27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗਾਂਜੇ ਸਮੇਤ ਪ੍ਰਵਾਸੀ ਔਰਤ ਕਾਬੂ

ਫ਼ਰੀਦਕੋਟ , 26 ਅਕਤੂਬਰ ( ਸਰਬਜੀਤ ਸਿੰਘ )– ਥਾਣਾ ਸਿਟੀ -2 ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਦਾਣਾ ਮੰਡੀ ਤੋਂ ਗਾਂਜੇ ਸਮੇਤ ਇਕ ਪ੍ਰਵਾਸੀ ਔਰਤ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਕਥਿਤ ਦੋਸ਼ਣ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ।

Ad Position 21
No active advertisement
ਅਜੀਤ ਡੈਸਕ 27-10-2026
ਫ਼ਰੀਦਕੋਟ , 26 ਅਕਤੂਬਰ ( ਸਰਬਜੀਤ ਸਿੰਘ )– ਥਾਣਾ ਸਿਟੀ -2 ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਦਾਣਾ ਮੰਡੀ ਤੋਂ ਗਾਂਜੇ ਸਮੇਤ ਇਕ ਪ੍ਰਵਾਸੀ ਔਰਤ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਕਥਿਤ ਦੋਸ਼ਣ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ । ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਪ੍ਰੀਤਮਾ ਮੰਡਲ ਪਤਨੀ ਨਿਮਾਈ ਮੰਡਲ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ ਤੇ ਕਾਬੂ ਕਰਕੇ ਸੀਨੀਅਰ ਸਿਪਾਹੀ ਮਨਪ੍ਰੀਤ ਕੌਰ ਰਾਹੀਂ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਕਰਵਾਈ ਤਾਂ ਉਸ ਪਾਸੋਂ ਇਕ ਕਿੱਲੋ 400 ਗ੍ਰਾਮ ਗਾਂਜਾ ਸਮੇਤ ਮੋਮੀ ਲਿਫਾਫ਼ਾ ਬਰਾਮਦ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ਣ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ -2 ਫ਼ਰੀਦਕੋਟ ਵਿਖੇ ਐਨ . ਡੀ . ਪੀ . ਐਸ . ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ ਚ ਲਿਆਂਦੀ ਜਾ ਰਹੀ ਹੈ ।
Ad Position 22
No active advertisement
ਪਿਛਲੀ ਖ਼ਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਮੈਂਬਰ ਹਿਊਮਨ ਰਾਈਟਸ ਕਮਿਸ਼ਨ ਪੰਜਾਬ ਰਜਿੰਦਰ ਦਾਸ ਰਿੰਕੂ ਦੇ ਗ੍ਰਹਿ ਪੁੱਜੇ ਅਗਲੀ ਖ਼ਬਰ ਸਾਬਕਾ ਵਿਧਾਇਕ ਮਰਹੂਮ ਸੁਖਦਰਸ਼ਨ ਸਿੰਘ ਮਰਾੜ੍ਹ ਦੇ ਪੁੱਤਰ ਰਾਜ ਬਲਵਿੰਦਰ ਸਿੰਘ ਮਰਾੜ੍ਹ ਹੋਏ ਕਾਂਗਰਸ ’ਚ ਸ਼ਾਮਿਲ
Ad Position 24