21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸੁਸਾਇਟੀ ਵਲੋਂ ਆਦਰਸ਼ ਸਕੂਲ ’ਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਪੁਲਿਸ ਯਾਦਗਾਰੀ ਦਿਵਸ ’ਤੇ ਸ਼ਹੀਦ ਪੁਲਿਸ ਅਧਿਕਾਰੀਆਂ ਤੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ

ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੁਲਿਸ ਯਾਦਗਾਰੀ ਦਿਵਸ ਮੌਕੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅੱਜ ਫ਼ਰੀਦਕੋਟ ਪੁਲਿਸ ਵਲੋਂ ਪੁਲਿਸ ਲਾਈਨ ਫ਼ਰੀਦਕੋਟ ਵਿਖੇ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐਸ.

Ad Position 21
No active advertisement
ਅਜੀਤ ਡੈਸਕ 22-10-2026
ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੁਲਿਸ ਯਾਦਗਾਰੀ ਦਿਵਸ ਮੌਕੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅੱਜ ਫ਼ਰੀਦਕੋਟ ਪੁਲਿਸ ਵਲੋਂ ਪੁਲਿਸ ਲਾਈਨ ਫ਼ਰੀਦਕੋਟ ਵਿਖੇ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐਸ.ਐਸ.ਪੀ. ਗੁਰਬੰਸ ਸਿੰਘ ਬੈਂਸ ਅਤੇ ਐਸ.ਡੀ.ਐਮ. ਪੁਨੀਤ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਹਾਜ਼ਰ ਅਧਿਕਾਰੀਆਂ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਯਾਦ ਕੀਤਾ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ 21 ਅਕਤੂਬਰ ਦਾ ਦਿਨ ਦੇਸ਼ ਦੀ ਰੱਖਿਆ, ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਦੀ ਬਹਾਦਰੀ ਤੇ ਕੁਰਬਾਨੀ ਨੂੰ ਯਾਦ ਕਰਨ ਦਾ ਦਿਨ ਹੈ। ਸ਼ਹੀਦਾਂ ਦੀਆਂ ਕੁਰਬਾਨੀਆਂ ਸਾਨੂੰ ਹਮੇਸ਼ਾ ਦੇਸ਼ ਅਤੇ ਸਮਾਜ ਦੀ ਸੇਵਾ ਲਈ ਸਮਰਪਿਤ ਰਹਿਣ ਦੀ ਪ੍ਰੇਰਨਾ ਦਿੰਦੀਆਂ ਹਨ। ਐਸ.ਐਸ.ਪੀ. ਗੁਰਬੰਸ ਸਿੰਘ ਬੈਂਸ ਨੇ ਪੁਲਿਸ ਯਾਦਗਾਰੀ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਕਿ ਦੇਸ਼ ਦੀ ਸੁਰੱਖਿਆ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਦਿਆਂ ਸ਼ਹੀਦ ਹੋਏ ਪੁਲਿਸ ਅਧਿਕਾਰੀ ਅਤੇ ਜਵਾਨ ਸਮੁੱਚੇ ਪੁਲਿਸ ਵਿਭਾਗ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਬਹਾਦਰੀ, ਹੌਂਸਲੇ ਅਤੇ ਫਰਜ਼ ਪ੍ਰਤੀ ਸਮਰਪਣ ਦੀ ਭਾਵਨਾ ਪੁਲਿਸ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਹੋਰ ਵੀ ਵੱਧ ਮਿਹਨਤ, ਲਗਨ ਅਤੇ ਨਿਸ਼ਠਾ ਨਾਲ ਨਿਭਾਉਣ ਲਈ ਪ੍ਰੇਰਿਤ ਕਰਦੀ ਹੈ। ਸਮਾਗਮ ਦੌਰਾਨ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਯਾਦ ਵਿਚ ਹਾਜ਼ਰ ਅਧਿਕਾਰੀਆਂ, ਪੁਲਿਸ ਕਰਮਚਾਰੀਆਂ ਅਤੇ ਹੋਰ ਸ਼ਖ਼ਸੀਅਤਾਂ ਵਲੋਂ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਦੇਸ਼ ਦੀ ਸੇਵਾ, ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਆਪਣੀ ਡਿਊਟੀ ਨਿਭਾਉਣ ਦਾ ਸੰਕਲਪ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਮਿਲੇ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਯੋਗ ਹੱਲ ਦਾ ਭਰੋਸਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਮਾਊਂਟ ਲਿਟਰਾ ਜ਼ੀ ਸਕੂਲ ਦੀ ਵਿਦਿਆਰਥਣ ਨੇ ਜ਼ਿਲ੍ਹਾ ਖੇਡਾਂ ’ਚ ਕਾਂਸੀ ਦਾ ਤਗਮਾ ਜਿੱਤਿਆ ਅਗਲੀ ਖ਼ਬਰ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ 30 ਨੂੰ ਮੌੜ ਪੈਲੇਸ ਵਿਖੇ ਲੱਗੇਗਾ ਵਿਸ਼ੇਸ਼ ਕੈਂਪ
Ad Position 24