ਆਦਰਸ਼ ਸਕੂਲ ਕੋਟਭਾਈ ਵਿਖੇ ਦੂਜੀ ਐਲੂਮਨੀ ਮੀਟ ਕਰਵਾਈ
ਗਿੱਦੜਬਾਹਾ, 19 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਦੀ ਅਗਵਾਈ ਵਿਚ ਦੂਜੀ ਐਲੂਮਨੀ ਮੀਟ ਕਰਵਾਈ ਗਈ, ਜਿਸ ਵਿਚ ਪੁਰਾਣੇ ਸੈਸ਼ਨਾਂ ਅਤੇ ਨਵੇਂ ਵਿਦਿਆਰਥੀਆਂ ਤੇ ਸੇਵਾ ਮੁਕਤ ਅਧਿਆਪਕਾਂ ਨੇ ਹਿੱਸਾ ਲਿਆ।
ਗਿੱਦੜਬਾਹਾ, 19 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਦੀ ਅਗਵਾਈ ਵਿਚ ਦੂਜੀ ਐਲੂਮਨੀ ਮੀਟ ਕਰਵਾਈ ਗਈ, ਜਿਸ ਵਿਚ ਪੁਰਾਣੇ ਸੈਸ਼ਨਾਂ ਅਤੇ ਨਵੇਂ ਵਿਦਿਆਰਥੀਆਂ ਤੇ ਸੇਵਾ ਮੁਕਤ ਅਧਿਆਪਕਾਂ ਨੇ ਹਿੱਸਾ ਲਿਆ। ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਨੇ ਦੱਸਿਆ ਕਿ ਇਹ ਦੂਜਾ ਮੌਕਾ ਹੈ ਕਿ ਇਸ ਵਿਚ ਸਕੂਲ ਦੇ ਪੁਰਾਣੇ ਵਿਦਿਆਰਥੀ ਤੇ ਸੇਵਾ ਅਧਿਆਪਕਾਂ ਨੇ ਹਿੱਸਾ ਲਿਆ ਹੈ। ਉਨ੍ਹਾਂ ਨੇ ਇਕ ਅਨੁਭਵ ਕੀਤਾ ਕਿ ਜਦੋਂ ਸਾਡੇ ਪੁਰਾਣੇ ਵਿਦਿਆਰਥੀ ਤੇ ਸੇਵਾ ਮੁਕਤ ਅਧਿਆਪਕ ਨਵੇਂ ਵਿਦਿਆਰਥੀਆਂ ਨਾਲ ਆਪਣਾ ਤਜ਼ਰਬਾ ਸਾਂਝਾ ਕਰਦੇ ਹਨ ਤਾਂ ਇਨ੍ਹਾਂ ਦਾ ਨਵੇਂ ਵਿਦਿਆਰਥੀਆਂ ਦੇ ਦਿਲਾਂ ’ਤੇ ਡੂੰਘਾ ਅਸਰ ਪੈਂਦਾ ਹੈ। ਇਸ ਨਾਲ ਬਹੁਤ ਕੁਝ ਨਵਾਂ ਸਿੱਖਣ ਨੂੰ ਵੀ ਮਿਲਦਾ ਹੈ। ਉਨ੍ਹਾਂ ਕਿਹਾ ਕਿ ਬੱਚੇ ਸੰਸਥਾ ਦੀ ਅਨਮੋਲ ਕੁੰਜੀ ਹੁੰਦੇ ਹਨ ਅਤੇ ਇਨ੍ਹਾਂ ਨੂੰ ਤਰਾਸ਼ਣਾ ਇਕ ਅਧਿਆਪਕ ਦਾ ਫ਼ਰਜ਼ ਬਣਦਾ ਹੈ। ਇਸ ਮੌਕੇ ਸਕੂਲ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਉਦਮ ਲਈ ਪਹੁੰਚੇ ਹੋਏ ਸੇਵਾ ਮੁਕਤ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਦੀ ਭਰਪੂਰ ਸ਼ਲਾਘਾ ਕੀਤੀ।