15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪੰਜਾਬ ਬੰਦ ਦੇ ਸੱਦੇ ’ਤੇ ਕੋਟਕਪੂਰਾ ਦੇ ਬਾਜ਼ਾਰ ਰਹੇ ਬੰਦ

ਕੋਟਕਪੂਰਾ, 15 ਅਕਤੂਬਰ (ਹਰਪ੍ਰੀਤ ਸਿੰਘ ਚਾਨਾ, ਮੋਹਰ ਸਿੰਘ ਗਿੱਲ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਗਠਿਤ ਕਮੇਟੀ ਵਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਤਹਿਤ ਕੋਟਕਪੂਰਾ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਭਰਪੂਰ ਸਮਰਥਨ ਦਿੱਤਾ ਗਿਆ। ਬੰਦ ਦੇ ਸੱਦੇ ਦੌਰਾਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰ ਬੰਦ ਰਹੇ।

Ad Position 21
No active advertisement
ਅਜੀਤ ਡੈਸਕ 16-10-2026
ਕੋਟਕਪੂਰਾ, 15 ਅਕਤੂਬਰ (ਹਰਪ੍ਰੀਤ ਸਿੰਘ ਚਾਨਾ, ਮੋਹਰ ਸਿੰਘ ਗਿੱਲ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਗਠਿਤ ਕਮੇਟੀ ਵਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਤਹਿਤ ਕੋਟਕਪੂਰਾ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਭਰਪੂਰ ਸਮਰਥਨ ਦਿੱਤਾ ਗਿਆ। ਬੰਦ ਦੇ ਸੱਦੇ ਦੌਰਾਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰ ਬੰਦ ਰਹੇ। ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਰਛਪਾਲ ਸਿੰਘ ਸ਼ੋਸਣ, ਬਾਬਾ ਮਨਪ੍ਰੀਤ ਸਿੰਘ, ਬਲਦੇਵ ਸਿੰਘ, ਬਾਬਾ ਗੁਰਮੁੱਖ ਸਿੰਘ ਤੇ ਹੋਰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਸ਼ਹਿਰ ਦੇ ਬੱਤੀਆਂ ਵਾਲਾ ਚੌਕ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਧਰਨਾ ਲਗਾ ਕੇ ਰੋਸ ਕਰਨ ਦੇ ਨਾਲ ਆਵਾਜਾਈ ਰੋਕੀ ਗਈ। ਪ੍ਰਦਰਸ਼ਨਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਰੋਸ ਸ਼ਾਂਤੀਪੂਰਵਕ ਢੰਗ ਨਾਲ ਪ੍ਰਗਟ ਕਰਨ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ। ਕਰਿਆਨਾ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਉਂਮਕਾਰ ਗੋਇਲ ਨੇ ਕਿਹਾ ਕਿ ਉਨ੍ਹਾਂ ਵਲੋਂ ਇਸ ਰੋਸ ਮੁਜ਼ਾਹਰੇ ਨੂੰ ਪੂਰਾ ਸਮੱਰਥਣ ਦਿੱਤਾ ਗਿਆ ਹੈ। ਪੁਲਿਸ ਪ੍ਰਸ਼ਾਸਨ ਵਲੋਂ ਹਰੇਕ ਅਨਸਰ ਅਤੇ ਹਰ ਸਥਿਤੀ ’ਤੇ ਤਿੱਖੀ ਨਜ਼ਰ ਰੱਖੀ ਗਈ। ਡੀ.ਐਸ.ਪੀ ਸੰਜੀਵ ਕੁਮਾਰ ਨੇ ਕਿਹਾ ਕਿ ਸਥਿਤੀ ਨੂੰ ਸ਼ਾਂਤੀਪੂਰਵਕ ਬਣਾਈ ਰੱਖਣ ਲਈ ਯਤਨ ਕੀਤੇ ਗਏ। ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ ਦੇ ਸੂਬਾਈ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਿਤ ਏਟਕ ਦੇ ਸੂਬਾਈ ਪ੍ਰਧਾਨ ਜਗਦੀਸ਼ ਸਿੰਘ ਚਾਹਲ ਅਤੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਨਸ਼ਾ ਤਸਕਰਾਂ ਦੇ ਹੌਂਸਲੇ ਦਿਨੋ- ਦਿਨ ਬੁਲੰਦ ਹੋ ਰਹੇ ਹਨ। ਜਿਸ ਦੀ ਮਿਸਾਲ ਪਿਛਲੇ ਦਿਨੀਂ ਮਾਨਸਾ ਵਿਖੇ ਇਕ ਦਵਾਈ ਵਿਕੇ੍ਰਤਾ ਅਸ਼ਵਨੀ ਕੁਮਾਰ ਵਲੋਂ ਇਕ ਸਮਾਜ ਸੇਵੀ ਅਤੇ ਉਦਮੀ ਨੌਜਵਾਨ ਪਰਵਿੰਦਰ ਸਿੰਘ ਝੋਟਾ ਨੂੰ ਦਿਨ ਦਿਹਾੜੇ ਭਰੇ ਬਾਜ਼ਾਰ ਵਿਚ ਕਤਲ ਕਰਨ ਦੀ ਵਾਪਰੀ ਮੰਦਭਾਗੀ ਘਟਨਾ ਤੋਂ ਮਿਲਦੀ ਹੈ। ਉਹ ਇਸ ਮੰਦਭਾਗੀ ਘਟਨਾ ਦੀ ਸਖਤ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਵਿਵਸਥਾ ਵਿਗੜਣ ਲਈ ਸਿੱਧੇ ਤੌਰ ’ਤੇ ਭਗਵੰਤ ਮਾਨ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਨੂੰ ਪੁਲਿਸ ਰਾਜ ਵਿਚ ਤਬਦੀਲ ਕਰ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਵਿਭਾਗ ਸੈਕੰਡਰੀ ਦੀ 70ਵੀਂ ਪੰਜ ਰੋਜ਼ਾ ਅਥਲੈਟਿਕਸ ਮੀਟ ਸਮਾਪਤ ਡਿਪਟੀ ਕਮਿਸ਼ਨਰ ਵਲੋਂ ਬਾਰਿਸ਼ ਤੇ ਗੜੇਮਾਰੀ ਕਾਰਨ ਨ... ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਜੈਤੋ ਮੁਕੰਮਲ ਰਿਹਾ ਬੰਦ ਜਥੇਬੰਦੀਆਂ ਨੇ ਧਰਨਾ ਦੇ ਕੇ ਪੰਜਾਬ ਸਰਕਾਰ ਵਿਰੁੱਧ...
Ad Position 24