27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਲਾਇਨਜ਼ ਕਲੱਬ ਫ਼ਰੀਦਕੋਟ ਦੀ ਮੀਟਿੰਗ ਹੋਈ

ਫ਼ਰੀਦਕੋਟ, 26 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਫ਼ਰੀਦਕੋਟ ਦੀ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਪ੍ਰਾਰਥਨਾ ਨਾਲ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 27-10-2026
ਫ਼ਰੀਦਕੋਟ, 26 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਫ਼ਰੀਦਕੋਟ ਦੀ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਪ੍ਰਾਰਥਨਾ ਨਾਲ ਕੀਤੀ ਗਈ। ਸੀਨੀਅਰ ਮੈਂਬਰ ਗੁਰਚਰਨ ਸਿੰਘ ਗਿੱਲ ਵਲੋਂ ਪ੍ਰਾਰਥਨਾ ਪੜ੍ਹੀ ਗਈ। ਮੀਟਿੰਗ ’ਚ ਪ੍ਰਧਾਨ ਗਿਰੀਸ਼ ਸੁਖੀਜਾ ਨੇ ਦੱਸਿਆ ਕਿ ਸਮਾਜ ਸੇਵੀ ਪਰਮਜੀਤ ਸਿੰਘ ਪੰਮੀ ਦੇ ਆਪਣੇ ਸਤਿਕਾਰਯੋਗ ਪਿਤਾ ਦੀ ਨਿੱਘੀ ਯਾਦ ’ਚ ਵਿਸ਼ੇਸ਼ ਆਰਥਿਕ ਸਹਿਯੋਗ ਨਾਲ 15 ਨਵੰਬਰ 2026 ਨੂੰ ਸਥਾਨਕ ਲਾਇਨਜ਼ ਭਵਨ ਆਦਰਸ਼ ਨਗਰ ਫ਼ਰੀਦਕੋਟ ਵਿਖੇ ਮੁਫ਼ਤ ਮੈਗਾ ਮੈਡੀਕਲ ਅਤੇ ਅੱਖਾਂ ਦਾ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਮੀਟਿੰਗ ਦੌਰਾਨ ਕੈਂਪ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਸਕੱਤਰ ਇੰਜ. ਬਲਤੇਜ ਸਿੰਘ ਤੇਜੀ ਜੌੜਾ ਨੇ ਦੱਸਿਆ ਕਿ ਕੈਂਪ ਦੌਰਾਨ ਲਾਇਨਜ਼ ਆਈ ਹਸਪਤਾਲ ਜੈਤੋ ਦੇ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ। ਚੁਣੇ ਗਏ ਮਰੀਜ਼ਾਂ ਦੇ ਮੁਫ਼ਤ ਲੈਂਜ ਪਾਏ ਜਾਣਗੇ। ਜੀ.ਐਸ.ਟੀ.ਚੇਅਰਮੈਨ ਲੁਕੇਂਦਰ ਸ਼ਰਮਾ ਨੇ ਦੱਸਿਆ ਕਿ ਕੈਂਪ ’ਚ ਗੁਰਦਿਆਂ ਦੀਆਂ ਬਿਮਾਰੀਆਂ ਅਤੇ ਚਮੜੀ ਰੋਗਾਂ ਦੇ ਮਾਹਿਰ ਡਾਕਟਰ ਵੀ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ। ਇਸ ਮੌਕੇ ਜ਼ੋਨ ਚੇਅਰਮੈਨ ਲੈਕਚਰਾਰ ਹਰਜੀਤ ਸਿੰਘ, ਬੀਰਦਵਿੰਦਰ ਸਿੰਘ ਗਿੱਲ, ਭੂਪਿੰਦਰ ਪਾਲ ਸਿੰਘ, ਪ੍ਰਦੀਪ ਕੁਮਾਰ ਦਿਓੜਾ, ਗੁਰਚਰਨ ਸਿੰਘ ਗਿੱਲ, ਦਵਿੰਦਰ ਸਿੰਘ ਮਾਸਟਰ ਵਰਲਡ , ਗੁਰਮੀਤ ਸਿੰਘ ਬਰਾੜ, ਇੰਦਰਪ੍ਰੀਤ ਸਿੰਘ, ਇਸਟਜੋਤ ਸਿੰਘ, ਰਾਜਨ ਨਾਗਪਾਲ, ਅਮਰੀਕ ਸਿੰਘ ਖਾਲਸਾ, ਸਾਜਨ, ਪ੍ਰਦਮਣ ਸਿੰਘ, ਮੋਹਿਤ ਗੁਪਤਾ, ਸਵਰਨ ਸਿੰਘ ਰੋਮਾਣਾ, ਸਾਹਿਲ, ਸੁਰਜੀਤ ਸਿੰਘ ਜਿਊਲਰਜ਼, ਨਵਦੀਪ ਸਿੰਘ ਰਿੱਕੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਮਹਿੰਦਰ ਸਿੰਘ ਬਰਾੜ ਵਾਲੀ ਗਲੀ ’ਚ ਖੜ੍ਹੇ ਗੰਦੇ ਪਾਣੀ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਅੰਤਰ-ਸਕੂਲ ਯੁਵਕ ਮੇਲੇ ’ਚ ਡੀ.ਏ.ਵੀ. ਸਕੂਲ ਕੋਟਕਪੂਰਾ ਦੀ ਸ਼ਾਨਦਾਰ ਕਾਰਗੁਜ਼ਾਰੀ
Ad Position 24