350 ਸਾਲਾ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ ਕਰਵਾਇਆ
ਸਾਦਿਕ, 15 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਸਾਦਿਕ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਬੰਧ ’ਚ ਸਮਾਗਮ ਕਰਵਾਏ ਗਏ। ਜਿਸ ਵਿਚ ਰਾਗੀ ਸਿੰਘਾਂ ਦੇ ਜਥੇ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ ਅਤੇ ਪਾਠ ਦੇ ਭੋਗ ਪਾਏ ਗਏ।
ਸਾਦਿਕ, 15 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਸਾਦਿਕ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਬੰਧ ’ਚ ਸਮਾਗਮ ਕਰਵਾਏ ਗਏ। ਜਿਸ ਵਿਚ ਰਾਗੀ ਸਿੰਘਾਂ ਦੇ ਜਥੇ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ ਅਤੇ ਪਾਠ ਦੇ ਭੋਗ ਪਾਏ ਗਏ। ਕਥਾ ਵਾਚਕਾਂ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਵਲੋਂ ਕਸ਼ਮੀਰੀ ਪੰਡਿਤਾਂ ਦੀ ਬੇਨਤੀ ’ਤੇ ਹਿੰਦੂ ਧਰਮ ਦੀ ਰਾਖੀ ਲਈ ਕੀਤੀ ਲਾਸਾਨੀ ਕੁਰਬਾਨੀ ਦਾ ਜ਼ਿਕਰ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦਾ ਚੱਲ ਰਿਹਾ 350 ਸਾਲਾ ਸ਼ਹੀਦੀ ਦਿਹਾੜਾ ਪਿੰਡ ਪਿੰਡ ਮਨਾਉਣ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਗੁਰੂਆਂ, ਕੌਮ ਦੇ ਸ਼ਹੀਦਾਂ, ਸੂਰਮਿਆਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਆਪਣੇ ਬੱਚਿਆਂ ਨੂੰ ਵੀ ਧਰਮ ਨਾਲ ਜੋੜਨਾ ਚਾਹੀਦਾ ਹੈ। ਅੱਜ ਦੀ ਨਵੀਂ ਪੀੜੀ ਸਿੱਖ ਇਤਿਹਾਸ ਦੀ ਜਾਣਕਾਰੀ ਤੋਂ ਵਾਂਝੀ ਹੋ ਰਹੀ ਹੈ। ਜੇਕਰ ਸਾਡੇ ਬੱਚੇ ਧਾਰਮਿਕ ਆਸਥਾ ਵਾਲੇ ਹੋਣਗੇ ਤੋਂ ਉਹ ਬੁਰੇ ਕੰਮਾਂ ਤੋਂ ਦੂਰ ਰਹਿਣਗੇ ਅਤੇ ਗੁਰੂਆਂ ਵਲੋਂ ਦੱਸੇ ਮਾਰਗ ’ਤੇ ਚੱਲਣਗੇ। ਸਮਾਗਮ ’ਚ ਗੁਰਮੀਤ ਸਿੰਘ, ਬਲਵੀਰ ਸਿੰਘ, ਅੰਗਰੇਜ਼ ਸਿੰਘ, ਗੁਰਪ੍ਰੀਤ ਸਿੰਘ, ਹਰਜੋਤ ਸਿੰਘ, ਦਰਸ਼ਨ ਸਿੰਘ, ਜਸਵਿੰਦਰ ਸਿੰਘ ਆਦਿ ਸੇਵਾਦਾਰਾਂ ਦੀ ਅਗਵਾਈ ’ਚ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਗਿਆ।