ ਨੂੰ ਸ਼ੱਕ ਆਧਾਰ ’ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 2.46 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਾਦਿਕ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਗੁਰਜੀਤ ਸਿੰਘ ਸਰਾਵਾਂ ਦੀ ਯਾਦ ’ਚ ਸ਼ਹੀਦੀ ਸਮਾਗਮ ਕਰਵਾਇਆ ਅੱਜ ਦੇ ਪੰਜਾਬ ਬੰਦ ਦੇ ਸੱਦੇ ਦਾ ਬੀਕੇਯੂ ਕਾਦੀਆਂ ਪੂਰਨ... ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦਾ ਕਤਲ ਬੇਹੱਦ ਚਿੰਤਾਜਨਕ : ਅਮਰਜੀਤ ਸਿੰਘ ਧਨੌਲਾ
Ad Position 24