ਡੇਂਗੂ ਵਿਰੋਧੀ ਗਤੀਵਿਧੀਆਂ ਕਰਦੀ ਸਿਹਤ ਵਿਭਾਗ ਦੀ ਟੀਮ।
ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਜਾਰੀ
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਡਾ.
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਡਾ. ਲਖਬੀਰ ਕੌਰ ਸਿੱਧੂ ਸਿਵਲ ਸਰਜਨ ਦੀ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਦਫ਼ਤਰ ਸਿਵਲ ਸਰਜਨ ਤੋਂ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਡਾ. ਲਖਬੀਰ ਕੌਰ ਸਿੱਧੂ ਨੇ ਕਿਹਾ ਕਿ ਅੱਜ ਸਿਹਤ ਵਿਭਾਗ ਦੇ ਕਰਮਚਾਰੀਆਂ ਤੇ ਬ੍ਰੀਡਿੰਗ ਚੈਕਰਾਂ ਵਲੋਂ ਸ਼ਹਿਰ ਦੇ ਹਾਟ ਸਪਾਟ ਏਰੀਆ, ਪਾਜ਼ੀਟਿਵ ਡੇਂਗੂ ਕੇਸਾਂ ਦੇ ਘਰ ਅਤੇ ਹੋਰ ਜਨਤਕ ਥਾਵਾਂ ’ਤੇ ਗਤੀਵਿਧੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਰੋਜ਼ਾਨਾ ਪੱਧਰ ’ਤੇ ਘਰ-ਘਰ ਤੇ ਜਨਤਕ ਥਾਵਾਂ ’ਤੇ ਜਾ ਕੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਾਣੀ ਖੜ੍ਹਨ ਵਾਲੇ ਸਰੋਤਾਂ ਵਿਚ ਐਂਟੀ ਲਾਰਵੀਅਲ ਟੈਮੀਫਾਸ ਸਪ੍ਰੇਅ ਦਾ ਛਿੜਕਾਅ ਕਰਕੇ ਲਾਰਵੇ ਨੂੰ ਨਸ਼ਟ ਕੀਤਾ ਜਾ ਰਿਹਾ ਹੈ ਤਾਂ ਜੋ ਡੇਂਗੂ ਦੀ ਬੀਮਾਰੀ ਤੋਂ ਬਚਾਅ ਹੋ ਸਕੇ। ਉਨ੍ਹਾਂ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਵਿਰੋਧੀ ਗਤੀਵਧੀਆਂ ਦੌਰਾਨ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ। ਇਸ ਮੌਕੇ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਡੇਂਗੂ ਬੁਖ਼ਾਰ ਏਡੀਜ਼ ਅਜੈਪਟੀ ਨਾਂਅ ਦੇ ਮੱਛਰ ਦੇ ਕੱਟਣ ਨਾਲ ਫ਼ੈਲਦਾ ਹੈ।