26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਜਗਦੇਵ ਸਿੰਘ ਜੱਗਾ ਕਾਂਗਰਸ ਓ. ਬੀ. ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਬਣੇ

ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓ. ਬੀ.

Ad Position 21
No active advertisement
ਅਜੀਤ ਡੈਸਕ 27-10-2026
ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓ.ਬੀ.ਸੀ. ਸੈੱਲ ਵਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਕਾਲਗੜ੍ਹ ਵਾਸੀ ਜਗਦੇਵ ਸਿੰਘ ਜੱਗਾ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਆਲ ਇੰਡੀਆ ਕਾਂਗਰਸ ਕਮੇਟੀ ਦੇ ਓ.ਬੀ.ਸੀ. ਸੈੱਲ ਦੇ ਚੇਅਰਮੈਨ ਡਾ. ਅਨਿਲ ਜੈਹਿੰਦ, ਵਾਈਸ ਚੇਅਰਮੈਨ ਕਵਰਦੀਪ ਸੈਣੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓ.ਬੀ.ਸੀ. ਸੈੱਲ ਦੇ ਸੂਬਾ ਚੇਅਰਮੈਨ ਤੇ ਸਾਬਕਾ ਵਿਧਾਇਕ ਅੰਗਦ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ ਹੈ। ਇਸ ਤੋਂ ਪਹਿਲਾਂ ਜਗਦੇਵ ਸਿੰਘ ਜੱਗਾ ਜ਼ਿਲ੍ਹਾ ਕੋਆਰਡੀਨੇਟਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਨਵੀਂ ਨਿਯੁਕਤੀ ’ਤੇ ਭਾਈ ਜਸ਼ਨ ਚਹਿਲ ਅਤੇ ਸਾਬਕਾ ਵਿਧਾਇਕਾ ਕਰਨ ਕੌਰ ਬਰਾੜ ਨੇ ਜਗਦੇਵ ਸਿੰਘ ਜੱਗਾ ਨੂੰ ਵਧਾਈ ਦਿੱਤੀ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਓ.ਬੀ.ਸੀ. ਵਰਗ ਦੇ ਲੋਕਾਂ ਨਾਲ ਬਿਹਤਰ ਤਾਲਮੇਲ ਸਥਾਪਤ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਦੇ ਮੰਚ ’ਤੇ ਉਠਾਉਣਾ ਅਹਿਮ ਜ਼ਿੰਮੇਵਾਰੀ ਹੈ। ਜਗਦੇਵ ਸਿੰਘ ਜੱਗਾ ਨੇ ਪਾਰਟੀ ਹਾਈਕਮਾਂਡ ਤੇ ਸਮੂਹ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਓ.ਬੀ.ਸੀ. ਵਰਗ ਦੇ ਲੋਕਾਂ ਨੂੰ ਪਾਰਟੀ ਨਾਲ ਜੋੜਨ, ਵਰਕਰਾਂ ਨੂੰ ਸਰਗਰਮ ਕਰਨ ਅਤੇ ਕਾਂਗਰਸ ਜਥੇਬੰਦੀ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਵਿਖੇ ਈ-ਵੇਸਟ ਮੈਨੇਜਮੈਂਟ ਪ੍ਰਦਰਸ਼ਨੀ ਤੇ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਦੀ ਨਵੀਂ ਇਮਾਰਤ ਮੁਕੰਮਲ ਹੋਣ ਉਪਰੰਤ ਸੰਗਤਾਂ ਦੀ ਸਹੂਲਤ ਲਈ ਜ਼ਮੀਨਦੋਜ਼ ਪਾਰ...
Ad Position 24