ਭਾਈ ਰਾਹੁਲ ਸਿੰਘ ਸਿੱਧੂ ਵਲੋਂ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ
ਕੋਟਕਪੂਰਾ, 15 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਭਾਰਤੀ ਜਨਤਾ ਪਾਰਟੀ ਦੇ ਹਲਕਾ ਕੋਟਕਪੂਰਾ ਦੇ ਸੀਨੀਅਰ ਆਗੂ ਭਾਈ ਰਾਹੁਲ ਸਿੰਘ ਸਿੱਧੂ ਨੇ ਮੰਡਲ ਸੰਧਵਾਂ-1 ਦੇ ਪਿੰਡ ਧੂਲਕੋਟ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਮੰਡਲ ਸੰਧਵਾਂ-1 ਦੇ ਪ੍ਰਧਾਨ ਅਸ਼ਵਨੀ ਕੁਮਾਰ ਦੀ ਅਗਵਾਈ ਵਿਚ ਨਵੇਂ ਨਿਯੁਕਤ ਕੀਤੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਭਾਈ ਰਾਹੁਲ ਸਿੰਘ ਸਿੱਧੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਆਪਣੇ ਮਿਹਨਤੀ ਅਤੇ ਵਫ਼ਾਦਾਰ ਵਰਕਰਾਂ ਦਾ ਸਤਿਕਾਰ ਕਰਦੀ ਹੈ।
ਕੋਟਕਪੂਰਾ, 15 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਭਾਰਤੀ ਜਨਤਾ ਪਾਰਟੀ ਦੇ ਹਲਕਾ ਕੋਟਕਪੂਰਾ ਦੇ ਸੀਨੀਅਰ ਆਗੂ ਭਾਈ ਰਾਹੁਲ ਸਿੰਘ ਸਿੱਧੂ ਨੇ ਮੰਡਲ ਸੰਧਵਾਂ-1 ਦੇ ਪਿੰਡ ਧੂਲਕੋਟ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਮੰਡਲ ਸੰਧਵਾਂ-1 ਦੇ ਪ੍ਰਧਾਨ ਅਸ਼ਵਨੀ ਕੁਮਾਰ ਦੀ ਅਗਵਾਈ ਵਿਚ ਨਵੇਂ ਨਿਯੁਕਤ ਕੀਤੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਭਾਈ ਰਾਹੁਲ ਸਿੰਘ ਸਿੱਧੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਆਪਣੇ ਮਿਹਨਤੀ ਅਤੇ ਵਫ਼ਾਦਾਰ ਵਰਕਰਾਂ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਪਿੰਡ ਧੂਲਕੋਟ ਅਤੇ ਮੰਡਲ ਸੰਧਵਾਂ-1 ਦੀ ਇਸ ਨਵੀਂ ਟੀਮ ਦੇ ਗਠਨ ਨਾਲ ਇਲਾਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਬਲ ਮਿਲੇਗਾ। ਇਸ ਮੌਕੇ ਮੰਡਲ ਪ੍ਰਧਾਨ ਅਸ਼ਵਨੀ ਕੁਮਾਰ ਅਤੇ ਨਿਯੁਕਤੀ ਪੱਤਰ ਹਾਸਿਲ ਕਰਨ ਵਾਲੇ ਅਹੁਦੇਦਾਰਾਂ ਨੇ ਭਾਈ ਰਾਹੁਲ ਸਿੰਘ ਸਿੱਧੂ ਅਤੇ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ। ਪ੍ਰੋਗਰਾਮ ਦੌਰਾਨ ਭਾਈ ਰਾਹੁਲ ਸਿੰਘ ਸਿੱਧੂ ਵਲੋਂ ਨਵੇਂ ਅਹੁਦੇਦਾਰਾਂ ਦਾ ਸਿਰੋਪਾਓ ਪਾ ਕੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਬਲਜੀਤ ਕੌਰ ਮਹਿਲਾ ਮੋਰਚਾ, ਅਮਰਜੀਤ ਸਿੰਘ ਜਨਰਲ ਸਕੱਤਰ, ਗੁਰਸਾਹਿਬ ਸਿੰਘ ਕਿਸਾਨ ਮੋਰਚਾ, ਰਾਜਵਿੰਦਰ ਸਿੰਘ ਖੋਸਾ ਵਾਈਸ ਪ੍ਰਧਾਨ ਓ.ਬੀ.ਸੀ. ਮੋਰਚਾ, ਬੂਟਾ ਸਿੰਘ ਕੋਟਸੁਖੀਆ ਵਾਈਸ ਪ੍ਰਧਾਨ ਓ.ਬੀ.ਸੀ. ਮੋਰਚਾ, ਜਗਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਓ.ਬੀ.ਸੀ. ਮੋਰਚਾ, ਨਵਿਤ ਗੁਪਤਾ ਜ਼ਿਲ੍ਹਾ ਪ੍ਰਧਾਨ ਵਪਾਰ ਸੈੱਲ, ਮਨਪ੍ਰੀਤ ਸਿੰਘ ਆਈ.ਟੀ.ਸੈੱਲ, ਮਾਣਕ ਬਾਵਾ, ਅਸ਼ਵਨੀ ਸ਼ਰਮਾ ਬਲਾਕ ਪ੍ਰਧਾਨ ਸੰਧਵਾਂ, ਗੁਰਵਿੰਦਰ ਸਿੰਘ ਘੁਮਿਆਰਾ, ਸ਼ਮਸ਼ੇਰ ਸਿੰਘ ਪ੍ਰਧਾਨ ਮੰਡਲ ਸੰਧਵਾਂ-2, ਜਸਵਿੰਦਰ ਸਿੰਘ ਗੋਲਾ ਪੀ.ਏ., ਸੁਖਵਿੰਦਰ ਸਿੰਘ ਗਿੱਲ ਅਤੇ ਸਤਪਾਲ ਸੱਤੀ ਸਮੇਤ ਭਾਰੀ ਗਿਣਤੀ ਵਿਚ ਸਥਾਨਕ ਆਗੂ ਅਤੇ ਵਰਕਰ ਹਾਜ਼ਰ ਸਨ।