ਪੰਜਾਬ ਦਿਵਸ ਮੌਕੇ ਕੋਟਕਪੂਰਾ ਵਿਖੇ ਹੋਣ ਵਾਲੀ ਮੈਰਾਥਨ ਦੌੜ ਦੀਆਂ ਤਿਆਰੀਆਂ ਦਾ ਵਧੀਕ ਡਿਪਟੀ ਕਮਿਸ਼ਨਰ ਵਲੋਂ ਜਾਇਜ਼ਾ
ਫ਼ਰੀਦਕੋਟ, 19 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਣ ਵਾਲੀ ਮੈਰਾਥਨ ਦੌੜ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੇਸ਼ਵ ਗੋਇਲ ਵਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੈਰਾਥਨ ਦੇ ਸੁਚੱਜੇ ਪ੍ਰਬੰਧਾਂ, ਰੂਟ ਪਲਾਨ, ਆਵਾਜਾਈ, ਸੁਰੱਖਿਆ, ਡਾਕਟਰੀ ਸਹਾਇਤਾ ਅਤੇ ਹੋਰ ਲੋੜੀਂਦੀਆਂ ਵਿਵਸਥਾਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਵ
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੇਸ਼ਵ ਗੋਇਲ ਮੈਰਾਥਨ ਦੌੜ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। ਅਜੀਤ ਤਸਵੀਰ
20-10-2026
ਫ਼ਰੀਦਕੋਟ, 19 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਣ ਵਾਲੀ ਮੈਰਾਥਨ ਦੌੜ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੇਸ਼ਵ ਗੋਇਲ ਵਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੈਰਾਥਨ ਦੇ ਸੁਚੱਜੇ ਪ੍ਰਬੰਧਾਂ, ਰੂਟ ਪਲਾਨ, ਆਵਾਜਾਈ, ਸੁਰੱਖਿਆ, ਡਾਕਟਰੀ ਸਹਾਇਤਾ ਅਤੇ ਹੋਰ ਲੋੜੀਂਦੀਆਂ ਵਿਵਸਥਾਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੈਰਾਥਨ ਦੌੜ ਦਾ ਉਦੇਸ਼ ਲੋਕਾਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ, ਨੌਜਵਾਨਾਂ ਨੂੰ ਸਰੀਰਕ ਗਤੀਵਿਧੀਆਂ ਵੱਲ ਉਤਸ਼ਾਹਿਤ ਕਰਨਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ 1 ਨਵੰਬਰ ਨੂੰ ਸਵੇਰੇ 6 ਵਜੇ ਕੋਟਕਪੂਰਾ ਦੇ ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤੋਂ ਮੈਰਾਥਨ ਦੌੜ ਕਰਵਾਈ ਜਾਵੇਗੀ। ਇਸ ਵਿਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ, ਵਿੱਦਿਅਕ ਸੰਸਥਾਵਾਂ, ਯੂਥ ਕਲੱਬਾਂ, ਸੀਨੀਅਰ ਸਿਟੀਜ਼ਨਾਂ ਅਤੇ ਆਮ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੈਰਾਥਨ ਵਿਚ ਭਾਗ ਲੈਣ ਵਾਲਿਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਮੈਰਾਥਨ ਲਈ ਢੁਕਵਾਂ ਰੂਟ ਪਲਾਨ ਤਿਆਰ ਕਰਨ, ਆਵਾਜਾਈ ਨੂੰ ਸੁਚਾਰੂ ਬਣਾਉਣ, ਪੁਲਿਸ ਸੁਰੱਖਿਆ, ਮੈਡੀਕਲ ਟੀਮਾਂ, ਐਂਬੂਲੈਂਸ, ਪੀਣ ਵਾਲੇ ਪਾਣੀ ਅਤੇ ਰਿਫਰੈਸ਼ਮੈਂਟ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਅਤੇ ਸਬੰਧਤ ਸੰਸਥਾਵਾਂ ਦੇ ਆਪਸੀ ਤਾਲਮੇਲ ਨਾਲ ਮੈਰਾਥਨ ਨੂੰ ਸਫ਼ਲ ਬਣਾਇਆ ਜਾਵੇ ਅਤੇ ਲੋਕਾਂ ਨੂੰ ਇਸ ਵਿਚ ਭਾਗ ਲੈਣ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਸਮਾਜ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ ਵੀ ਦਿੰਦੇ ਹਨ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਮੈਰਾਥਨ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਰਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਅੰਜਨਾ ਕੌਸ਼ਲ, ਜ਼ਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ, ਡੀ.ਐਫ.ਐਸ.ਸੀ. ਗੁਰਜੀਤ ਸਿੰਘ ਦਿਓਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।