21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸੁਸਾਇਟੀ ਵਲੋਂ ਆਦਰਸ਼ ਸਕੂਲ ’ਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

ਕੋਟਕਪੂਰਾ, 21 ਅਕਤੂਬਰ (ਗਿੱਲ)-ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵਲੋਂ ਆਦਰਸ਼ ਸਕੂਲ ਪੱਕਾ ਵਿਖੇ ਕਰਵਾਏ ਗਏ ਸੈਮੀਨਾਰ ਦੌਰਾਨ ਮੁੱਖ ਵਕਤਾ ਵਜੋਂ ਪੁੱਜੇ ਸੁਸਾਇਟੀ ਦੇ ਪੈ੍ਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੱਸਿਆ ਕਿ ਵਾਤਾਵਰਨ ਵਿਚ ਪਾਏ ਜਾ ਰਹੇ ਵਿਗਾੜ ਅਤੇ ਕੁਦਰਤ ਨਾਲ ਕੀਤੇ ਜਾ ਰਹੇ ਖਿਲਵਾੜ ਦਾ ਖਮਿਆਜਾ ਸਾਨੂੰ ਸਾਰਿਆਂ ਨੂੰ ਬਿਮਾਰੀਆਂ ਅਤੇ ਅਣਕਿਆਸੀਆਂ ਆਫਤਾਂ ਦੇ ਰੂਪ ਵਿਚ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਅੰਕੜਿਆਂ ਸਹਿਤ ਦਲੀਲਾਂ ਦਿੰਦਿਆਂ ਦੱਸਿਆ ਕਿ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਸਮੇਤ ਦਿਲ ਦੇ ਰੋਗ, ਕਾਲਾ ਪੀਲੀਆ, ਚਮੜੀ ਦੇ ਰੋਗ, ਹੱਡੀਆਂ ਦੇ ਰੋਗ, ਅੰਤੜੀਆਂ ਦੇ ਰੋਗ, ਅੱਖਾਂ ਦੀਆਂ ਬਿਮਾਰੀਆਂ, ਮੰਦਬੁੱਧੀ ਜਾਂ ਅਪਾਹਜ ਬੱਚੇ ਪੈਦਾ ਹੋਣ ਅਤੇ ਹੋਰ ਅਨੇਕਾਂ ਬਿਮਾਰੀਆਂ ਦਾ ਤੇਜੀ ਨਾਲ ਵਧਣਾ ਭਾਵੇਂ ਚਿੰਤਾ ਵਾਲੀ ਗੱਲ ਹੈ ਪਰ ਇਸ ਦਾ ਸਿੱਧਾ ਸਬੰਧ ਵਾਤਾਵਰਨ ਅਤੇ ਕੁਦਰਤ ਨਾਲ ਖਿਲਵਾੜ ਕੀਤੇ ਜਾਣ ਨਾਲ ਜੁੜਿਆ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 22-10-2026
ਕੋਟਕਪੂਰਾ, 21 ਅਕਤੂਬਰ (ਗਿੱਲ)-ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵਲੋਂ ਆਦਰਸ਼ ਸਕੂਲ ਪੱਕਾ ਵਿਖੇ ਕਰਵਾਏ ਗਏ ਸੈਮੀਨਾਰ ਦੌਰਾਨ ਮੁੱਖ ਵਕਤਾ ਵਜੋਂ ਪੁੱਜੇ ਸੁਸਾਇਟੀ ਦੇ ਪੈ੍ਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੱਸਿਆ ਕਿ ਵਾਤਾਵਰਨ ਵਿਚ ਪਾਏ ਜਾ ਰਹੇ ਵਿਗਾੜ ਅਤੇ ਕੁਦਰਤ ਨਾਲ ਕੀਤੇ ਜਾ ਰਹੇ ਖਿਲਵਾੜ ਦਾ ਖਮਿਆਜਾ ਸਾਨੂੰ ਸਾਰਿਆਂ ਨੂੰ ਬਿਮਾਰੀਆਂ ਅਤੇ ਅਣਕਿਆਸੀਆਂ ਆਫਤਾਂ ਦੇ ਰੂਪ ਵਿਚ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਅੰਕੜਿਆਂ ਸਹਿਤ ਦਲੀਲਾਂ ਦਿੰਦਿਆਂ ਦੱਸਿਆ ਕਿ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਸਮੇਤ ਦਿਲ ਦੇ ਰੋਗ, ਕਾਲਾ ਪੀਲੀਆ, ਚਮੜੀ ਦੇ ਰੋਗ, ਹੱਡੀਆਂ ਦੇ ਰੋਗ, ਅੰਤੜੀਆਂ ਦੇ ਰੋਗ, ਅੱਖਾਂ ਦੀਆਂ ਬਿਮਾਰੀਆਂ, ਮੰਦਬੁੱਧੀ ਜਾਂ ਅਪਾਹਜ ਬੱਚੇ ਪੈਦਾ ਹੋਣ ਅਤੇ ਹੋਰ ਅਨੇਕਾਂ ਬਿਮਾਰੀਆਂ ਦਾ ਤੇਜੀ ਨਾਲ ਵਧਣਾ ਭਾਵੇਂ ਚਿੰਤਾ ਵਾਲੀ ਗੱਲ ਹੈ ਪਰ ਇਸ ਦਾ ਸਿੱਧਾ ਸਬੰਧ ਵਾਤਾਵਰਨ ਅਤੇ ਕੁਦਰਤ ਨਾਲ ਖਿਲਵਾੜ ਕੀਤੇ ਜਾਣ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਝੋਨੇ ਦੀ ਪਰਾਲੀ, ਕਣਕ ਦੇ ਨਾੜ ਨੂੰ ਲਾਈ ਜਾਂਦੀ ਅੱਗ ਨਾਲ ਫੈਲਦੇ ਧੁੂੰਏਂ, ਫੈਕਟਰੀਆਂ ਅਤੇ ਵਾਹਨਾਂ ਦੇ ਪ੍ਰਦੂਸ਼ਣ, ਤਿਉਹਾਰਾਂ ਜਾਂ ਖੁਸ਼ੀ ਮੌਕੇ ਚਲਾਏ ਜਾਂਦੇ ਪਟਾਕੇ/ਆਤਿਸ਼ਬਾਜ਼ੀਆਂ ਨਾਲ ਵਾਤਾਵਰਨ ਬਹੁਤ ਜ਼ਿਆਦਾ ਪਲੀਤ ਹੁੰਦਾ ਹੈ। ਉਨ੍ਹਾਂ ਵਰਿੰਦਰਪਾਲ ਸਿੰਘ ਅਰਨੇਜਾ ਦੀ ਹਾਜ਼ਰੀ ਵਿਚ ਸੁਸਾਇਟੀ ਦੇ ਕੰਮਾਂ ਦਾ ਜ਼ਿਕਰ ਕੀਤਾ। ਪ੍ਰਿੰਸੀਪਲ ਸਾਰਿਕਾ ਧਵਨ ਅਤੇ ਡਾ. ਦਵਿੰਦਰ ਸੈਫ਼ੀ ਨੇ ਸੁਸਾਇਟੀ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਬੁਲਾਰਿਆਂ ਅਤੇ ਪਤਵੰਤੇ ਵਿਅਕਤੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵਾਤਾਵਰਨ ਪ੍ਰਤੀ ਜਾਗਰੂਕਤਾ ਵਾਲੀਆਂ ਕਾਪੀਆਂ ਵੀ ਵੰਡੀਆਂ ਗਈਆਂ। ਇਸ ਮੌਕੇ ਪਰਵੀਨ ਵਿੱਜ, ਰਾਜਵੀਰ ਕੌਰ, ਰਜਨੀ, ਸੁਖਵਿੰਦਰ ਕੌਰ, ਸੁਰਿੰਦਰ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਰੀਦਕੋਟ ’ਚ ਫ਼ਲਿੱਪਕਾਰਟ ਦੇ ਕਰਮਚਾਰੀ ਤੋਂ ਸਾਢੇ 4 ਲੱਖ ਰੁਪਏ ਦੀ ਲੁੱਟ ਅਗਲੀ ਖ਼ਬਰ ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਫ਼ਰੀਦਕੋਟ ਵਿਖੇ ਪੁੱਜਣ ’ਤੇ ਸਪੀਕਰ ਸੰਧਵਾਂ ਵਲੋਂ ਭਰਵਾਂ ਸਵਾਗਤ
Ad Position 24