26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਦਸਮੇਸ਼ ਪਬਲਿਕ ਸਕੂਲ ਵਿਖੇ ਈ-ਵੇਸਟ ਮੈਨੇਜਮੈਂਟ ਪ੍ਰਦਰਸ਼ਨੀ ਤੇ ਮੁਕਾਬਲਾ ਕਰਵਾਇਆ

ਗਿੱਦੜਬਾਹਾ, 26 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਦਸਮੇਸ਼ ਇੰਟਰਨੈਸ਼ਨਲ ਪਬਲਿਕ ਸਕੂਲ ਥੇੜ੍ਹੀ ਵਿਖੇ ਈ-ਵੇਸਟ ਮੈਨੇਜਮੈਂਟ ਪ੍ਰਦਰਸ਼ਨੀ ਕਮ ਇੰਟਰ ਹਾਊਸ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਤੀਜੀ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਵਿਦਿਆਰਥੀਆਂ ਨੇ ਬੇਕਾਰ ਪਈਆਂ ਇਲੈਕਟ੍ਰਾਨਿਕ ਵਸਤੂਆਂ ਦੀ ਮੁੜ ਵਰਤੋਂ ਕਰਕੇ ਵੱਖ-ਵੱਖ ਰਚਨਾਤਮਕ ਅਤੇ ਉਪਯੋਗੀ ਮਾਡਲ ਤਿਆਰ ਕੀਤੇ।

Ad Position 21
No active advertisement
ਅਜੀਤ ਡੈਸਕ 27-10-2026
ਗਿੱਦੜਬਾਹਾ, 26 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਦਸਮੇਸ਼ ਇੰਟਰਨੈਸ਼ਨਲ ਪਬਲਿਕ ਸਕੂਲ ਥੇੜ੍ਹੀ ਵਿਖੇ ਈ-ਵੇਸਟ ਮੈਨੇਜਮੈਂਟ ਪ੍ਰਦਰਸ਼ਨੀ ਕਮ ਇੰਟਰ ਹਾਊਸ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਤੀਜੀ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਵਿਦਿਆਰਥੀਆਂ ਨੇ ਬੇਕਾਰ ਪਈਆਂ ਇਲੈਕਟ੍ਰਾਨਿਕ ਵਸਤੂਆਂ ਦੀ ਮੁੜ ਵਰਤੋਂ ਕਰਕੇ ਵੱਖ-ਵੱਖ ਰਚਨਾਤਮਕ ਅਤੇ ਉਪਯੋਗੀ ਮਾਡਲ ਤਿਆਰ ਕੀਤੇ। ਮੁਕਾਬਲੇ ਵਿਚ ਵੱਖ-ਵੱਖ ਹਾਊਸਾਂ ਦੇ ਕੈਪਟਨਾਂ ਅਤੇ ਵਾਈਸ ਕੈਪਟਨਾਂ ਨੇ ਆਪਣੇ ਮਾਡਲਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਈ-ਵੇਸਟ ਦੀ ਸਹੀ ਸੰਭਾਲ, ਮੁੜ ਵਰਤੋਂ ਤੇ ਰੀਸਾਈਕਲਿੰਗ ਦੀ ਮਹੱਤਤਾ ਬਾਰੇ ਦੱਸਿਆ। ਇਸ ਮੁਕਾਬਲੇ ਵਿਚ ਡੋਟਰਲ ਹਾਊਸ ਨੇ ਪਹਿਲਾ ਸਥਾਨ ਹਾਸਿਲ ਕਰਕੇ ਜਿੱਤ ਆਪਣੇ ਨਾਂਅ ਕੀਤੀ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੁਰੱਖਿਆ ਪ੍ਰਤੀ ਜਾਗਰੂਕ ਕਰਨਾ ਤੇ ਈ-ਵੇਸਟ ਦੇ ਸਹੀ ਪ੍ਰਬੰਧਨ ਬਾਰੇ ਜਾਣਕਾਰੀ ਦੇਣਾ ਸੀ। ਸਕੂਲ ਦੇ ਚੇਅਰਮੈਨ ਹਿਮਾਂਸ਼ੂ ਬਾਂਸਲ ਅਤੇ ਪ੍ਰਿੰਸੀਪਲ ਮੋਨਿਕਾ ਸ਼ਰਮਾ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿਚ ਵਿਗਿਆਨਕ ਸੋਚ, ਰਚਨਾਤਮਕਤਾ, ਟੀਮ ਵਰਕ ਤੇ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਖੇਤਰੀ ਯੁਵਕ ਤੇ ਵਿਰਾਸਤੀ ਮੇਲੇ ਦਾ ਸ਼ਾਨੋ-ਸ਼ੌਕਤ ਨਾਲ ਆਗਾਜ਼ ਅਗਲੀ ਖ਼ਬਰ ਜਗਦੇਵ ਸਿੰਘ ਜੱਗਾ ਕਾਂਗਰਸ ਓ. ਬੀ. ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਬਣੇ
Ad Position 24