ਪੈਨਸਨਰਜ਼ ਯੂਨੀਅਨ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਅੱਜ ਜਲੰਧਰ ’ਚ
ਕੋਟਕਪੂਰਾ, 26 ਅਕਤੂਬਰ (ਗਿੱਲ)-ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਿਤ ਏਟਕ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਅਤੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਦੱਸਿਆ ਕਿ ਜਥੇਬੰਦੀ ਦੀ ਸੂਬਾ ਕਾਰਜਕਾਰਨੀ ਕਮੇਟੀ ਦੀ ਮੀਟਿੰਗ 27 ਅਕਤੂਬਰ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ ਜਲੰਧਰ ਵਿਖੇ ਰੱਖੀ ਗਈ ਹੈ। ਮੀਟਿੰਗ ਦੌਰਾਨ ਨਸ਼ਿਆਂ ਦੇ ਖ਼ਿਲਾਫ਼ ਲੜਾਈ ਲੜਦੇ ਹੋਏ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਅਤੇ ਹੋਰ ਵਿਛੜੀਆਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।
ਅਜੀਤ ਡੈਸਕ
27-10-2026