ਭਾਜਪਾ ਪੰਜਾਬ ਅੰਦਰ ਆਪਣੇ ਮਨਸੂਬਿਆਂ ’ਚ ਸਫ਼ਲ ਨਹੀਂ ਹੋਵੇਗੀ : ਕੁਲਬੀਰ ਸਿੰਘ ਮੱਤਾ
ਕੋਟਕਪੂਰਾ, 21 ਅਕਤੂਬਰ (ਮੋਹਰ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਪੰਜਾਬ ਅੰਦਰ ਸੱਤਾ ਹਾਸਿਲ ਕਰਨ ਦੇ ਮਨਸੂਬਿਆਂ ’ਚ ਵਿਚ ਕਦੀ ਵੀ ਸਫ਼ਲ ਨਹੀਂ ਹੋਵੇਗੀ, ਕਿਉਂ ਜੋ ਪੰਜਾਬੀਆਂ ਦੇ ਮਨਾਂ ਅੰਦਰ ਭਾਜਪਾ ਲਈ ਕੋਈ ਥਾਂ ਨਹੀਂ ਹੈ। ਇਹ ਪ੍ਰਗਟਾਵਾ ਪੰਜਾਬ ਮੰਡੀਕਰਨ ਬੋਰਡ ਦੇ ਸੇਵਾ ਮੁਕਤ ਡਿਪਟੀ ਮੈਨੇਜਰ ਕੁੁਲਬੀਰ ਸਿੰਘ ਮੱਤਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।
ਕੋਟਕਪੂਰਾ, 21 ਅਕਤੂਬਰ (ਮੋਹਰ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਪੰਜਾਬ ਅੰਦਰ ਸੱਤਾ ਹਾਸਿਲ ਕਰਨ ਦੇ ਮਨਸੂਬਿਆਂ ’ਚ ਵਿਚ ਕਦੀ ਵੀ ਸਫ਼ਲ ਨਹੀਂ ਹੋਵੇਗੀ, ਕਿਉਂ ਜੋ ਪੰਜਾਬੀਆਂ ਦੇ ਮਨਾਂ ਅੰਦਰ ਭਾਜਪਾ ਲਈ ਕੋਈ ਥਾਂ ਨਹੀਂ ਹੈ। ਇਹ ਪ੍ਰਗਟਾਵਾ ਪੰਜਾਬ ਮੰਡੀਕਰਨ ਬੋਰਡ ਦੇ ਸੇਵਾ ਮੁਕਤ ਡਿਪਟੀ ਮੈਨੇਜਰ ਕੁੁਲਬੀਰ ਸਿੰਘ ਮੱਤਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਦਾ ਬਹੁਤ ਸੀਨੀਅਰ ਲੀਡਰ ਪੰਜਾਬ ’ਚ ਆਮਦ ਕਰਕੇ ਸੂਬੇ ਅੰਦਰ ਪਾਰਟੀ ਨੂੰ ਹੋਰ ਤਕੜਾ ਕਰਨ ਦੀ ਤਾਕ ’ਚ ਹਨ, ਇਸ ਬਾਰੇ ਸਮੂਹ ਪੰਜਾਬੀ ਪੂਰੀ ਤਰ੍ਹਾਂ ਸੁਚੇਤ ਹਨ। ਮੱਤਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਮੇਂ-ਸਮੇਂ ’ਤੇ ਕਾਲੇ ਕਾਨੂੰਨ ਬਣਾ ਕੇ ਲੋਕ ਮਨਾਂ ’ਚੋਂ ਆਪਣੀ ਥਾਂ ਗੁਆ ਲਈ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਸੂਬੇ ਅੰਦਰ ਆਪਣੀ ਸਰਕਾਰ ਬਣਾਉਣ ਲਈ ਤਰਲੋਮੱਛੀ ਹੋ ਰਹੀ ਹੈ ਪਰ ਸੂਬੇ ਨੂੰ ਕਦੇ ਵੀ ਕੇਂਦਰ ਸਰਕਾਰ ਨੇ ਕੋਈ ਵੀ ਵੱਡੀ ਰਾਹਤ ਨਹੀਂ ਦਿੱਤੀ, ਜਿਸ ਦੇ ਸਦਕਾ ਲੋਕ ਪਾਰਟੀ ਨਾਲ ਜੁੜ ਸਕਣ।