ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ
ਫ਼ਰੀਦਕੋਟ, 14 ਅਕਤੂਬਰ (ਸਰਬਜੀਤ ਸਿੰਘ)–ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਪਿੱਪਲੀ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 14 ਅਕਤੂਬਰ (ਸਰਬਜੀਤ ਸਿੰਘ)–ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਪਿੱਪਲੀ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਨੇੜੇ ਰੇਲਵੇ ਫ਼ਾਟਕ, ਪਿੰਡ ਪਿੱਪਲੀ ਪੁੱਜੇ ਤਾਂ ਪਿੱਪਲੀ ਵਾਲੇ ਪਾਸੇ ਤੋਂ ਸਤਨਾਮ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੱਪਲੀ ਆ ਰਿਹਾ ਸੀ, ਜਿਸ ਨੂੰ ਸ਼ੱਕ ਆਧਾਰ ’ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ 10 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।