ਪੀ.ਸੀ.ਆਰ. ਮੋਟਰਸਾਈਕਲ ਤੇ ਮਹਿਲਾ ਪੈਟਰੋਲਿੰਗ ਸਕੂਟਰ ਨੂੰ ਸਪੀਕਰ ਸੰਧਵਾਂ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਕੋਟਕਪੂਰਾ ਸ਼ਹਿਰ ਵਿਚ ਅਪਰਾਧਾਂ ਦੀ ਰੋਕਥਾਮ, ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸੱਤ ਪੀ. ਸੀ.
ਕ
ਕੋਟਕਪੂਰਾ ਦੇ ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਅਜੀਤ ਤਸਵੀਰ
22-10-2026
ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਕੋਟਕਪੂਰਾ ਸ਼ਹਿਰ ਵਿਚ ਅਪਰਾਧਾਂ ਦੀ ਰੋਕਥਾਮ, ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸੱਤ ਪੀ.ਸੀ.ਆਰ. ਮੋਟਰਸਾਈਕਲਾਂ ਅਤੇ ਮਹਿਲਾ ਪੈਟਰੋਲਿੰਗ ਲਈ ਇਕ ਸਕੂਟਰ ਨੂੰ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸੇਵਾ, ਸੁਰੱਖਿਆ ਅਤੇ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਇਹ ਸਹੂਲਤ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੁਲਿਸ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ, ਤਾਂ ਜੋ ਹਰ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕੇ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਵੱਡੇ ਨਸ਼ਾ ਸਪਲਾਇਰਾਂ ਨੂੰ ਕਾਬੂ ਕਰਨ ਲਈ ਪੁਲਿਸ ਨੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਹੈ। ਕੋਟਕਪੂਰਾ ਵਿਚ ਛੋਟੀਆਂ-ਮੋਟੀਆਂ ਵਾਰਦਾਤਾਂ ਨੂੰ ਪੂਰੀ ਤਰ੍ਹਾਂ ਰੋਕਣ ਅਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਹੋਰ ਮਜ਼ਬੂਤ ਕਰਨ ਲਈ ਇਹ ਪੈਟਰੋਲਿੰਗ ਵਿਵਸਥਾ ਅਹਿਮ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਦੀ ਲਗਾਤਾਰ ਪੈਟਰੋਲਿੰਗ ਨਾਲ ਲੋਕ ਬਿਨਾਂ ਕਿਸੇ ਡਰ ਦੇ ਆਪਣੇ ਕਾਰੋਬਾਰ ਕਰ ਸਕਣਗੇ ਅਤੇ ਰਾਤ ਸਮੇਂ ਵੀ ਸੁਰੱਖਿਅਤ ਮਹਿਸੂਸ ਕਰਨਗੇ। ਇਸ ਮੌਕੇ ਐਸ.ਐਸ.ਪੀ. ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਵਲੋਂ ਵਪਾਰ ਮੰਡਲਾਂ ਅਤੇ ਵੱਖ-ਵੱਖ ਸ਼ਹਿਰਾਂ ਦੇ ਵਪਾਰੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ, ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੋਟਕਪੂਰਾ ਦੇ ਵਪਾਰੀਆਂ ਵਲੋਂ ਟਰੈਫਿਕ ਸਮੱਸਿਆ ਅਤੇ ਛੋਟੀਆਂ-ਮੋਟੀਆਂ ਅਪਰਾਧਿਕ ਵਾਰਦਾਤਾਂ ਦੀ ਰੋਕਥਾਮ ਲਈ ਪੈਟਰੋਲਿੰਗ ਵਧਾਉਣ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਦੀ ਪੈਟਰੋਲਿੰਗ 24 ਘੰਟੇ ਜਾਰੀ ਰਹੇਗੀ ਅਤੇ ਵੱਖ-ਵੱਖ ਸ਼ਿਫਟਾਂ ਵਿਚ ਮੁਲਾਜ਼ਮ ਡਿਊਟੀ ਨਿਭਾਉਣਗੇ ਤਾਂ ਜੋ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਲਗਾਤਾਰ ਨਿਗਰਾਨੀ ਰੱਖੀ ਜਾ ਸਕੇ। ਉਨ੍ਹਾਂ ਦੱਸਿਆ ਕਿ ਵਪਾਰੀਆਂ ਨਾਲ ਤਾਲਮੇਲ ਬਣਾਈ ਰੱਖਣ ਲਈ ਇਕ ਵਿਸ਼ੇਸ਼ ਗਰੁੱਪ ਵੀ ਬਣਾਇਆ ਗਿਆ ਹੈ, ਜਿਸ ਵਿਚ ਵਪਾਰ ਮੰਡਲ ਦੇ ਨੁਮਾਇੰਦਿਆਂ ਦੇ ਨਾਲ ਪੁਲਿਸ ਅਧਿਕਾਰੀ, ਸਬੰਧਿਤ ਥਾਣਿਆਂ ਦੇ ਐਸ.ਐਚ.ਓਜ਼, ਡੀ.ਐਸ.ਪੀ. ਅਤੇ ਪੀ.ਸੀ.ਆਰ. ਮੁਲਾਜ਼ਮ ਸ਼ਾਮਿਲ ਹਨ। ਇਸ ਮੌਕੇ ਐਸ.ਪੀ.(ਐਚ) ਜਸਪ੍ਰੀਤ ਸਿੰਘ, ਡੀ.ਐਸ.ਪੀ. ਸੰਜੀਵ ਕੁਮਾਰ ਤੋਂ ਇਲਾਵਾ ਹੋਰ ਹਾਜ਼ਰ ਸਨ।