ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਫ਼ਰੀਦਕੋਟ ਵਿਖੇ ਪੁੱਜਣ ’ਤੇ ਸਪੀਕਰ ਸੰਧਵਾਂ ਵਲੋਂ ਭਰਵਾਂ ਸਵਾਗਤ
ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਟਰਾਫ਼ੀ ਟੂਰ ਪੰਜਾਬ ਦੇ ਸਮੂਹ ਜ਼ਿਲਿ੍ਆਂ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਥਾਪੜਾ ਦਿੱਤਾ 26 ਅਕਤੂਬਰ 2026 ਤੱਕ ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਚੈਂਪੀਅਨਸ਼ਿਪ ਟਰਾਫ਼ੀ ਫ਼ਰੀਦਕੋਟ ਵਿਖੇ ਪਹੁੰਚਣ ’ਤੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਟਰਾਫ਼ੀ ਟੂਰ ਦਾ ਸਵਾਗਤ ਕੀਤਾ।
ਫ਼ਰੀਦਕੋਟ, 21 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਟਰਾਫ਼ੀ ਟੂਰ ਪੰਜਾਬ ਦੇ ਸਮੂਹ ਜ਼ਿਲਿ੍ਆਂ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਥਾਪੜਾ ਦਿੱਤਾ 26 ਅਕਤੂਬਰ 2026 ਤੱਕ ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਚੈਂਪੀਅਨਸ਼ਿਪ ਟਰਾਫ਼ੀ ਫ਼ਰੀਦਕੋਟ ਵਿਖੇ ਪਹੁੰਚਣ ’ਤੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਟਰਾਫ਼ੀ ਟੂਰ ਦਾ ਸਵਾਗਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਟਰਾਫੀ ਟੂਰ ਦਾ ਮਕਸਦ ਕੌਮਾਂਤਰੀ ਹਾਕੀ ਮੁਕਾਬਲੇ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਅਤੇ ਨੌਜਵਾਨਾਂ ਸਣੇ ਆਮ ਲੋਕਾਂ ਵਿਚ ਹਾਕੀ ਪ੍ਰਤੀ ਦਿਲਚਸਪੀ ਅਤੇ ਉਤਸ਼ਾਹ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਜਿੱਤ ਹਾਰ ਤੱਕ ਸੀਮਤ ਨਹੀਂ ਹਨ, ਸਗੋਂ ਸਿਹਤਮੰਦ ਜੀਵਨ ਅਤੇ ਚੰਗੇ ਆਚਰਨ ਦੀ ਸਿਰਜਣਾ ਦਾ ਅਹਿਮ ਸਾਧਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ, ਉਤਸਾਹਿਤ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਵਰਗੇ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਵਿਚ ਹਰ ਉਮਰ ਵਰਗ ਦੇ ਲੋਕਾਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਕਰਵਾਏ ਜਾ ਰਹੇ ਹਾਕੀ ਟੂਰਨਾਮੈਂਟ ਵਿਚ ਵੱਧ ਤੋਂ ਵੱਧ ਖੇਡ ਪ੍ਰੇਮੀ ਭਾਗ ਲੈਣ। ਉਨ੍ਹਾਂ ਦੱਸਿਆ ਕਿ ਕੱਲ ਇਹ ਟਰਾਫੀ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਕੀਤੀ ਜਾਵੇਗੀ। ਇਸ ਮੌਕੇ ਤੇਜਿੰਦਰ ਸਿੰਘ ਮੌੜ ਸਾਬਕਾ ਡੀ.ਆਈ.ਜੀ., ਸਾਬਕਾ ਓਲੰਪੀਅਨ ਚੰਦ ਸਿੰਘ, ਸਾਬਕਾ ਅੰਤਰਰਾਸ਼ਟਰੀ ਖਿਡਾਰੀ ਹਰਜੀਤ ਸਿੰਘ, ਸਾਬਕਾ ਅੰਤਰਰਾਸ਼ਟਰੀ ਅੰਪਾਇਰ ਹਰਬੰਸ ਸਿੰਘ, ਸੁਖਜੀਤ ਸਿੰਘ ਢਿੱਲਵਾਂ ਵਾਈਸ ਚੇਅਰਮੈਨ ਪੇਡਾ, ਬੇਅੰਤ ਕੌਰ ਧਰਮ ਪਤਨੀ ਵਿਧਾਇਕ ਸੇਖੋਂ, ਚੇਅਰਮੈਨ ਯੋਜਨਾ ਬੋਰਡ ਗੁਰਤੇਜ ਸਿੰਘ ਖੋਸਾ, ਅਮਨਦੀਪ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ, ਬਰਜਿੰਦਰ ਸਿੰਘ ਜ਼ਿਲ੍ਹਾ ਖੇਡ ਅਫਸਰ, ਨਾਇਬ ਤਹਿਸੀਲਦਾਰ ਹਰਸ਼ਵੀਰ ਗੋਇਲ ਅਤੇ ਖਿਡਾਰੀ ਹਾਜ਼ਰ ਸਨ।