ਸਪੀਕਰ ਸੰਧਵਾਂ ਨੇ ਨਿਊ ਗਰੀਨ ਇਨਕਲੇਵ ਵਿਖੇ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ
ਕੋਟਕਪੁਰਾ, 19 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਿਊ ਗਰੀਨ ਇੰਨਕਲੇਵ, ਸਿੱਖਾਂਵਾਲਾ ਰੋਡ ਕੋਟਕਪੂਰਾ ਵਿਖੇ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣਾ ਵਿਕਾਸ ਕਾਰਜਾਂ ਦਾ ਅਹਿਮ ਹਿੱਸਾ ਹੈ।
ਕੋਟਕਪੁਰਾ, 19 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਿਊ ਗਰੀਨ ਇੰਨਕਲੇਵ, ਸਿੱਖਾਂਵਾਲਾ ਰੋਡ ਕੋਟਕਪੂਰਾ ਵਿਖੇ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣਾ ਵਿਕਾਸ ਕਾਰਜਾਂ ਦਾ ਅਹਿਮ ਹਿੱਸਾ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੜਕਾਂ ਕਿਸੇ ਵੀ ਇਲਾਕੇ ਦੇ ਵਿਕਾਸ ਦੀ ਅਹਿਮ ਕੜੀ ਹੁੰਦੀਆਂ ਹਨ। ਇਸ ਮੌਕੇ ਚੇਅਰਮੈਨ ਮਾਰੀਕਟ ਕਮੇਟੀ ਕੋਟਕਪੂਰਾ ਗੁਰਮੀਤ ਸਿੰਘ ਆਰੇਵਾਲਾ, ਜਗਮੋਹਣ ਸਿੰਘ, ਅਸ਼ੋਕ ਗੋਇਲ, ਵਿਜੇ ਕੁਮਾਰ ਮਲਹੋਤਰਾ, ਕੇਵਲ ਕ੍ਰਿਸ਼ਨ, ਕੁਲਭੂਸ਼ਣ ਛਾਬੜਾ, ਬਲਕਾਰ ਸਿੰਘ, ਵਿਸ਼ਾਲ ਕੁਮਾਰ, ਸਤਪਾਲ, ਪ੍ਰਵੀਨ ਖੰਨਾ, ਪੁਨੀਤ ਖੰਨਾ, ਲਵਲੀ ਜੈਨ, ਲਖਵਿੰਦਰ ਸਿੰਘ, ਵਿਵੇਕ ਕੁਮਾਰ ਆਦਿ ਹਾਜ਼ਰ ਸਨ।