16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਵਿਅਕਤੀ ਕਾਬੂ

ਫ਼ਰੀਦਕੋਟ, 15 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਚੰਦਬਾਜਾ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 16-10-2026
ਫ਼ਰੀਦਕੋਟ, 15 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਚੰਦਬਾਜਾ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਪ੍ਰਭਦਿਆਲ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਦਾਣਾ ਮੰਡੀ, ਚੰਦਬਾਜਾ ਪਹੁੰਚੇ ਤਾਂ ਸਲਿੱਪ ਰੋਡ ’ਤੇ ਬੈਠੇ ਹਰਮਨ ਸਿੰਘ ਸੇਠ ਪੁੱਤਰ ਅੰਗਰੇਜ਼ ਸਿੰਘ, ਲਵਪ੍ਰੀਤ ਸਿੰਘ ਲਵਲੀ ਪੁੱਤਰ ਰਾਧੇ ਤੇ ਇੰਦਰਜੀਤ ਸਿੰਘ ਇੰਦਰੀ ਪੁੱਤਰ ਲਖਵੀਰ ਸਿੰਘ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਨ੍ਹਾਂ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 70 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਨੂੰ ਕਸਬਾ ਰੁਪਾਣਾ ’ਚ ਭਰਵਾਂ ਹੁੰਗਾਰਾ ਅਗਲੀ ਖ਼ਬਰ ਵੀ.ਵੀ.ਆਈ.ਪੀ. ਨੰਬਰ ਲੈਣ ਦੇ ਚੱਕਰ ’ਚ ਆਨਲਾਈਨ ਠੱਗੀ ਵੱਜੀ
Ad Position 24