22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਡਾ. ਜਤਿੰਦਰ ਸਿੰਘ ਸ਼ੰਟੀ ਦੇ 25 ਅਕਤੂਬਰ ਨੂੰ ਹਲਕਾ ਕੋਟਕਪੂਰਾ ਦੌਰੇ ਸੰਬੰਧੀ ਡਿਪਟੀ ਕਮਿਸ਼ਨਰ ਵਲੋਂ ਤਿਆਰੀਆਂ ਦਾ ਜਾਇਜ਼ਾ

ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ 25 ਅਕਤੂਬਰ ਨੂੰ ਜ਼ਿਲ੍ਹਾ ਫ਼ਰੀਦਕੋਟ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਦਾ ਦੌਰਾ ਕੀਤਾ ਜਾਣਾ ਹੈ। ਇਸ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਵੱਖ-ਵੱਖ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 22-10-2026
ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ 25 ਅਕਤੂਬਰ ਨੂੰ ਜ਼ਿਲ੍ਹਾ ਫ਼ਰੀਦਕੋਟ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਦਾ ਦੌਰਾ ਕੀਤਾ ਜਾਣਾ ਹੈ। ਇਸ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਵੱਖ-ਵੱਖ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਦਾ ਇਹ ਦੌਰਾ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ, ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਇਸ ਸਬੰਧੀ ਜ਼ਿਲ੍ਹਾ ਪੱਧਰ ’ਤੇ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਚਾਰ-ਵਟਾਂਦਰੇ ਦੇ ਪੱਖੋਂ ਮਹੱਤਵਪੂਰਨ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੌਰੇ ਦੌਰਾਨ ਹੋਣ ਵਾਲੀਆਂ ਗਤੀਵਿਧੀਆਂ ਅਤੇ ਮੀਟਿੰਗਾਂ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ। ਉਨ੍ਹਾਂ ਦੱਸਿਆ ਕਿ ਸ੍ਰੀ ਸ਼ੰਟੀ 25 ਅਕਤੂਬਰ ਨੂੰ ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਫ਼ਰੀਦਕੋਟ ਰੋਡ ਕੋਟਕਪੂਰਾ ਵਿਖੇ ਸਵੇਰੇ 11.30 ਤੋਂ 12.30 ਵਜੇ ਤੱਕ ਲੋਕਾਂ ਦੀਆਂ ਮੁਸ਼ਕਿਲਾਂ ਸੁਨਣਗੇ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਸਬੰਧਿਤ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਉਨ੍ਹਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਗੰਭੀਰਤਾ ਨਾਲ ਨਿਭਾਉਣ ਲਈ ਕਿਹਾ। ਇਸ ਦੇ ਨਾਲ ਹੀ ਦੌਰੇ ਨਾਲ ਸਬੰਧਿਤ ਸਾਰੇ ਵਿਭਾਗ ਆਪਣੀਆਂ ਤਿਆਰੀਆਂ ਦੀ ਸਮੀਖਿਆ ਕਰਕੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ। ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਨਾ ਪ੍ਰਸ਼ਾਸਨ ਦੀ ਅਹਿਮ ਜ਼ਿੰਮੇਵਾਰੀ ਹੈ। ਇਸ ਲਈ ਸਬੰਧਿਤ ਵਿਭਾਗਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਪ੍ਰਤੀ ਸੰਵੇਦਨਸ਼ੀਲ ਰਹਿੰਦਿਆਂ ਨਿਯਮਾਂ ਅਨੁਸਾਰ ਲੋੜੀਂਦੀ ਕਾਰਵਾਈ ਯਕੀਨੀ ਬਣਾਉਣੀ ਚਾਹੀਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਕੇਸ਼ਵ ਗੋਇਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਦੀਪ ਮਲਹੋਤਰਾ, ਐਸ.ਡੀ.ਐਮ. ਕੋਟਕਪੂਰਾ ਰਜਿੰਦਰ ਸਿੰਘ, ਐਸ.ਡੀ.ਐਮ. ਜੈਤੋ ਵਿਕਰਮਜੀਤ, ਡੀ.ਆਈ.ਓ ਗੁਰਜਿੰਦਰ ਸਿੰਘ, ਈ.ਓ ਅੰਮ੍ਰਿਤ ਲਾਲ, ਰਜਿੰਦਰ ਦਾਸ ਰਿੰਕੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਵੈ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਸੀ.ਆਰ. ਮੋਟਰਸਾਈਕਲ ਤੇ ਮਹਿਲਾ ਪੈਟਰੋਲਿੰਗ ਸਕੂਟਰ ਨੂੰ ਸਪੀਕਰ ਸੰਧਵਾਂ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਅਗਲੀ ਖ਼ਬਰ ਦਿਨ-ਦਿਹਾੜੇ ਟਰੈਕਟਰ ਦੀ ਬੈਟਰੀ ਚੋਰੀ
Ad Position 24