14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਅੱਜ ਪੰਜਾਬ ਬੰਦ ਦਾ ਸਮਰਥਨ

ਫ਼ਰੀਦਕੋਟ, 14 ਅਕਤੂਬਰ (ਜਸਵੰਤ ਸਿਘ ਪੁੂਰਬਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ 15 ਅਕਤੂਬਰ 2026 ਨੂੰ ਵੱਖ ਵੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਹਮਾਇਤ ਕੀਤੀ ਗਈ ਹੈ। ਅੱਜ ਸਵੇਰੇ ਪੁਲਿਸ ਵਲੋਂ ਪਾਰਟੀ ਦੇ ਆਗੂ ਅਤੇ ਹਲਕਾ ਇੰਚਾਰਜ ਦਲੇਰ ਸਿੰਘ ਡੋਡ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਵਲੋਂ ਉਨ੍ਹਾਂ ਦੇ ਘਰ ਪਿੰਡ ਡੋਡ ਵਿਖੇ ਛਾਪੇਮਾਰੀ ਕੀਤੀ ਗਈ ਪ੍ਰੰਤੂ ਸ.

Ad Position 21
No active advertisement
ਹਲਕਾ ਇੰਚਾਰਜ ਦਲੇਰ ਸਿੰਘ ਡੋਡ ਦੇ ਘਰ ਪੁਲਿਸ ਵਲੋਂ ਛਾਪੇਮਾਰੀ 15-10-2026
ਫ਼ਰੀਦਕੋਟ, 14 ਅਕਤੂਬਰ (ਜਸਵੰਤ ਸਿਘ ਪੁੂਰਬਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ 15 ਅਕਤੂਬਰ 2026 ਨੂੰ ਵੱਖ ਵੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਹਮਾਇਤ ਕੀਤੀ ਗਈ ਹੈ। ਅੱਜ ਸਵੇਰੇ ਪੁਲਿਸ ਵਲੋਂ ਪਾਰਟੀ ਦੇ ਆਗੂ ਅਤੇ ਹਲਕਾ ਇੰਚਾਰਜ ਦਲੇਰ ਸਿੰਘ ਡੋਡ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਵਲੋਂ ਉਨ੍ਹਾਂ ਦੇ ਘਰ ਪਿੰਡ ਡੋਡ ਵਿਖੇ ਛਾਪੇਮਾਰੀ ਕੀਤੀ ਗਈ ਪ੍ਰੰਤੂ ਸ. ਡੋਡ ਉਨ੍ਹਾਂ ਦੇ ਹੱਥ ਨਹੀਂ ਆਏ। ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਅੱਜ ਮਾਨਸਾ ਜਾਣਾ ਸੀ ਜਿਥੇ ਨਸ਼ਿਆਂ ਵਿਰੁੱਧ ਕੰਮ ਕਰ ਰਹੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦਾ ਦਵਾਈ ਵਿਕੇ੍ਰਤਾ ਵਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਦਲੇਰ ਸਿੰਘ ਡੋਡ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਰਾਜ ਅੰਦਰ ਨਸ਼ੇ ਨੂੰ ਰੋਕਣ ਲਈ ਕੰਮ ਕਰ ਰਹੇ ਕਾਰਕੁਨਾਂ ਦੀਆਂ ਹੱਤਿਆਵਾਂ ਕਰਵਾ ਰਹੀ ਹੈ, ਜਿਸ ਨਾਲ ਪੰਜਾਬ ਦਾ ਕੋਈ ਭਲਾ ਨਹੀਂ ਹੋ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ’ਚ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ’ਚ ਜਥੇਬੰਦੀਆਂ ਦੀ ਮੀਟਿੰਗ ਅਗਲੀ ਖ਼ਬਰ 05.92 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ
Ad Position 24