22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀ ਖੇਡਾਂ ਵਤਨ ਪੰਜਾਬ ਦੀਆਂ ’ਚ ਅੱਵਲ

ਕੋਟਕਪੂਰਾ, 21 ਅਕਤੂਬਰ (ਰਿੰਕੂ ਮਲਹੋਤਰਾ)-ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੇ ਵੱਖ-ਵੱਖ ਉਮਰ ਵਰਗ ਦੇ ਵਿਦਿਆਰਥੀਆਂ ਨੇ ਫ਼ਰੀਦਕੋਟ ਵਿਖੇ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜਿਸ ਵਿਚ ਪ੍ਰਭਕੀਰਤ ਸਿੰਘ ਨੇ ਅੰਡਰ-17 ਫੁੱਟਬਾਲ ਖੇਡ ਵਿਚ ਭਾਗ ਲੈਂਦੇ ਹੋਏ ਪਹਿਲਾ, ਵਰੀਸ਼ ਗਰਗ ਅੰਡਰ-17 ਐਥਲੈਟਿਕਸ ਵਿਚ 100 ਮੀਟਰ ਅਤੇ 200 ਮੀਟਰ ਵਿਚ ਭਾਗ ਲੈਂਦਿਆਂ ਦੂਜਾ ਸਥਾਨ ਹਾਸਿਲ ਕੀਤਾ।

Ad Position 21
No active advertisement
ਅਜੀਤ ਡੈਸਕ 22-10-2026
ਕੋਟਕਪੂਰਾ, 21 ਅਕਤੂਬਰ (ਰਿੰਕੂ ਮਲਹੋਤਰਾ)-ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੇ ਵੱਖ-ਵੱਖ ਉਮਰ ਵਰਗ ਦੇ ਵਿਦਿਆਰਥੀਆਂ ਨੇ ਫ਼ਰੀਦਕੋਟ ਵਿਖੇ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜਿਸ ਵਿਚ ਪ੍ਰਭਕੀਰਤ ਸਿੰਘ ਨੇ ਅੰਡਰ-17 ਫੁੱਟਬਾਲ ਖੇਡ ਵਿਚ ਭਾਗ ਲੈਂਦੇ ਹੋਏ ਪਹਿਲਾ, ਵਰੀਸ਼ ਗਰਗ ਅੰਡਰ-17 ਐਥਲੈਟਿਕਸ ਵਿਚ 100 ਮੀਟਰ ਅਤੇ 200 ਮੀਟਰ ਵਿਚ ਭਾਗ ਲੈਂਦਿਆਂ ਦੂਜਾ ਸਥਾਨ ਹਾਸਿਲ ਕੀਤਾ। ਦਿਲਸ਼ਾਨ ਸਿੰਘ ਨੇ ਅੰਡਰ-17 ਕਿਕ ਬਾਕਸਿੰਗ, ਇਸਤੇਜ਼ਕਰਨ ਸਿੰਘ ਨੇ ਅੰਡਰ-17 ਬਾਸਕਿਟਬਾਲ ਅਤੇ ਐਨੀਕਾ ਨੇ ਅੰਡਰ-14 ਸਵੀਮਿੰਗ ਵਿਚ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ। ਸਕੂਲ ਦੇ ਪ੍ਰਧਾਨ ਜਸਵੀਰ ਸਿੰਘ ਸੰਧੂ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਸ਼ਲਾਘਾ ਕੀਤੀ। ਪ੍ਰਿੰਸੀਪਲ ਡਾ. ਸੁਰਿੰਦਰ ਸਿੰਘ ਟੁਰਨਾ ਨੇ ਵੀ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਅਤੇ ਕੋਚ ਸਾਹਿਬਾਨਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਅਮਿਤ ਸ਼ਾਹ ਵਲੋਂ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਚੁੱਕਿਆ ਕਦਮ ਸ਼ਲਾਘਾਯੋਗ : ਡਾ. ਰਮਨਦੀਪ ਸਿੰਘ ਅਗਲੀ ਖ਼ਬਰ ਵਿਧਾਇਕ ਸੇਖੋਂ ਨੇ ਮੰਡੀ ਦਾ ਦੌਰਾ ਕਰ ਕਿਸਾਨਾਂ, ਆੜ੍ਹਤੀਆਂ ਨਾਲ ਕੀਤੀ ਮੁਲਾਕਾਤ
Ad Position 24