27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸ਼੍ਰੋਮਣੀ ਅਕਾਲੀ ਦਲ ਬਾਦਲ ਪੰਜਾਬ ਦੀ ਮਾਂ ਪਾਰਟੀ : ਗੁਲਜ਼ਾਰ ਸਿੰਘ ਰਣੀਕੇ ਫ਼ਰੀਦਕੋਟ ਵਿਖੇ ਦਲਿਤ ਵਰਗ ਨਾਲ ਕੀਤੀ ਮੀਟਿੰਗ

ਫ਼ਰੀਦਕੋਟ, 26 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੀ ਮਾਂ ਪਾਰਟੀ ਹੈ, ਬਾਕੀ ਜਿੰਨੀਆਂ ਵੀ ਪਾਰਟੀਆਂ ਪੰਜਾਬ ਵਿਚ ਆਉਂਦੀਆਂ ਹਨ, ਉਹ ਲੁੱਟਣ ਅਤੇ ਕੁੱਟਣ ਵਾਸਤੇ ਹੀ ਆਉਂਦੀਆਂ ਹਨ। ਇਹ ਗੱਲ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸ.

Ad Position 21
No active advertisement
ਫ਼ਰੀਦਕੋਟ ਵਿਖੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੂੰ ਸਨਮਾਨਿਤ ਕਰਦੇ ਹੋਏ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਹੋਰ। ਅਜੀਤ ਤਸਵੀਰ ਡੀ.ਏ.ਵੀ. ਪਬਲਿਕ ਸਕੂਲ ਦੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀ ਪ੍ਰਬੰਧਕਾਂ ਕੋਲੋਂ ਸਨਮਾਨ ਹਾਸਿਲ ਕਰਦੇ ਹੋਏ। ਅਜੀਤ ਤਸਵੀਰ 27-10-2026
ਫ਼ਰੀਦਕੋਟ, 26 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੀ ਮਾਂ ਪਾਰਟੀ ਹੈ, ਬਾਕੀ ਜਿੰਨੀਆਂ ਵੀ ਪਾਰਟੀਆਂ ਪੰਜਾਬ ਵਿਚ ਆਉਂਦੀਆਂ ਹਨ, ਉਹ ਲੁੱਟਣ ਅਤੇ ਕੁੱਟਣ ਵਾਸਤੇ ਹੀ ਆਉਂਦੀਆਂ ਹਨ। ਇਹ ਗੱਲ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸ.ਸੀ. ਵਿੰਗ ਦੇ ਮੁਖੀ ਗੁਲਜ਼ਾਰ ਸਿੰਘ ਰਣੀਕੇ ਨੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਦਲਿਤ ਵਰਗ ਦੇ ਲੋਕਾਂ ਨਾਲ ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਅਤ ਦੇ ਭਲੇ ਲਈ ਦੂਸਰੀਆਂ ਪਾਰਟੀਆਂ ਨੇ ਕਦੇ ਸੋਚਿਆ ਤੱਕ ਨਹੀਂ। ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਪੰਜਾਬ ਬਾਰੇ ਸੋਚਦੀ ਹੈ। ਉਨ੍ਹਾਂ ਕਿਹਾ ਕਿ ਇਸ ਪਾਰਟੀ ਨੂੰ ਰਾਜ ਅੰਦਰ ਹੋਰ ਮਜ਼ਬੂਤ ਕੀਤਾ ਜਾਵੇ, ਅਕਾਲੀ ਦਲ ਪੰਜਾਬ ਦੇ ਭਲੇ ਅਤੇ ਵਿਕਾਸ ਲਈ ਗੱਲ ਕਰਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰਾਜ ਅੰਦਰ ਨਸ਼ਿਆਂ, ਬੇਰੁਜ਼ਗਾਰੀ, ਲੁੱਟਾਂ ਖੋਹਾ, ਅਮਨ ਕਾਨੂੰਨ ਦੀ ਸਥਿਤੀ ਤੋਂ ਇਲਾਵਾ ਕਿਸਾਨਾਂ ਮਜ਼ਦੂਰਾਂ, ਵਪਾਰੀਆਂ ਅਤੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਉਸ ਮੋੜ ’ਤੇ ਲੈ ਆਂਦਾ, ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਹੀ ਠੀਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਹ ਅਜਿਹੇ ਨੇਤਾ ਹਨ ਜੋ ਪੰਜਾਬ ਦੇ ਭਲੇ ਲਈ ਸੋਚਦੇ ਹਨ। ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ’ਤੇ ਹੀ ਉਹ ਪੰਜਾਬ ਅੰਦਰ ਹਲਕਾਵਾਰ ਦਲਿਤ ਵਰਗ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਸੁਝਾਅ ਲੈ ਰਹੇ ਹਨ ਤਾਂ ਜੋ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਤਿਆਰ ਹੋਣ ਵਾਲੇ ਚੋਣ ਮਨੋਰਥ ਪੱਤਰ ਵਿਚ ਉਨ੍ਹਾਂ ਦਰਜ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਅਕਾਲੀ ਦਲ ਦੀ ਸਰਕਾਰ ਸਮੇਂ ਪਾਰਟੀ ਵਲੋਂ ਦਿੱਤੀਆਂ ਗਈਆਂ ਗਰੀਬਾਂ ਲਈ ਸਕੀਮਾਂ ਲੋਕਾਂ ਲਈ ਹੀ ਫਾਇਦੇ ਮੰਦ ਸਾਬਿਤ ਹੋਈਆਂ ਸਨ। ਇਸ ਤੋਂ ਪਹਿਲਾਂ ਫ਼ਰੀਦਕੋਟ ਦੇ ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਜਥੇਦਾਰ ਰਣੀਕੇ ਨੂੰ ਸਨਮਾਨਿਤ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕੋਟ ਸੁਖੀਆ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਪਛੜੀਆਂ ਸ਼੍ਰੇਣੀਆਂ ਨੂੰ ਸਹੂਲਤਾਂ ਦਿੱਤੀਆਂ-ਗਾਬੜੀਆ ਅਗਲੀ ਖ਼ਬਰ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਹਰ ਵਰਗ ਦੇ ਭਲੇ ਲਈ ਕਾਂਗਰਸ ਦਾ ਸੱਤਾ ਵਿਚ ਆਉਣਾ ਬਹੁਤ ਜ਼ਰੂਰੀ : ਐਡਵੋਕੇਟ ਸੰਧਵਾਂ
Ad Position 24