ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ੍ਰੀ ਮੁਕਤਸਰ ਸਾਹਿਬ ਪੁੱਜਣ ’ ਤੇ ਸ਼ਾਨਦਾਰ ਸਵਾਗਤ
ਦੁਸਹਿਰੇ ਦਾ ਤਿਉਹਾਰ ਮਨਾਇਆ
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ 2026 ਦੇ ਟਰਾਫ਼ੀ ਟੂਰ ਤਹਿਤ ਚੈਂਪੀਅਨਸ਼ਿਪ ਟਰਾਫ਼ੀ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜੀ, ਜਿੱਥੇ ਜ਼ਿਲ੍ਹਾ ਖੇਡ ਵਿਭਾਗ ਵਲੋਂ ਇਸ ਦਾ ਸਵਾਗਤ ਕੀਤਾ ਗਿਆ। ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਇਹ ਟਰਾਫ਼ੀ ਟੂਰ 18 ਤੋਂ 26 ਅਕਤੂਬਰ ਤੱਕ ਪੰਜਾਬ ਦੇ ਸਮੂਹ ਜ਼ਿਲਿ੍ਹਆਂ ਵਿਚ ਕਰਵਾਇਆ ਜਾ ਰਿਹਾ ਹੈ।
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ 2026 ਦੇ ਟਰਾਫ਼ੀ ਟੂਰ ਤਹਿਤ ਚੈਂਪੀਅਨਸ਼ਿਪ ਟਰਾਫ਼ੀ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜੀ, ਜਿੱਥੇ ਜ਼ਿਲ੍ਹਾ ਖੇਡ ਵਿਭਾਗ ਵਲੋਂ ਇਸ ਦਾ ਸਵਾਗਤ ਕੀਤਾ ਗਿਆ। ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਇਹ ਟਰਾਫ਼ੀ ਟੂਰ 18 ਤੋਂ 26 ਅਕਤੂਬਰ ਤੱਕ ਪੰਜਾਬ ਦੇ ਸਮੂਹ ਜ਼ਿਲਿ੍ਹਆਂ ਵਿਚ ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਟਰਾਫ਼ੀ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਨੇ ਕਿਹਾ ਕਿ ਟਰਾਫ਼ੀ ਟੂਰ ਦਾ ਮੁੱਖ ਮਕਸਦ ਕੌਮਾਂਤਰੀ ਹਾਕੀ ਮੁਕਾਬਲੇ ਬਾਰੇ ਲੋਕਾਂ ਵਿਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਤੇ ਨੌਜਵਾਨਾਂ ਸਮੇਤ ਹਰ ਵਰਗ ਦੇ ਲੋਕਾਂ ਵਿਚ ਹਾਕੀ ਪ੍ਰਤੀ ਦਿਲਚਸਪੀ ਤੇ ਉਤਸ਼ਾਹ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਹਾਕੀ ਪੰਜਾਬ ਦੀ ਖੇਡ ਵਿਰਾਸਤ ਦਾ ਅਹਿਮ ਹਿੱਸਾ ਹੈ ਅਤੇ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਿਚ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਜਿੱਤ ਤੇ ਹਾਰ ਤੱਕ ਸੀਮਤ ਨਹੀਂ ਹੁੰਦੀਆਂ, ਸਗੋਂ ਇਹ ਸਰੀਰਕ ਤੇ ਮਾਨਸਿਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਭਾਵਨਾ ਅਤੇ ਚੰਗੇ ਆਚਰਨ ਦੀ ਸਿਰਜਣਾ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਉਪਰਾਲੇ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਭਾਗ ਲੈਂਦੇ ਹਨ। ਜ਼ਿਲ੍ਹਾ ਖੇਡ ਅਫ਼ਸਰ ਨੇ ਖੇਡ ਪ੍ਰੇਮੀਆਂ ਨੂੰ ਹਾਕੀ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਦਿਲਚਸਪੀ ਲੈਣ ਦੀ ਅਪੀਲ ਕੀਤੀ। ਉਨ੍ਹਾਂ ਮਾਪਿਆਂ ਨੂੰ ਵੀ ਪ੍ਰੇਰਿਤ ਕੀਤਾ ਕਿ ਉਹ ਆਪਣੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕਰਨ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ ਤੋਂ ਬਾਅਦ ਇਹ ਟਰਾਫ਼ੀ ਅਗਲੇ ਪੜਾਅ ਲਈ ਫ਼ਾਜ਼ਿਲਕਾ ਰਵਾਨਾ ਕੀਤੀ ਜਾਵੇਗੀ। ਇਸ ਮੌਕੇ ਹਾਕੀ ਐਸੋਸੀਏਸ਼ਨ ਦੇ ਪ੍ਰਧਾਨ ਜਗਜੀਤ ਸਿੰਘ ਸਿੱਧੂ, ਉਪਕਾਰ ਸਿੰਘ, ਮਨਪ੍ਰੀਤ ਸਿੰਘ, ਵਿਕਰਮਜੀਤ ਸਿੰਘ, ਨਿਰਮਲ ਸਿੰਘ ਅਤੇ ਸਤਪਾਲ ਸਿੰਘ ਮਾਨ ਤੋਂ ਇਲਾਵਾ ਖੇਡ ਵਿਭਾਗ ਦੇ ਕੋਚ, ਨੁਮਾਇੰਦੇ, ਅਹੁਦੇਦਾਰ ਅਤੇ ਖਿਡਾਰੀ ਹਾਜ਼ਰ ਸਨ।