ਸਿਆਸੀ ਭਵਿੱਖ ਤੇ ਪਰਵਿੰਦਰ ਸਿੰਘ ਝੋਟੇ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਨ ਲਈ ਸਿਮਰਨਜੀਤ ਸਿੰਘ ਵਿਰਦੀ ਦੇ ਸਮਰਥਕਾਂ ਨੇ ਵੱਡਾ ਇਕੱਠ ਕੀਤਾ
ਕੋਟਕਪੂਰਾ, 18 ਅਕਤੂਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਅੱਜ ਬਾਅਦ ਦੁਪਹਿਰ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਗੜੇਬਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਤੋਂ ਉਨ੍ਹਾਂ ਦੇ ਹੋਏ ਨੁਕਸਾਨ ਸਬੰਧੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਪ੍ਰਭਾਵਿਤ ਕਿਸਾਨਾਂ ਨਾਲ ਹਮਦਰਦੀ ਵੀ ਪ੍ਰਗਟ ਕੀਤੀ।
ਵ
ਵਾਰਡ ਨੰਬਰ ਚਾਰ ਦੇ ਕੌਂਸਲਰ ਸਿਮਰਨਜੀਤ ਸਿੰਘ ਵਿਰਦੀ ਆਪਣੇ ਸਮਰਥਕਾਂ ਨਾਲ ਪਰਵਿੰਦਰ ਸਿੰਘ ਝੋਟੇ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਨ ਸਮੇਂ। ਤਸਵੀਰ: ਰਿੰਕੂ ਮਲਹੋਤਰਾ
19-10-2026
ਕੋਟਕਪੂਰਾ, 18 ਅਕਤੂਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਅੱਜ ਬਾਅਦ ਦੁਪਹਿਰ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਗੜੇਬਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਤੋਂ ਉਨ੍ਹਾਂ ਦੇ ਹੋਏ ਨੁਕਸਾਨ ਸਬੰਧੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਪ੍ਰਭਾਵਿਤ ਕਿਸਾਨਾਂ ਨਾਲ ਹਮਦਰਦੀ ਵੀ ਪ੍ਰਗਟ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕੋਟਕਪੂਰਾ ਹਲਕੇ ਸਮੇਤ ਜ਼ਿਲ੍ਹੇ ਦੇ ਜਿਨ੍ਹਾਂ ਪਿੰਡਾਂ ਵਿਚ ਵੀ ਤੇਜ਼ ਬਾਰਿਸ਼ ਅਤੇ ਗੜੇਬਾਰੀ ਕਾਰਨ ਫ਼ਸਲਾਂ ਦਾ ਜੋ ਨੁਕਸਾਨ ਹੋਇਆ ਹੈ ਉਸ ਦੀ ਪੰਜਾਬ ਸਰਕਾਰ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਹੋਏ ਨੁਕਸਾਨ ਦੀ ਮੁਆਵਜ਼ੇ ਦੇ ਰੂਪ ਵਿਚ ਭਰਭਾਈ ਕਰੇ। ਉਨ੍ਹਾਂ ਕਿਹਾ ਕਿ ਤੇਜ ਬਾਰਿਸ਼ ਝੱਖੜ ਅਤੇ ਗੜਿਆ ਕਾਰਨ ਬਹੁਤ ਸਾਰੇ ਘਰਾਂ ਦਾ ਨੁਕਸਾਨ ਹੋ ਚੁੱਕਾ ਹੈ। ਖੇਤਾਂ ਵਿਚ ਸੋਲਰ ਪੈਲਨਾਂ ਅਤੇ ਮੋਟਰਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਚੁੱਕਾ ਹੈ। ਜਿਸ ਕਾਰਨ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਬਹੁਤ ਜ਼ਿਆਦਾ ਕਸਾਰਾ ਲੱਗਾ ਹੈ। ਉਨ੍ਹਾਂ ਕਿਹਾ ਕਿ ਉਹ ਆਉਂਦੇ ਦਿਨਾਂ ਵਿਚ ਜ਼ਿਲੇ੍ ਦੇ ਬਾਕੀ ਸਾਰੇ ਉਨ੍ਹਾਂ ਪਿੰਡਾਂ ਦਾ ਵਿਸ਼ੇਸ਼ ਦੌਰਾ ਕਰਨਗੇ, ਜਿੰਨਾ ਪਿੰਡਾਂ ਵਿਚ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ। ਇਸ ਦੌਰਾਨ ਬਰਾੜ ਨੇ ਆਪਣੇ ਸਮਰਥਕਾਂ ਸਮੇਤ ਪਿੰਡ ਚੱਕ ਕਲਿਆਣ, ਵਾਂਦਰ ਜਟਾਣਾ, ਵਰਦਾਰਕਾ ਆਦਿ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਸੰਦੀਪ ਸਿੰਘ ਬਰਾੜ, ਭਿੰਦਾ ਬਰਾੜ, ਕੁਲਵੰਤ ਸਿੰਘ ਢਿੱਲੋਂ, ਜੱਗਾ ਬਰਾੜ, ਹਰਭਜਨ ਸਿੰਘ ਢਿੱਲੋਂ, ਗੋਬਿੰਦ ਸਿੰਘ ਬਰਾੜ ਸਮੇਤ ਹੋਰ ਵੀ ਕਿਸਾਨ ਹਾਜ਼ਰ ਸਨ।