18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਮੰਡੀ ਕਿੱਲਿਆਂਵਾਲੀ ’ਚ ਫਤਹਿ ਬਾਦਲ ਨੇ ਦੂਜਾ ਸਿਹਤ ਜਾਂਚ ਅਤੇ ਖ਼ੂਨਦਾਨ ਕੈਂਪ ਲਗਾਇਆ

ਮੰਡੀ ਕਿੱਲਿਆਂਵਾਲੀ, 18 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਲੰਬੀ ਹਲਕੇ ਵਿਚ ਸਿਹਤ ਜਾਂਚ ਤੇ ਖ਼ੂਨਦਾਨ ਕੈਂਪਾਂ ਦੀ ਲੜੀ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪੰਚਾਇਤੀ ਰਾਜ ਸੰਗਠਨ ਦੇ ਸੂਬਾ ਸਹਿ-ਸੰਯੋਜਕ ਫਤਹਿ ਸਿੰਘ ਬਾਦਲ ਵਲੋਂ ਅੱਜ ਮੰਡੀ ਕਿੱਲਿਆਂਵਾਲੀ ਵਿਖੇ ਦੂਜਾ ਸਿਹਤ ਜਾਂਚ ਤੇ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਵਿਚ ਅੱਖਾਂ, ਹੱਡੀਆਂ ਸਮੇਤ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵਲੋਂ 576 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ 27 ਜਣਿਆਂ ਨੇ ਸਵੈ-ਇੱਛਾ ਨਾਲ ਖ਼ੂਨਦਾਨ ਕੀਤਾ।

Ad Position 21
No active advertisement
ਅਜੀਤ ਡੈਸਕ 19-10-2026
ਮੰਡੀ ਕਿੱਲਿਆਂਵਾਲੀ, 18 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਲੰਬੀ ਹਲਕੇ ਵਿਚ ਸਿਹਤ ਜਾਂਚ ਤੇ ਖ਼ੂਨਦਾਨ ਕੈਂਪਾਂ ਦੀ ਲੜੀ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪੰਚਾਇਤੀ ਰਾਜ ਸੰਗਠਨ ਦੇ ਸੂਬਾ ਸਹਿ-ਸੰਯੋਜਕ ਫਤਹਿ ਸਿੰਘ ਬਾਦਲ ਵਲੋਂ ਅੱਜ ਮੰਡੀ ਕਿੱਲਿਆਂਵਾਲੀ ਵਿਖੇ ਦੂਜਾ ਸਿਹਤ ਜਾਂਚ ਤੇ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਵਿਚ ਅੱਖਾਂ, ਹੱਡੀਆਂ ਸਮੇਤ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵਲੋਂ 576 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ 27 ਜਣਿਆਂ ਨੇ ਸਵੈ-ਇੱਛਾ ਨਾਲ ਖ਼ੂਨਦਾਨ ਕੀਤਾ। ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਮਰੀਜ਼ਾਂ ਨੇ ਕੈਂਪ ਵਿਚ ਭਰਵੀਂ ਸ਼ਮੂਲੀਅਤ ਕੀਤੀ। ਵਲੰਟੀਅਰਾਂ ਸਮੇਤ ਪ੍ਰਬੰਧਾਂ ਦੀ ਕਾਬਿਲ-ਏ-ਤਾਰੀਫ਼ ਵਿਵਸਥਾ ਰਹੀ। ਇਸ ਮੌਕੇ ਫਤਹਿ ਸਿੰਘ ਬਾਦਲ ਨੇ ਕਿਹਾ ਕਿ ਇਨ੍ਹਾਂ ਲੜੀਵਾਰ ਸਿਹਤ ਜਾਂਚ ਕੈਂਪਾਂ ਵਿਚ ਲੋਕਾਂ ਦੀ ਭਾਰੀ ਸ਼ਮੂਲੀਅਤ ਮੌਜੂਦਾ ਸਮੇਂ ਪੰਜਾਬ ਦੀ ਸਿਹਤ ਪ੍ਰਣਾਲੀ ਦੇ ਹਾਲਾਤ ਬਿਆਨ ਕਰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵੱਡੇ-ਵੱਡੇ ਦਾਅਵਿਆਂ ਨਾਲ ਸ਼ੁਰੂ ਕੀਤੇ ਗਏ ‘ਆਮ ਆਦਮੀ ਕਲੀਨਿਕ’ ਮਹਿਜ਼ ਡਰਾਮੇਬਾਜ਼ੀ ਤੇ ਕਾਗ਼ਜ਼ੀ ਖ਼ਾਨਾਪੂਰਤੀ ਸਾਬਤ ਹੋ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਦੇ ਸਭ ਤੋਂ ਵੱਧ ਲੋੜਵੰਦ ਤੇ ਗ਼ਰੀਬ ਲੋਕਾਂ ਤੱਕ ਬੁਨਿਆਦੀ ਸਿਹਤ ਸਹੂਲਤਾਂ ਨਹੀਂ ਪੁੱਜ ਰਹੀਆਂ, ਜਿਨ੍ਹਾਂ ਬਾਰੇ ਸਰਕਾਰ ਵਲੋਂ ਵੱਡਾ ਢੰਡੋਰਾ ਪਿੱਟਿਆ ਜਾ ਰਿਹਾ ਹੈ। ਸੂਬਾ ਸਰਕਾਰ ਵਲੋਂ ਮੁਫ਼ਤ ਤੇ ਵਧੀਆ ਇਲਾਜ ਦੇ ਨਾਂਅ ’ਤੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਫਤਹਿ ਬਾਦਲ ਨੇ ਕਿਹਾ ਕਿ ਆਗਾਮੀ ਸਿਹਤ ਜਾਂਚ ਕੈਂਪ ਛੇਤੀ ਪਿੰਡ ਸਰਾਵਾਂ ਬੋਦਲਾਂ ਵਿਖੇ ਲਗਾਇਆ ਜਾਵੇਗਾ। ਇਸ ਮੌਕੇ ਸਾਬਕਾ ਟਰਾਂਸਪੋਰਟ ਮੰਤਰੀ ਮਰਹੂਮ ਹਰਦੀਪਇੰਦਰ ਸਿੰਘ ਬਾਦਲ ਦੇ ਦੋਹਤੇ ਜੈਵੀਰ ਸਿੰਘ ਸੇਖੋਂ, ਨਿਹਾਲ ਸਿੰਘ ਢਿੱਲੋਂ, ਸਾਬਕਾ ਸਰਪੰਚ ਮਨਦੀਪ ਸਿੰਘ ਫਤੂਹੀਵਾਲਾ, ਹਰਦਵਿੰਦਰ ਸਿੰਘ ਵੜਿੰਗਖੇੜਾ, ਦੇਵ ਸਹਾਰਨ, ਲਾਲ ਚੰਦ ਸਾਬਕਾ ਮੈਂਬਰ, ਬਚਿੱਤਰ ਸਿੰਘ ਹਾਕੂਵਾਲਾ, ਸਾਬਕਾ ਮੈਂਬਰ ਬਲਵਿੰਦਰ ਛਿੰਦਾ, ਤੇਜਚੰਦ ਬਾਂਸਲ, ਵਿੱਕੀ ਭਾਊ, ਗੁਰਮੁਖ ਸੈਕਟਰੀ, ਭੁਪਿੰਦਰ ਗਰੇਵਾਲ, ਤਰਸੇਮ ਕਿੱਲਿਆਂਵਾਲੀ, ਮਹਿੰਦਰ ਬਾਗੜੀ, ਸੁਸ਼ੀਲ ਕੁਮਾਰ, ਪਰਮਜੀਤ ਸਿੰਘ ਕੰਦੂਖੇੜਾ ਸਮੇਤ ਹੋਰ ਆਗੂ ਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਦੀ ਕੁਰਬਾਨੀ ਨੂੰ ਪੰਜਾਬ ਕਦੇ ਨਹੀਂ ਭੁੱਲੇਗਾ-ਬਿਕਰਮਜੀਤ ਸਿੰਘ ਖ਼ਾਲਸਾ ਅਗਲੀ ਖ਼ਬਰ ਦੁਰਗਾ ਅਸ਼ਟਮੀ ਤੇ ਨੌਮੀ ਦਾ ਤਿਉਹਾਰ ਅੱਜ ਮਨਾਇਆ ਜਾਵੇਗਾ
Ad Position 24