ਦਸਮੇਸ਼ ਖ਼ਾਲਸਾ ਕਾਲਜ ਵਿਖੇ ਬੀ.ਏ. ਅਤੇ ਬੀ.ਸੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਅਕਾਦਮਿਕ ਸੈਸ਼ਨ 2025-26 ਦੇ ਨਤੀਜੇ ਸ਼ਾਨਦਾਰ ਰਹੇ। ਬੀ.
ਸ੍ਰੀ ਮੁਕਤਸਰ ਸਾਹਿਬ, 23 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਅਕਾਦਮਿਕ ਸੈਸ਼ਨ 2025-26 ਦੇ ਨਤੀਜੇ ਸ਼ਾਨਦਾਰ ਰਹੇ। ਬੀ.ਏ. ਭਾਗ ਪਹਿਲਾ ਵਿਚ ਰੇਨੂੰ ਨੇ 7.75 ਅੰਕਾਂ ਨਾਲ ਪਹਿਲਾ ਅਤੇ ਦਿਲਜੋਤ ਕੌਰ ਨੇ 7.46 ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਬੀ.ਏ. ਭਾਗ ਦੂਜਾ ਵਿਚ ਅਨਮੋਲ ਸਿੰਘ ਨੇ 7.5 ਅੰਕਾਂ ਨਾਲ ਪਹਿਲਾ ਅਤੇ ਨਵਨੀਤ ਕੌਰ ਨੇ 7.33 ਅੰਕਾਂ ਨਾਲ ਦੂਜਾ ਸਥਾਨ ਹਾਸਿਲ ਕੀਤਾ। ਬੀ.ਏ. ਭਾਗ ਤੀਜਾ ਵਿਚ ਰੇਨੂੰ ਸੇਖੋਂ ਨੇ ਪਹਿਲਾ ਅਤੇ ਗੁਰਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬੀ.ਸੀ.ਏ. ਭਾਗ ਤੀਜਾ ਵਿਚ ਅਕਾਸ਼ਦੀਪ ਸਿੰਘ ਨੇ ਪਹਿਲਾ ਅਤੇ ਸੁਮਨਦੀਪ ਕੌਰ ਨੇ ਦੂਜਾ ਸਥਾਨ ਹਾਸਿਲ ਕਰਕੇ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਰਛਪਾਲ ਸਿੰਘ ਉਪਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ। ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਬੀਰਇੰਦਰ ਸਿੰਘ ਬਰਾੜ ਅਤੇ ਜਨਰਲ ਸਕੱਤਰ ਉਪਿੰਦਰਪਾਲ ਸਿੰਘ ਸੰਧੂ ਨੇ ਪ੍ਰਿੰਸੀਪਲ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਅਜਿਹੀਆਂ ਪ੍ਰਾਪਤੀਆਂ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ। 23 ਐਮ.ਕੇ.ਟੀ. 11 ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪ੍ਰੀਖਿਆਂ ਵਿਚੋਂ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ।