19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਲਹਿਰਾਗਾਗਾ ਹਾਦਸੇ ਦੇ ਮ੍ਰਿਤਕਾਂ ਦੇ ਵਾਰਿਸਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਲਹਿਰਾਗਾਗਾ-ਜਾਖਲ ਰੋਡ ’ਤੇ ਪਿੰਡ ਚੋਟੀਆਂ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਮਨਰੇਗਾ ਕਾਮਿਆਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਗੰਧੜ ਅਤੇ ਪੰਜਾਬ ਕਾਂਗਰਸ ਐਸ. ਸੀ.

Ad Position 21
No active advertisement
ਅਜੀਤ ਡੈਸਕ 20-10-2026
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਲਹਿਰਾਗਾਗਾ-ਜਾਖਲ ਰੋਡ ’ਤੇ ਪਿੰਡ ਚੋਟੀਆਂ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਮਨਰੇਗਾ ਕਾਮਿਆਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਗੰਧੜ ਅਤੇ ਪੰਜਾਬ ਕਾਂਗਰਸ ਐਸ.ਸੀ. ਡਿਪਾਰਟਮੈਂਟ ਦੇ ਜਨਰਲ ਸਕੱਤਰ ਲਖਬੀਰ ਸਿੰਘ ਲੱਖਾ ਨੇ ਪੰਜਾਬ ਸਰਕਾਰ ਤੋਂ ਪੀੜਤ ਪਰਿਵਾਰਾਂ ਨੂੰ ਤੁਰੰਤ ਮੁਆਵਜ਼ਾ ਦੇਣ ਅਤੇ ਇਨਸਾਫ਼ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹਾਦਸੇ ਦੀ ਗੰਭੀਰਤਾ ਅਤੇ ਇਸ ਨਾਲ ਪ੍ਰਭਾਵਿਤ ਹੋਏ ਪਰਿਵਾਰਾਂ ਦਾ ਦਰਦ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਹਾਦਸੇ ਵਾਲੀ ਥਾਂ ’ਤੇ ਐਂਬੂਲੈਂਸ ਦੀ ਉਪਲਬਧਤਾ ਨਾ ਹੋਣ ਸੰਬੰਧੀ ਵੀ ਚਿੰਤਾ ਪ੍ਰਗਟਾਈ ਅਤੇ ਮੰਗ ਕੀਤੀ ਕਿ ਹਾਦਸੇ ਵਿਚ ਮਾਰੇ ਗਏ ਹਰੇਕ ਮਨਰੇਗਾ ਕਾਮੇ ਦੇ ਪਰਿਵਾਰ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਹਰੇਕ ਪ੍ਰਭਾਵਿਤ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਤੋਂ ਇਲਾਵਾ ਜ਼ਖ਼ਮੀਆਂ ਦੇ ਇਲਾਜ ਦਾ ਸਾਰਾ ਖ਼ਰਚਾ ਸਰਕਾਰ ਵਲੋਂ ਚੁੱਕਿਆ ਜਾਵੇ । ਉਨ੍ਹਾਂ ਹਾਦਸੇ ਲਈ ਜ਼ਿੰਮੇਵਾਰ ਕਾਰ ਚਾਲਕ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਦੀ ਵੀ ਮੰਗ ਕੀਤੀ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਪੀੜਤ ਪਰਿਵਾਰਾਂ ਦੀਆਂ ਮੰਗਾਂ ਨੂੰ ਜਲਦ ਪ੍ਰਵਾਨ ਨਾ ਕੀਤਾ ਗਿਆ, ਤਾਂ ਉਹ ਪਰਿਵਾਰਾਂ ਦੇ ਹੱਕ ਵਿਚ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਦੋਵੇਂ ਮੁਲਜ਼ਮ   । 100 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ ਅਗਲੀ ਖ਼ਬਰ ਡੀ.ਏ.ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
Ad Position 24