ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਦੀ ਕੁਰਬਾਨੀ ਨੂੰ ਪੰਜਾਬ ਕਦੇ ਨਹੀਂ ਭੁੱਲੇਗਾ-ਬਿਕਰਮਜੀਤ ਸਿੰਘ ਖ਼ਾਲਸਾ
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਥ ਅਕਾਲੀ ਲਹਿਰ ਦੇ ਜ਼ਿਲ੍ਹਾ ਪ੍ਰਧਾਨ ਬਿਕਰਮਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਕੌਮੀ ਸ਼ਹੀਦ ਭਾਈ ਪਰਵਿੰਦਰ ਸਿੰਘ ਖ਼ਾਲਸਾ ਦੇ ਪਰਿਵਾਰ ਨੇ ਆਪਣੇ ਨਿੱਜੀ ਹਿੱਤਾਂ ਤੋਂ ਉਪਰ ਉਠ ਕੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਵਾਜ਼ ਬੁਲੰਦ ਕੀਤੀ ਹੈ । ਉਨ੍ਹਾਂ ਕਿਹਾ ਕਿ ਭਾਈ ਪਰਵਿੰਦਰ ਸਿੰਘ ਦੀ ਮਾਤਾ ਆਪਣੇ ਪੁੱਤਰ ਦੀ ਕੁਰਬਾਨੀ ’ਤੇ ਮਾਣ ਮਹਿਸੂਸ ਕਰ ਰਹੇ ਹਨ ਅਤੇ ਅੱਜ ਪੰਜਾਬ ਦੇ ਲੋਕਾਂ ਨੂੰ ਇਸ ਪਰਿਵਾਰ ਦੇ ਸੰਘਰਸ਼ ਨਾਲ ਖੜ੍ਹਨ ਦੀ ਲੋੜ ਹੈ।
ਪ
ਪੰਥ ਅਕਾਲੀ ਲਹਿਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਬਿਕਰਮਜੀਤ ਸਿੰਘ ਖ਼ਾਲਸਾ ਕੌਮੀ ਸ਼ਹੀਦ ਭਾਈ ਪਰਵਿੰਦਰ ਸਿੰਘ ਖ਼ਾਲਸਾ ਦੀ ਮਾਤਾ ਨੂੰ ਮਿਲਣ ਸਮੇਂ। ਅਜੀਤ ਤਸਵੀਰ
19-10-2026
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਥ ਅਕਾਲੀ ਲਹਿਰ ਦੇ ਜ਼ਿਲ੍ਹਾ ਪ੍ਰਧਾਨ ਬਿਕਰਮਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਕੌਮੀ ਸ਼ਹੀਦ ਭਾਈ ਪਰਵਿੰਦਰ ਸਿੰਘ ਖ਼ਾਲਸਾ ਦੇ ਪਰਿਵਾਰ ਨੇ ਆਪਣੇ ਨਿੱਜੀ ਹਿੱਤਾਂ ਤੋਂ ਉਪਰ ਉਠ ਕੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਵਾਜ਼ ਬੁਲੰਦ ਕੀਤੀ ਹੈ । ਉਨ੍ਹਾਂ ਕਿਹਾ ਕਿ ਭਾਈ ਪਰਵਿੰਦਰ ਸਿੰਘ ਦੀ ਮਾਤਾ ਆਪਣੇ ਪੁੱਤਰ ਦੀ ਕੁਰਬਾਨੀ ’ਤੇ ਮਾਣ ਮਹਿਸੂਸ ਕਰ ਰਹੇ ਹਨ ਅਤੇ ਅੱਜ ਪੰਜਾਬ ਦੇ ਲੋਕਾਂ ਨੂੰ ਇਸ ਪਰਿਵਾਰ ਦੇ ਸੰਘਰਸ਼ ਨਾਲ ਖੜ੍ਹਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਈ ਪਰਵਿੰਦਰ ਸਿੰਘ ਦੇ ਮਾਪਿਆਂ ਨੇ ਆਪਣੇ ਪੁੱਤਰ ਦੀ ਮੌਤ ਤੋਂ ਬਾਅਦ ਨਿੱਜੀ ਲਾਭ ਜਾਂ ਮੁਆਵਜ਼ੇ ਨੂੰ ਪਹਿਲ ਦੇਣ ਦੀ ਬਜਾਏ, ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਭੇਟ ਚੜ੍ਹਨ ਤੋਂ ਬਚਾਉਣ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਵਲੋਂ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਉਠਾਉਣਾ ਇਸ ਗੱਲ ਦਾ ਸੰਕੇਤ ਹੈ ਕਿ ਉਹ ਪੰਜਾਬ ਦੇ ਹੋਰਨਾਂ ਘਰਾਂ ਨੂੰ ਉਜੜਨ ਤੋਂ ਬਚਾਉਣਾ ਚਾਹੁੰਦੇ ਹਨ। ਉਨ੍ਹਾਂ ਸੂਬੇ ਦੀਆਂ ਵੱਖ-ਵੱਖ ਸਰਕਾਰਾਂ ਦੀ ਨਸ਼ਿਆਂ ਵਿਰੁੱਧ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਅਕਾਲੀ ਦਲ, ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਜਪਾ ਸਮੇਤ ਸਿਆਸੀ ਧਿਰਾਂ ਨੂੰ ਨਸ਼ਾ ਤਸਕਰੀ ਦੇ ਖ਼ਾਤਮੇ ਲਈ ਠੋਸ ਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਿਰਫ਼ ਕਿਸੇ ਇਕ ਪਾਰਟੀ ਜਾਂ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮੁੱਚੇ ਸਮਾਜ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਭਾਈ ਪਰਵਿੰਦਰ ਸਿੰਘ ਖ਼ਾਲਸਾ ਦੀ ਕੁਰਬਾਨੀ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਲਈ ਪ੍ਰੇਰਿਤ ਕਰੇਗੀ।