23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਓ. ਐਸ .ਏ. ਦੀ ਵਿਸ਼ੇਸ਼ ਮੀਟਿੰਗ ਹੋਈ

ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਦੀ ਓਲਡ ਸਟੂਡੈਂਟਸ ਐਸੋਸੀਏਸ਼ਨ (ਓ. ਐਸ.

Ad Position 21
No active advertisement
? 24-10-2026
ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਦੀ ਓਲਡ ਸਟੂਡੈਂਟਸ ਐਸੋਸੀਏਸ਼ਨ (ਓ.ਐਸ.ਏ) ਦੇ ਦਫ਼ਤਰ ਦੀ ਚੱਲ ਰਹੀ ਮੁਰੰਮਤ ਦੌਰਾਨ ਐਸੋਸੀਏਸ਼ਨ ਦੇ ਸੀਨੀਅਰ ਮੈਂਬਰਾਂ ਸੁਰਿੰਦਰ ਸਿੰਘ ਰੋਮਾਣਾ ਅਤੇ ਰਵੀ ਸੇਠੀ ਨੇ ਆਪਣੇ ਵਲੋਂ ਸਹਾਇਤਾ ਕਰਨ ਦੀ ਪੇਸ਼ਕਸ਼ ਕੀਤੀ ਹੈ। ਓ.ਐਸ.ਏ. ਦੀ ਵਿਸ਼ੇਸ਼ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ ਸਿੰਘ ਮੌੜ ਸਾਬਕਾ ਡੀ.ਆਈ.ਜੀ. ਪੰਜਾਬ ਪੁਲਿਸ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਓ.ਐਸ.ਏ. ਦੇ ਕੰਮਕਾਰ ਬਾਰੇ ਅਤੇ ਦਫ਼ਤਰ ਦੀ ਮੁਰੰਮਤ ਬਾਰੇ ਖੁੱਲ੍ਹ ਕੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਰੋਮਾਣਾ ਅਤੇ ਸੇਠੀ ਨੇ ਬਾਥਰੂਮਾਂ ਦੇ ਨਵੀਨੀਕਰਨ ਲਈ ਆਪਣੇ ਵਲੋਂ ਵਿਸ਼ੇਸ਼ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਇਸ ਮੌਕੇ ਐਸੋਸੀਏਸ਼ਨ ਵਲੋਂ ਕਾਲਜ ਅਤੇ ਵਿਦਿਆਰਥੀਆਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਚਰਚਾ ਕੀਤੀ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਜਤਿੰਦਰਪਾਲ ਸਿੰਘ ਵਹਿਣੀਵਾਲ ਸੇਵਾ ਮੁਕਤ ਵਧੀਕ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ, ਜਨਿੰਦਰ ਜੈਨ, ਹਰਜਿੰਦਰ ਸਿੰਘ ਪੱਪੂ ਸੰਧੂ, ਐਡਵੋਕੇਟ ਸ਼ਾਮ ਜੀ, ਪ੍ਰੋ. ਹਰਜਿੰਦਰ ਸਿੰਘ ਖ਼ਾਲਸਾ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਖੁੱਡੀਆਂ ਅੱਜ ਸਟੇਟ ਐਗਮਾਰਕ ਲੈਬ ਟਰੇਨਿੰਗ ਹਾਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਣਗੇ ਅਗਲੀ ਖ਼ਬਰ ਪੰਜਾਬ ਦਿਵਸ ’ਤੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਵੇਗੀ ਮੈਰਾਥਨ ਦੌੜ
Ad Position 24