ਮਿਮਿਟ ਕਾਲਜ ਮਲੋਟ ਨੇ ਕਬੱਡੀ ਵਿਚ ਸੋਨ ਤਗਮੇ ਜਿੱਤੇ
ਮਲੋਟ, 21 ਅਕਤੂਬਰ (ਪਾਟਿਲ)-ਪੰਜਾਬ ਸਰਕਾਰ ਦੁਆਰਾ ਸਥਾਪਤ ਸੰਸਥਾ ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫੋਰਮੇਸ਼ਨ ਟੈਕਨਾਲੋਜੀ ਮਿਮਿਟ ਮਲੋਟ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ- ਨਾਲ ਖੇਡਾਂ ਦੇ ਖੇਤਰ ਵਿਚ ਮੱਲ੍ਹਾਂ ਮਾਰ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਿਮਿਟ ਮਲੋਟ ਦੇ ਡਾਇਰੈਕਟਰ ਡਾ.
ਮਲੋਟ, 21 ਅਕਤੂਬਰ (ਪਾਟਿਲ)-ਪੰਜਾਬ ਸਰਕਾਰ ਦੁਆਰਾ ਸਥਾਪਤ ਸੰਸਥਾ ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫੋਰਮੇਸ਼ਨ ਟੈਕਨਾਲੋਜੀ ਮਿਮਿਟ ਮਲੋਟ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ- ਨਾਲ ਖੇਡਾਂ ਦੇ ਖੇਤਰ ਵਿਚ ਮੱਲ੍ਹਾਂ ਮਾਰ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਿਮਿਟ ਮਲੋਟ ਦੇ ਡਾਇਰੈਕਟਰ ਡਾ. ਅਸ਼ਵਨੀ ਬਾਂਸਲ ਨੇ ਕੀਤਾ। ਮਿਮਿਟ ਮਲੋਟ ਦੇ ਸਪੋਰਟਸ ਵਿਭਾਗ ਦੇ ਪ੍ਰਧਾਨ ਇੰਜੀਨੀਅਰ ਜਤਿੰਦਰ ਸਿੰਘ ਕਟਾਰੀਆ, ਸੰਸਥਾ ਦੇ ਡੀ.ਪੀ.ਈ ਮਨਕੀਰਤ ਸਿੰਘ ਅਤੇ ਕਬੱਡੀ ਟੀਮ ਇੰਚਾਰਜ ਕਰਮਨਵੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਨਾਲ ਸੰਬੰਧਿਤ 13 ਵੱਖ-ਵੱਖ ਕਾਲਜਾਂ ਦੀਆਂ ਕਬੱਡੀ ਟੀਮਾਂ ਦੇ ਟੂਰਨਾਮੈਂਟ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਿਹਗੜ੍ਹ ਸਾਹਿਬ ਵਿਖੇ ਕਰਵਾਏ ਗਏ, ਜਿਨ੍ਹਾਂ ਵਿਚ ਵੱਖ-ਵੱਖ ਟੀਮਾਂ ਨੂੰ ਹਰਾਉਂਦੇ ਹੋਏ ਮਿਮਿਟ ਮਲੋਟ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸੰਸਥਾ ਦੇ ਰਜਿਸਟਰਾਰ ਡਾ. ਸੰਜੀਵ ਸ਼ਰਮਾ ਨੇ ਦੱਸਿਆ ਕਿ ਮਿਮਿਟ ਮਲੋਟ ਦੀ ਕਬੱਡੀ ਟੀਮ ਨੇ ਪਹਿਲੀ ਵਾਰ ਕਬੱਡੀ ਜੇਤੂ ਟਰਾਫ਼ੀ ਤੇ ਸੋਨ ਤਗ਼ਮਾ ਹਾਸਿਲ ਕੀਤਾ। ਜ਼ਿਕਰਯੋਗ ਹੈ ਕਿ ਕਬੱਡੀ ਦੇ ਖਿਡਾਰੀ ਕੋਚ ਗੁਰਪ੍ਰੀ ਤ ਸਿੰਘ ਦੀ ਰਹਿਨੁਮਾਈ ਹੇਠ ਲਗਾਤਾਰ ਮਿਹਨਤ ਤੇ ਲਗਨ ਨਾਲ ਅਭਿਆਸ ਕਰਦੇ ਹਨ। ਜੇਤੂ ਟੀਮ ਦਾ ਸੰਸਥਾ ਵਿਚ ਪਹੁੰਚਣ ’ਤੇ ਮਿਮਿਟ ਦੇ ਡਾਇਰੈਕਟਰ, ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।