27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਹਰ ਵਰਗ ਦੇ ਭਲੇ ਲਈ ਕਾਂਗਰਸ ਦਾ ਸੱਤਾ ਵਿਚ ਆਉਣਾ ਬਹੁਤ ਜ਼ਰੂਰੀ : ਐਡਵੋਕੇਟ ਸੰਧਵਾਂ

ਕੋਟਕਪੂਰਾ, 26 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਸਰਕਾਰ ਬਣਾਉਣ ਦੇ ਮੰਤਵ ਨਾਲ ਹਲਕਾ ਕੋਟਕਪੂਰਾ ਅਧੀਨ ਆਉਂਦੇ ਪਿੰਡ ਕੋਠੇ ਰਾਮਸਰ ਢਿਲਵਾਂ ਵਿਖੇ ਇਕ ਅਹਿਮ ਮੀਟਿੰਗ ਹੋਈ। ਇਹ ਮੀਟਿੰਗ ਐਡਵੋਕੇਟ ਅਵਤਾਰ ਸਿੰਘ ਸੰਧਵਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਗੁਰਬਿੰਦਰ ਕੌਰ ਸੰਧਵਾਂ ਦੀ ਸਾਂਝੀ ਅਗਵਾਈ ਹੇਠ ਹੋਈ, ਜਿਸ ਵਿਚ ਇਲਾਕਾ ਨਿਵਾਸੀਆਂ ਅਤੇ ਪਾਰਟੀ ਵਰਕਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

Ad Position 21
No active advertisement
ਪਿੰਡ ਕੋਠੇ ਰਾਮਸਰ ਢਿਲਵਾਂ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਐਡਵੋਕੇਟ ਅਵਤਾਰ ਸਿੰਘ ਸੰਧਵਾਂ। ਅਜੀਤ ਤਸਵੀਰ 27-10-2026
ਕੋਟਕਪੂਰਾ, 26 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਸਰਕਾਰ ਬਣਾਉਣ ਦੇ ਮੰਤਵ ਨਾਲ ਹਲਕਾ ਕੋਟਕਪੂਰਾ ਅਧੀਨ ਆਉਂਦੇ ਪਿੰਡ ਕੋਠੇ ਰਾਮਸਰ ਢਿਲਵਾਂ ਵਿਖੇ ਇਕ ਅਹਿਮ ਮੀਟਿੰਗ ਹੋਈ। ਇਹ ਮੀਟਿੰਗ ਐਡਵੋਕੇਟ ਅਵਤਾਰ ਸਿੰਘ ਸੰਧਵਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਗੁਰਬਿੰਦਰ ਕੌਰ ਸੰਧਵਾਂ ਦੀ ਸਾਂਝੀ ਅਗਵਾਈ ਹੇਠ ਹੋਈ, ਜਿਸ ਵਿਚ ਇਲਾਕਾ ਨਿਵਾਸੀਆਂ ਅਤੇ ਪਾਰਟੀ ਵਰਕਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਐਡਵੋਕੇਟ ਸੰਧਵਾਂ ਨੇ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਲਏ ਗਏ ਇਤਿਹਾਸਕ ਫ਼ੈਸਲਿਆਂ ਬਾਰੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਹਰ ਵਰਗ ਦੇ ਭਲੇ ਲਈ ਕਾਂਗਰਸ ਪਾਰਟੀ ਦਾ ਸੱਤਾ ਵਿਚ ਆਉਣਾ ਬਹੁਤ ਜ਼ਰੂਰੀ ਹੈ। ਮੀਟਿੰਗ ਵਿਚ ਸਾਬਕਾ ਸਰਪੰਚ ਤਲਬੀਰ ਸਿੰਘ ਢਿੱਲੋਂ, ਜ਼ਿਲ੍ਹਾ ਕਾਂਗਰਸ ਦੇ ਜਨਰਲ ਸਕੱਤਰ ਸਤਵਿੰਦਰ ਸਿੰਘ ਸੱਤਾ ਸਰਾਵਾਂ, ਸਾਬਕਾ ਸਰਪੰਚ ਬਲਜੀਤ ਸਿੰਘ, ਯੋਧਵੀਰ ਸਿੰਘ ਢਿੱਲਵਾਂ, ਸਾਬਕਾ ਸਰਪੰਚ ਵਕੀਲ ਸਿੰਘ, ਸਰਪੰਚ ਪਰਮਜੀਤ ਸਿੰਘ ਪੰਮਾ, ਪੰਚਾਇਤ ਮੈਂਬਰ ਜਗਸੀਰ ਸਿੰਘ, ਰਾਜਿੰਦਰ ਕੁਮਾਰ, ਕੁਲਵੰਤ ਸਿੰਘ, ਠਾਣਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਦੇ ਸਤਿਕਾਰਯੋਗ ਨਿਵਾਸੀ ਅਤੇ ਪਾਰਟੀ ਸਮਰਥਕ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਪੰਜਾਬ ਦੀ ਮਾਂ ਪਾਰਟੀ : ਗੁਲਜ਼ਾਰ ਸਿੰਘ ਰਣੀਕੇ ਫ਼ਰੀਦਕੋਟ ਵਿਖੇ ਦਲਿਤ ਵਰਗ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਸਾਬਕਾ ਵਿਧਾਇਕ ਮਹਿੰਦਰ ਸਿੰਘ ਬਰਾੜ ਵਾਲੀ ਗਲੀ ’ਚ ਖੜ੍ਹੇ ਗੰਦੇ ਪਾਣੀ ਤੋਂ ਲੋਕ ਪ੍ਰੇਸ਼ਾਨ
Ad Position 24