19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਵਾਂਦਰ ਜਟਾਣਾ ’ਚ ਮੀਂਹ ਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ

ਕੋਟਕਪੂਰਾ, 19 ਅਕਤੂਬਰ (ਰਿੰਕੂ ਮਲਹੋਤਰਾ)-ਹਲਕਾ ਕੋਟਕਪੂਰਾ ਦੇ ਪਿੰਡ ਵਾਂਦਰ ਜਟਾਣਾ ਵਿਖੇ ਪਿਛਲੇ ਦਿਨੀਂ ਪਏ ਭਾਰੀ ਮੀਂਹ ਅਤੇ ਗੜੇ੍ਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਅਤੇ ਪਸ਼ੂਆਂ ਦੇ ਸ਼ੈੱਡਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਕੁਦਰਤੀ ਆਫ਼ਤ ਨੇ ਕਿਸਾਨਾਂ ਦੀ ਮਿਹਨਤ ਅਤੇ ਆਰਥਿਕਤਾ ਨੂੰ ਵੱਡੀ ਸੱਟ ਮਾਰੀ ਹੈ, ਜਿਸ ਕਾਰਨ ਪ੍ਰਭਾਵਿਤ ਕਿਸਾਨ ਡੂੰਘੀ ਚਿੰਤਾ ਵਿਚ ਹਨ।

Ad Position 21
No active advertisement
ਅਜੀਤ ਡੈਸਕ 20-10-2026
ਕੋਟਕਪੂਰਾ, 19 ਅਕਤੂਬਰ (ਰਿੰਕੂ ਮਲਹੋਤਰਾ)-ਹਲਕਾ ਕੋਟਕਪੂਰਾ ਦੇ ਪਿੰਡ ਵਾਂਦਰ ਜਟਾਣਾ ਵਿਖੇ ਪਿਛਲੇ ਦਿਨੀਂ ਪਏ ਭਾਰੀ ਮੀਂਹ ਅਤੇ ਗੜੇ੍ਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਅਤੇ ਪਸ਼ੂਆਂ ਦੇ ਸ਼ੈੱਡਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਕੁਦਰਤੀ ਆਫ਼ਤ ਨੇ ਕਿਸਾਨਾਂ ਦੀ ਮਿਹਨਤ ਅਤੇ ਆਰਥਿਕਤਾ ਨੂੰ ਵੱਡੀ ਸੱਟ ਮਾਰੀ ਹੈ, ਜਿਸ ਕਾਰਨ ਪ੍ਰਭਾਵਿਤ ਕਿਸਾਨ ਡੂੰਘੀ ਚਿੰਤਾ ਵਿਚ ਹਨ। ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕੋਟਕਪੂਰਾ ਅਜੈਪਾਲ ਸਿੰਘ ਸੰਧੂ ਨੇ ਪ੍ਰਭਾਵਿਤ ਕਿਸਾਨਾਂ ਨੂੰ ਹੌਂਸਲਾ ਦਿੰਦਿਆਂ ਭਰੋਸਾ ਦਿਵਾਇਆ ਕਿ ਉਹ ਇਸ ਔਖੇ ਸਮੇਂ ਵਿਚ ਕਿਸਾਨ ਭਰਾਵਾਂ ਦੇ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਜਿੰਨ੍ਹੀ ਵੀ ਸੰਭਵ ਮਦਦ ਹੋ ਸਕੀ, ਉਹ ਜ਼ਰੂਰ ਕਰਨਗੇ ਅਤੇ ਕਿਸਾਨਾਂ ਦੀ ਆਵਾਜ਼ ਨੂੰ ਸਬੰਧਿਤ ਸਰਕਾਰ ਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਲਈ ਯਤਨ ਕਰਨਗੇ। ਉਨ੍ਹਾਂ ਮੰਗ ਕੀਤੀ ਕਿ ਪ੍ਰਭਾਵਿਤ ਕਿਸਾਨਾਂ ਨੂੰ ਜਲਦ ਤੋਂ ਜਲਦ ਬਣਦਾ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਉਹ ਇਸ ਆਰਥਿਕ ਸੰਕਟ ਵਿਚੋਂ ਬਾਹਰ ਨਿਕਲ ਸਕਣ।
Ad Position 22
No active advertisement
ਪਿਛਲੀ ਖ਼ਬਰ ਐਸ.ਐਸ.ਆਰ. 2026 ਤਹਿਤ 25 ਅਕਤੂਬਰ ਨੂੰ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ-ਡੀ. ਸੀ. ਯੋਗ ਵੋਟਰ ਲੋੜੀਂਦੇ ਦਸਤਾਵ... ਅਗਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਵਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਸੰਬੰਧੀ ਮੀਟਿੰਗ
Ad Position 24