ਰੋਡਵੇਜ਼ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ
ਫ਼ਰੀਦਕੋਟ, 21 ਅਕਤੂਰ (ਸਰਬਜੀਤ ਸਿੰਘ)-ਪਨਬਸ/ਪੰਜਾਬ ਰੋਡਵੇਜ਼/ ਪੀ. ਆਰ.
ਫ਼ਰੀਦਕੋਟ, 21 ਅਕਤੂਰ (ਸਰਬਜੀਤ ਸਿੰਘ)-ਪਨਬਸ/ਪੰਜਾਬ ਰੋਡਵੇਜ਼/ ਪੀ.ਆਰ. ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ, ਪੰਜਾਬ ਵਲੋਂ ਸੂਬੇ ਭਰ ਵਿਚ ਬੱਸਾਂ ਦਾ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦੀ ਹੜਤਾਲ ਅੱਜ ਸ਼ੁਰੂ ਕਰ ਦਿੱਤੀ ਗਈ ਹੈ। ਫ਼ਰੀਦਕੋਟ ਡਿਪੂ ਵਿਖੇ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਵਲੋਂ ਬੱਸਾਂ ਬੰਦ ਕਰ ਕੇ ਹੜਤਾਲ ਸ਼ੁਰੂ ਕੀਤੀ ਗਈ ਅਤੇ ਰੋਸ ਧਰਨਾ ਲਗਾਇਆ ਗਿਆ ਤੇ ਸਰਕਾਰ ਵਲੋਂ ਮੰਗਾਂ ਪ੍ਰਤੀ ਕੀਤੀ ਜਾ ਰਹੀ ਟਾਲ-ਮਟੋਲ ਦੇ ਵਿਰੋਧ ਵਿਚ ਨਾਅਰੇਬਾਜ਼ੀ ਕੀਤੀ ਗਈ। ਸੈਕਟਰੀ ਹਰਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਵਰਕਰਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਆਊਟਸੋਰਸ ਤੇ ਕੰਟਰੈਕਟ ’ਤੇ ਕੰਮ ਕਰਦੇ ਵਰਕਰਾਂ ਨੂੰ ਰੈਗੂਲਰ ਕੀਤਾ ਜਾਵੇਗਾ ਅਤੇ ਸਰਕਾਰੀ ਮਹਿਕਮਿਆਂ ’ਚੋਂ ਠੇਕੇਦਾਰ ਬਾਹਰ ਕੱਢਿਆ ਜਾਵੇਗਾ ਅਤੇ ਨਿੱਜੀਕਰਨ ਰੋਕਿਆ ਜਾਵੇਗਾ ਪ੍ਰੰਤੂ ਤਕਰੀਬਨ ਸਾਢੇ ਚਾਰ ਸਾਲ ਤੋਂ ਉਪਰ ਦਾ ਸਮਾਂ ਹੋ ਚੁੱਕਿਆ ਹੈ, ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਕਾਫ਼ੀ ਮੀਟਿੰਗਾਂ ਹੋ ਚੁੱਕੀਆਂ ਹਨ ਪ੍ਰੰਤੂ ਸਰਕਾਰ ਦੁਆਰਾ ਲਗਾਤਾਰ ਅੱਗੇ ਤੋਂ ਅੱਗੇ ਮੀਟਿੰਗਾਂ ਪਾ ਕੇ ਕੱਚੇ ਵਰਕਰਾਂ ਦੀਆਂ ਮੰਗਾਂ ਨੂੰ ਲਮਕਾਇਆ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ ਉਨ੍ਹਾਂ ਨੂੰ ਸੰਘਰਸ਼ ਇਕ ਵਾਰ ਫਿਰ ਸ਼ੁਰੂ ਕਰਨਾ ਪਿਆ। ਜਥੇਬੰਦੀ ਦੇ ਪ੍ਰਧਾਨ ਹਰਜਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਰਕਾਰ ਦੁਆਰਾ ਕਿਲੋਮੀਟਰ ਸਕੀਮ ਦੀਆਂ ਬੱਸਾਂ ਦਾ ਟੈਂਡਰ ਕੱਢਿਆ ਗਿਆ, ਜਿਸ ਦਾ ਜਥੇਬੰਦੀ ਵਲੋਂ ਵਿਰੋਧ ਕੀਤਾ ਗਿਆ ਤੇ ਸਾਡੇ ਵਰਕਰਾਂ ’ਤੇ ਝੂਠੇ ਨਜਾਇਜ਼ ਪਰਚੇ ਕਰਕੇ ਜੇਲ੍ਹਾਂ ਵਿਚ ਡੱਕਿਆ ਗਿਆ ਅਤੇ ਸਾਥੀ ਜੇਲ੍ਹਾਂ ਵਿਚ ਬੰਦ ਹਨ, ਉਨ੍ਹਾਂ ਦੀ ਜ਼ਮਾਨਤ ਤੱਕ ਨਹੀਂ ਹੋਣ ਦਿੱਤੀ ਜਾ ਰਹੀ। ਇਸ ਮੌਕੇ ਸਾਥੀ ਧਰਮਿੰਦਰ ਸਿੰਘ, ਕੈਸ਼ੀਅਰ ਹਰਚਰਨ ਸਿੰਘ, ਲਵਪ੍ਰੀਤ ਸਿੰਘ, ਅਮਨਦੀਪ ਸਿੰਘ ਚੇਅਰਮੈਨ, ਸਤਨਾਮ ਸਿੰਘ ਪ੍ਰਧਾਨ ਵਰਕਸ਼ਾਪ, ਸੁਖਦੀਪ ਸਿੰਘ ਜ਼ੀਰਾ, ਸੁਖਪਾਲ ਸਿੰਘ, ਹਰਪਾਲ ਸਿੰਘ ਆਦਿ ਸਾਥੀ ਹਾਜ਼ਰ ਸਨ।