ਡੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਨੇ ਅੰਤਰ-ਸਕੂਲ ਯੁਵਕ ਮੇਲੇ ’ਚ ਮਾਰੀਆਂ ਮੱਲਾਂ
ਜੈਤੋ, 27 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਗੁਰੂ ਗੋਬਿੰਦ ਸਟੱਡੀ ਸਰਕਲ ਜੈਤੋ ਵਲੋਂ ਕਰਵਾਏ ਗਏ ਅੰਤਰ-ਸਕੂਲ ਯੁਵਕ ਮੇਲੇ ਵਿਚ ਡੀ. ਏ.
ਜੈਤੋ, 27 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਗੁਰੂ ਗੋਬਿੰਦ ਸਟੱਡੀ ਸਰਕਲ ਜੈਤੋ ਵਲੋਂ ਕਰਵਾਏ ਗਏ ਅੰਤਰ-ਸਕੂਲ ਯੁਵਕ ਮੇਲੇ ਵਿਚ ਡੀ.ਏ.ਵੀ. ਪਬਲਿਕ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਜੋਤੀ ਸ਼ਰਮਾ ਦੀ ਅਗਵਾਈ ਹੇਠ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜਿਸ ਦੌਰਾਨ ਸੁੰਦਰ ਲਿਖਾਈ, ਦਸਤਾਰ ਸਜਾਉਣ , ਪੇਂਟਿੰਗ, ਸਲੋਗਨ ਲਿਖਣ, ਕਵਿਤਾ ਅਤੇ ਪ੍ਰਸ਼ਨੌਤਰੀ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਸਲੋਗਨ ਮੁਕਾਬਲੇ ਵਿਚ ਦਸਵੀਂ ਜਮਾਤ ਦੇ ਵਿਦਿਆਰਥੀ ਅਰਮਾਨਦੀਪ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਪ੍ਰਸ਼ਨੋਤਰੀ ਮੁਕਾਬਲੇ ਵਿਚ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਹਰਸਿਮਰਤ ਕੌਰ ਅਤੇ ਨਵਨੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ, ਜਦਕਿ ਪੇਂਟਿੰਗ ਮੁਕਾਬਲੇ ਵਿਚ ਪਲਕਪ੍ਰੀਤ ਕੌਰ ਨੇ ਵਿਸ਼ੇਸ਼ ਸਨਮਾਨ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ। ਗੁਰੂ ਗੋਬਿੰਦ ਸਟੱਡੀ ਸਰਕਲ ਵਲੋਂ ਕਰਵਾਏ ਨੈਤਿਕ ਸਿੱਖਿਆ ਦੇ ਪੇਪਰ ਵਿਚ ਹਰਸਿਮਰਤ ਕੌਰ ਨੇ ਇਲਾਕੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ 2,000 ਰੁਪਏ ਦਾ ਨਕਦ ਇਨਾਮ ਜਿੱਤਿਆ। ਪ੍ਰਿੰਸੀਪਲ ਜੋਤੀ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਗੁਰੂ ਗੋਬਿੰਦ ਸਟੱਡੀ ਸਰਕਲ ਜੈਤੋ ਦੀ ਸਮੁੱਚੀ ਪ੍ਰਬੰਧਕੀ ਟੀਮ ਦਾ ਇਸ ਪ੍ਰੇਰਨਾਦਾਇਕ ਉਪਰਾਲੇ ਲਈ ਧੰਨਵਾਦ ਕਰਦਿਆਂ ਭਵਿੱਖ ਵਿਚ ਵੀ ਅਜਿਹੇ ਸਾਰਥਕ ਸਮਾਗਮ ਕਰਵਾਉਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੇ ਯੁਵਕ ਮੇਲੇ ਵਿਦਿਆਰਥੀਆਂ ਦੀ ਛੁਪੀ ਪ੍ਰਤਿਭਾ ਨੂੰ ਨਿਖਾਰਨ, ਆਤਮ-ਵਿਸ਼ਵਾਸ ਵਧਾਉਣ ਅਤੇ ਉਨ੍ਹਾਂ ਵਿਚ ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ, ਸਹਿਯੋਗ ਤੇ ਸੇਵਾ-ਭਾਵਨਾ ਦੀ ਭਾਵਨਾ ਵਿਕਸਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕਰਨ ਵਿਚ ਵੀ ਸਹਾਈ ਹੁੰਦੇ ਹਨ।