15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪੰਜਾਬ ਬੰਦ ਦੌਰਾਨ ਨਸ਼ੇ ਵੇਚਦਾ ਨੌਜਵਾਨ ਜਥੇਬੰਦੀਆਂ ਨੇ ਕੀਤਾ ਰੰਗੇ ਹੱਥੀਂ ਕਾਬੂ

ਫ਼ਰੀਦਕੋਟ, 15 ਅਕਤੂਬਰ (ਜਸਵੰਤ ਸਿੰਘ ਪੁਰਬਾ)- ਇਕ ਪਾਸੇ ਜਿੱਥੇ ਨਸ਼ਿਆਂ ਦੇ ਵਿਰੋਧ ਵਿਚ ਆਏ ਪਰਵਿੰਦਰ ਸਿੰਘ ਝੋਟਾ ਦਾ ਨਸ਼ਾ ਤਸਕਰਾਂ ਵਲੋਂ ਕਤਲ ਕਰ ਦਿੱਤਾ ਜਾਂਦਾ ਹੈ ਅਤੇ ਦੂਜੇ ਪਾਸੇ ਉਸਦੇ ਰੋਸ ਵਜੋਂ ਅੱਜ ਵੱਖ-ਵੱਖ ਜਥੇਬੰਦੀਆਂ ਦੇ ਸੱਦੇ ’ਤੇ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ ਪਰ ਇਸੇ ਦਰਮਿਆਨ ਫ਼ਰੀਦਕੋਟ ਵਿਚ ਇਕ ਅਲੱਗ ਹੀ ਤਸਵੀਰ ਦੇਖਣ ਨੂੰ ਮਿਲੀ ਜਦੋਂ ਰੋਸ ਮਾਰਚ ਦੇ ਦੌਰਾਨ ਕੁਝ ਜਥੇਬੰਦੀਆਂ ਦੇ ਆਗੂਆਂ ਵਲੋਂ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਜੋ ਸ਼ਰ੍ਹੇਆਮ ਨਸ਼ੀਲੀਆਂ ਗੋਲੀਆਂ ਵੇਚ ਰਿਹਾ ਸੀ। ਜਥੇਬੰਦੀ ਦੇ ਆਗੂਆਂ ਵਲੋਂ ਪਹਿਲਾਂ ਤਾਂ ਉਸ ਨੌਜਵਾਨ ਨੂੰ ਫ਼ੜ ਕੇ ਉਸ ਦਾ ਕੁਟਾਪਾ ਚਾੜਿਆ ਅਤੇ ਜਿਸ ਤੋਂ ਬਾਅਦ ਉਸਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 16-10-2026
ਫ਼ਰੀਦਕੋਟ, 15 ਅਕਤੂਬਰ (ਜਸਵੰਤ ਸਿੰਘ ਪੁਰਬਾ)- ਇਕ ਪਾਸੇ ਜਿੱਥੇ ਨਸ਼ਿਆਂ ਦੇ ਵਿਰੋਧ ਵਿਚ ਆਏ ਪਰਵਿੰਦਰ ਸਿੰਘ ਝੋਟਾ ਦਾ ਨਸ਼ਾ ਤਸਕਰਾਂ ਵਲੋਂ ਕਤਲ ਕਰ ਦਿੱਤਾ ਜਾਂਦਾ ਹੈ ਅਤੇ ਦੂਜੇ ਪਾਸੇ ਉਸਦੇ ਰੋਸ ਵਜੋਂ ਅੱਜ ਵੱਖ-ਵੱਖ ਜਥੇਬੰਦੀਆਂ ਦੇ ਸੱਦੇ ’ਤੇ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ ਪਰ ਇਸੇ ਦਰਮਿਆਨ ਫ਼ਰੀਦਕੋਟ ਵਿਚ ਇਕ ਅਲੱਗ ਹੀ ਤਸਵੀਰ ਦੇਖਣ ਨੂੰ ਮਿਲੀ ਜਦੋਂ ਰੋਸ ਮਾਰਚ ਦੇ ਦੌਰਾਨ ਕੁਝ ਜਥੇਬੰਦੀਆਂ ਦੇ ਆਗੂਆਂ ਵਲੋਂ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਜੋ ਸ਼ਰ੍ਹੇਆਮ ਨਸ਼ੀਲੀਆਂ ਗੋਲੀਆਂ ਵੇਚ ਰਿਹਾ ਸੀ। ਜਥੇਬੰਦੀ ਦੇ ਆਗੂਆਂ ਵਲੋਂ ਪਹਿਲਾਂ ਤਾਂ ਉਸ ਨੌਜਵਾਨ ਨੂੰ ਫ਼ੜ ਕੇ ਉਸ ਦਾ ਕੁਟਾਪਾ ਚਾੜਿਆ ਅਤੇ ਜਿਸ ਤੋਂ ਬਾਅਦ ਉਸਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਜਥੇਬੰਦੀਆਂ ਦੇ ਆਗੂਆਂ ਵਲੋਂ ਇਤਰਾਜ ਜਤਾਇਆ ਗਿਆ ਕਿ ਇਕ ਪਾਸੇ ਤਾਂ ਪੂਰੇ ਪੰਜਾਬ ਵਿਚ ਵਿਰੋਧ ਪ੍ਰਦਰਸ਼ਨ ਚੱਲ ਰਹੇ ਹਨ ਪਰ ਉਸ ਦਰਮਿਆਨ ਹੀ ਨਸ਼ਾ ਤਸਕਰ ਆਪਣੀਆਂ ਗਤੀਵਿਧੀਆਂ ਜਾਰੀ ਰੱਖੇ ਹੋਏ ਹਨ ਤੇ ਅੱਜ ਸ਼ਰੇਆਮ ਜਥੇਬੰਦੀਆਂ ਦੇ ਆਗੂਆਂ ਵਲੋਂ ਇਕ ਨੌਜਵਾਨ ਨੂੰ ਵੱਡੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਸਮੇਤ ਫੜਿਆ ਗਿਆ। ਹਾਲਾਂਕਿ ਇਹ ਕੰਮ ਪੁਲਿਸ ਦਾ ਹੈ ਪਰ ਇਸ ਦੇ ਬਾਵਜੂਦ ਨੌਜਵਾਨ ਆਗੂਆਂ ਵਲੋਂ ਇਸ ਨਸ਼ਾ ਸਪਲਾਈ ਕਰਨ ਵਾਲੇ ਨੌਜਵਾਨ ਨੂੰ ਫ਼ੜਿਆ ਗਿਆ ਜਿਸ ਕੋਲੋਂ ਵੱਡੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਵੀ ਕੀਤੀਆਂ ਗਈਆਂ। ਹੈਰਾਨੀ ਦੀ ਗੱਲ ਇਹ ਹੈ ਕਿ ਉਕਤ ਨੌਜਵਾਨ ਉਸ ਵਿਅਕਤੀ ਦਾ ਨਾਮ ਤੇ ਜਗ੍ਹਾ ਵੀ ਦੱਸ ਰਿਹਾ ਹੈ ਜਿੱਥੋਂ ਇਸ ਨੇ ਨਸ਼ੀਲੀਆਂ ਗੋਲੀਆਂ ਖਰੀਦੀਆਂ ਤੇ ਅੱਗੇ ਇਸ ਨੂੰ ਨਸ਼ਾ ਕਰਨ ਵਾਲਿਆਂ ਨੂੰ ਵੇਚਿਆ ਜਾਣਾ ਸੀ। ਉਨ੍ਹਾਂ ਪੁਲਿਸ ’ਤੇ ਇਤਰਾਜ਼ ਜਤਾਇਆ ਕਿ ਇਹ ਕੰਮ ਪੁਲਿਸ ਦਾ ਹੈ ਜਦਕਿ ਆਮ ਲੋਕਾਂ ਨੂੰ ਇਹ ਕੰਮ ਕਰਨਾ ਪੈ ਰਿਹਾ ਹੈ। ਜੇਕਰ ਆਮ ਲੋਕ ਇਸ ਤਰੀਕੇ ਦੇ ਨਾਲ ਨਸ਼ਾ ਸਪਲਾਈ ਕਰਨ ਵਾਲਿਆਂ ਨੂੰ ਫ਼ੜ ਸਕਦੇ ਹਨ ਤਾਂ ਪੁਲਿਸ ਕਿਉਂ ਨਹੀਂ ਇਨ੍ਹਾਂ ਨੂੰ ਗ੍ਰਿਫਤਾਰ ਕਰਦੀ। ਐਸ.ਪੀ ਫ਼ਰੀਦਕੋਟ ਜਸਪ੍ਰੀਤ ਸਿੰਘ ਨੇ ਭਰੋਸਾ ਦਿੱਤਾ ਕਿ ਉਕਤ ਨੌਜਵਾਨ ਦੇ ਖਿਲਾਫ਼ ਕਾਨੂੰਨ ਦੇ ਮੁਤਾਬਿਕ ਜੋ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦਾ ਨਾਮ ਇਸ ਵਲੋਂ ਲਿਆ ਜਾ ਰਿਹਾ ਹੈ ਜਿਨ੍ਹਾਂ ਤੋਂ ਨਸ਼ਾ ਖਰੀਦਿਆ ਗਿਆ ਹੈ ਤਾਂ ਉਨ੍ਹਾਂ ਨੂੰ ਵੀ ਜਾਂਚ ਦੇ ਦੌਰਾਨ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਜੇਕਰ ਦੋਸ਼ੀ ਪਾਏ ਗਏ ਤਾਂ ਉਨ੍ਹਾਂ ਖਿਲਾਫ਼ ਵੀ ਸਖ਼ਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਫ਼ਰੀਦਕੋਟ ਵਿਚ ਕਿਸੇ ਕਿਸਮ ਦੇ ਨਸ਼ੇ ਦੀ ਵਿਕਰੀ ’ਤੇ ਲਗਾਤਾਰ ਉਨ੍ਹਾਂ ਦੀ ਨਜ਼ਰ ਬਣੀ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਬਾਰਿਸ਼ ਕਾਰਨ ਮੰਡੀਆਂ ’ਚ ਝੋਨੇ ਦੀ ਫ਼ਸਲ ਨੂੰ ਵੱਡਾ ਨੁਕਸਾਨ ਬਚਾਅ ਲਈ ਸਰਕਾਰ ਨੇ ਕੋਈ ਪ੍ਰਬੰਧ ਨਹੀਂ ਕੀਤੇ ਅਗਲੀ ਖ਼ਬਰ ਸਪੀਕਰ ਸੰਧਵਾਂ ਨੇ ਸ਼ਹਿਰ ਵਾਸੀਆਂ ਨਾਲ ਕੀਤੀ ਮੁਲਾਕਾਤ
Ad Position 24