ਬਾਰਿਸ਼ ਕਾਰਨ ਮੰਡੀਆਂ ’ਚ ਝੋਨੇ ਦੀ ਫ਼ਸਲ ਨੂੰ ਵੱਡਾ ਨੁਕਸਾਨ ਬਚਾਅ ਲਈ ਸਰਕਾਰ ਨੇ ਕੋਈ ਪ੍ਰਬੰਧ ਨਹੀਂ ਕੀਤੇ
ਫ਼ਰੀਦਕੋਟ , 15 ਅਕਤੂਬਰ ( ਜਸਵੰਤ ਸਿੰਘ ਪੁਰਬਾ )- ਬੀਤੀ ਰਾਤ ਫ਼ਰੀਦਕੋਟ ਦੇ ਆਸ ਪਾਸ ਦੇ ਪਿੰਡਾਂ ਵਿਚ ਬਾਰਿਸ਼ ਅਤੇ ਗੜੇਮਾਰੀ ਨੇ ਭਾਰੀ ਤਬਾਹੀ ਮਚਾਈ । ਜਿਸ ਤੋਂ ਬਾਅਦ ਅੱਜ ਮੁੜ ਤੋਂ ਇਕ ਵਾਰ ਫਿਰ ਕੋਈ ਮੂਸਲਾਧਾਰ ਬਾਰਿਸ਼ ਨੇ ਕਿਸਾਨਾਂ ਦੇ ਚਿਹਰੇ ’ ਤੇ ਚਿੰਤਾ ਦੀਆਂ ਲਕੀਰਾਂ ਵਧਾ ਦਿੱਤੀਆਂ ਹਨ ।
ਫ਼ਰੀਦਕੋਟ , 15 ਅਕਤੂਬਰ ( ਜਸਵੰਤ ਸਿੰਘ ਪੁਰਬਾ )- ਬੀਤੀ ਰਾਤ ਫ਼ਰੀਦਕੋਟ ਦੇ ਆਸ ਪਾਸ ਦੇ ਪਿੰਡਾਂ ਵਿਚ ਬਾਰਿਸ਼ ਅਤੇ ਗੜੇਮਾਰੀ ਨੇ ਭਾਰੀ ਤਬਾਹੀ ਮਚਾਈ । ਜਿਸ ਤੋਂ ਬਾਅਦ ਅੱਜ ਮੁੜ ਤੋਂ ਇਕ ਵਾਰ ਫਿਰ ਕੋਈ ਮੂਸਲਾਧਾਰ ਬਾਰਿਸ਼ ਨੇ ਕਿਸਾਨਾਂ ਦੇ ਚਿਹਰੇ ’ ਤੇ ਚਿੰਤਾ ਦੀਆਂ ਲਕੀਰਾਂ ਵਧਾ ਦਿੱਤੀਆਂ ਹਨ । ਮੰਡੀ ਵਿਚ ਪਿਆ ਹਜ਼ਾਰਾਂ ਮਣ ਝੋਨਾ ਬਾਰਿਸ਼ ਨਾਲ ਭਿੱਜ ਰਿਹਾ ਹੈ । ਕਿਸਾਨਾਂ ਵਲੋਂ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਸਰਕਾਰ ਵਲੋਂ ਨਾ ਤਾਂ ਕੋਈ ਸ਼ੈੱਡ ਦਾ ਪ੍ਰਬੰਧ ਕੀਤਾ ਗਿਆ ਤੇ ਨਾ ਹੀ ਤਰਪਾਲਾਂ ਦਾ ਤਾਂ ਜੋ ਆਪਣੀ ਫ਼ਸਲ ਨੂੰ ਬਾਰਿਸ਼ ਤੋਂ ਬਚਾਇਆ ਜਾ ਸਕੇ । ਉਨ੍ਹਾਂ ਕਿਹਾ ਕਿ ਮੰਡੀਆਂ ਦੇ ਫੜ ਨੀਵੇਂ ਹੋਣ ਕਾਰਨ ਪਾਣੀ ਫੜ੍ਹਾਂ ਵਿਚ ਖੜ ਜਾਂਦਾ ਹੈ ਜਿਸ ਨਾਲ ਸਾਰੀਆਂ ਝੋਨੇ ਦੀਆਂ ਬੋਰੀਆਂ ਗਿੱਲੀਆਂ ਹੋ ਜਾਂਦੀਆਂ ਹਨ । ਉਨ੍ਹਾਂ ਕਿਹਾ ਕਿ ਸੀਵਰੇਜ ਦੀ ਵੀ ਬਲੋਕੇਜ ਹੋਣ ਕਾਰਨ ਕਈ ਕਈ ਘੰਟੇ ਪਾਣੀ ਦੀ ਨਿਕਾਸੀ ਨਹੀਂ ਹੁੰਦੀ । ਜਿਸ ਕਾਰਨ ਮੰਡੀ ਵਿਚ ਖੜੇ ਪਾਣੀ ਕਾਰਨ ਵੱਡਾ ਨੁਕਸਾਨ ਹੋ ਰਿਹਾ ਅਤੇ ਇਸ ਤੋਂ ਇਲਾਵਾ ਖੜੇ ਪਾਣੀ ਕਰਨ ਬਦਬੂ ਫ਼ੈਲ ਰਹੀ ਹੈ । ਉਨ੍ਹਾਂ ਕਿਹਾ ਕਿ ਦੋ ਦਿਨ ਪਹਿਲਾਂ ਬਾਰਿਸ਼ ਹੋਈ ਸੀ ਜਿਸਦਾ ਹਾਲੇ ਤੱਕ ਮੰਡੀ ਵਿਚ ਪਾਣੀ ਖੜਾ ਸੀ ਪਰ ਅੱਜ ਦੀ ਬਾਰਿਸ਼ ਕਾਰਨ ਮੁੜ ਇਕ ਵਾਰ ਪਾਣੀ ਮੰਡੀ ਵਿਚ ਭਰਨ ਨਾਲ ਫਸਲ ਦਾ ਵੱਡਾ ਨੁਕਸਾਨ ਹੋ ਰਿਹਾ । ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੰਡੀਆਂ ਵਿਚ ਬਾਰਿਸ਼ ਤੋਂ ਬਚਾਅ ਲਈ ਪੁਖਤਾ ਪ੍ਰਬੰਧ ਹੋਣੇ ਚਾਹੀਦੇ ਹਨ ਤਾਂ ਜੋ ਕਿਸਾਨਾਂ ਦੀ ਫ਼ਸਲ ਦਾ ਨੁਕਸਾਨ ਨਾ ਹੋਵੇ ।