22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਅਮਿਤ ਸ਼ਾਹ ਵਲੋਂ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਚੁੱਕਿਆ ਕਦਮ ਸ਼ਲਾਘਾਯੋਗ : ਡਾ. ਰਮਨਦੀਪ ਸਿੰਘ

ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਭਾਜਪਾ ਦੇ ਜ਼ਿਲ੍ਹਾ ਜਨ ਸੰਪਰਕ ਮੁਖੀ ਡਾ. ਰਮਨਦੀਪ ਸਿੰਘ ਜੈਤੋ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਦੌਰੇ ਦੌਰਾਨ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ-ਦਰਦ ਸਾਂਝਾ ਕਰਨ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਭਰੋਸਾ ਦੇਣ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਸੀ.

Ad Position 21
No active advertisement
ਅਜੀਤ ਡੈਸਕ 22-10-2026
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਭਾਜਪਾ ਦੇ ਜ਼ਿਲ੍ਹਾ ਜਨ ਸੰਪਰਕ ਮੁਖੀ ਡਾ. ਰਮਨਦੀਪ ਸਿੰਘ ਜੈਤੋ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਦੌਰੇ ਦੌਰਾਨ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ-ਦਰਦ ਸਾਂਝਾ ਕਰਨ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਭਰੋਸਾ ਦੇਣ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਸੀ.ਬੀ.ਆਈ ਜਾਂਚ ਦੀ ਕਾਰਵਾਈ ਸ਼ੁਰੂ ਹੋਣਾ ’ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦੀ ਉਮੀਦ ਬਣੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਨੇ ਅਨੇਕਾਂ ਘਰਾਂ ਨੂੰ ਉਜਾੜ ਦਿੱਤਾ ਹੈ। ਨਸ਼ਾ ਤਸਕਰੀ ਨਾਲ ਜੁੜੇ ਮਾਮਲਿਆਂ ਵਿਚ ਨਿਰਪੱਖ ਜਾਂਚ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਬਟਾਲਾ ਅਤੇ ਸੰਗਰੂਰ ਨਾਲ ਸਬੰਧਿਤ ਦੋ ਹੋਰ ਮਾਮਲਿਆਂ ਦੀ ਜਾਂਚ ਵੀ ਸੀ.ਬੀ.ਆਈ ਨੂੰ ਸੌਂਪਣ ਲਈ ਪੰਜਾਬ ਸਰਕਾਰ ਨੂੰ ਕਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਦਿਨ-ਦਿਹਾੜੇ ਟਰੈਕਟਰ ਦੀ ਬੈਟਰੀ ਚੋਰੀ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀ ਖੇਡਾਂ ਵਤਨ ਪੰਜਾਬ ਦੀਆਂ ’ਚ ਅੱਵਲ
Ad Position 24