28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

32 ਵਿਧਾਨ ਸਭਾ ਹਲਕਿਆਂ ਦਾ ਦੌਰਾ ਮੁਕੰਮਲ ਹੋਇਆ-ਗਾਬੜੀਆ ਅਕਾਲੀ ਆਗੂ ਹਨੀ ਫ਼ੱਤਣਵਾਲਾ ਦੇ ਗ੍ਰਹਿ ਵਿਖੇ ਪਹੁੰਚੇ ਸਾਬਕਾ ਮੰਤਰੀ ਗਾਬੜੀਆ

ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਪਛੜੀਆਂ ਸ਼੍ਰੇਣੀਆਂ ਵਿੰਗ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਕਰਨ ਉਪਰੰਤ ਸ਼ਾਮ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਅਤੇ ਸ਼ੂਗਰ ਮਿੱਲ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਫ਼ੱਤਣਵਾਲਾ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਪਹੁੰਚਣ ’ਤੇ ਅਕਾਲੀ ਵਰਕਰਾਂ ਤੇ ਫ਼ੱਤਣਵਾਲਾ ਪਰਿਵਾਰ ਵਲੋਂ ਹੀਰਾ ਸਿੰਘ ਗਾਬੜੀਆ ਦਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 28-10-2026
ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਪਛੜੀਆਂ ਸ਼੍ਰੇਣੀਆਂ ਵਿੰਗ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਕਰਨ ਉਪਰੰਤ ਸ਼ਾਮ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਅਤੇ ਸ਼ੂਗਰ ਮਿੱਲ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਫ਼ੱਤਣਵਾਲਾ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਪਹੁੰਚਣ ’ਤੇ ਅਕਾਲੀ ਵਰਕਰਾਂ ਤੇ ਫ਼ੱਤਣਵਾਲਾ ਪਰਿਵਾਰ ਵਲੋਂ ਹੀਰਾ ਸਿੰਘ ਗਾਬੜੀਆ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਉਨ੍ਹਾਂ ਵਲੋਂ ਪੰਜਾਬ ਭਰ ਦਾ ਦੌਰਾ ਕੀਤਾ ਜਾ ਰਿਹਾ ਹੈ, ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਬਣਾਏ ਜਾ ਰਹੇ ਚੋਣ ਮੈਨੀਫੈਸਟੋ ਵਿਚ ਪਛੜੀਆਂ ਸ਼੍ਰੇਣੀਆਂ ਦੀਆਂ ਮੰਗਾਂ ਨੂੰ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਜਾਣਿਆ ਜਾ ਸਕੇ ਅਤੇ ਉਸ ਵਿਚ ਦਰਜ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਹੁਣ ਤੱਕ 32 ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰ ਚੁੱਕੇ ਹਨ ਅਤੇ ਲਗਾਤਾਰ ਵੱਖ-ਵੱਖ ਹਲਕਿਆਂ ਵਿਚ ਆਉਣ ਵਾਲੇ ਦਿਨਾਂ ’ਚ ਮੀਟਿੰਗਾਂ ਕਰਕੇ ਪਛੜੀਆਂ ਸ਼੍ਰੇਣੀਆਂ ਨਾਲ ਸੰਬੰਧਿਤ ਮੰਗਾਂ ਤੇ ਮੁਸ਼ਕਿਲਾਂ ਨੂੰ ਜਾਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਪਹਿਲਾਂ ਵੀ ਸਾਰੇ ਵਰਗਾਂ ਨੂੰ ਵੱਡੀਆਂ ਸਹੂਲਤਾਂ ਦਿੱਤੀਆਂ ਸਨ। ਹੁਣ ਵੀ ਆਉਣ ਵਾਲੇ ਚੋਣ ਮੈਨੀਫੈਸਟੋ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਰੇ ਵਰਗਾਂ ਨੂੰ ਸਹੂਲਤਾਂ ਦੇਣੀਆਂ ਚਾਹੁੰਦੇ ਹਨ ਅਤੇ ਪੈਂਡਿੰਗ ਪਈਆਂ ਮੰਗਾਂ ਦਾ ਹੱਲ ਕਰਨਾ ਚਾਹੁੰਦੇ ਹਨ। ਇਸ ਮੌਕੇ ਗੁਰਦੀਪ ਸਿੰਘ ਲੰਬੀ ਕੌਮੀ ਮੀਤ ਪ੍ਰਧਾਨ, ਅਮਰੀਕ ਸਿੰਘ ਕਲਸੀ ਮਲੋਟ, ਇਕਬਾਲ ਸਿੰਘ ਸੰਗੂਧੌਣ, ਜਗਸੀਰ ਸਿੰਘ ਨੰਬਰਦਾਰ ਕ੍ਰਿਪਾਲਕੇ, ਅੰਗਰੇਜ਼ ਸਿੰਘ ਬੂੜਾ ਗੁੱਜਰ, ਸ਼ਮਿੰਦਰ ਸਿੰਘ ਸੰਧੂ ਫ਼ੱਤਣਵਾਲਾ, ਰੌਬੀ ਬਰਾੜ, ਟੇਕ ਸਿੰਘ ਬੂੜਾ ਗੁੱਜਰ, ਲਖਵੀਰ ਸਿੰਘ ਸੰਧੂ, ਹਰਜੀਤ ਸਿੰਘ ਨੂਰਪੁਰ ਕ੍ਰਿਪਾਲਕੇ, ਸੁਰੇਸ਼ ਗਰਗ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾੜੇ ਬਾਈਪਾਸ ਕਰਕੇ ਹੈਵੀ ਵਾਹਨ ਸ੍ਰੀ ਮੁਕਤਸਰ ਸਾਹਿਬ ਦੀ ਬਜਾਏ, ਦੂਜੇ ਸ਼ਹਿਰਾਂ ’ਚੋਂ ਲੰਘਣ ਲੱਗੇ ਅਗਲੀ ਖ਼ਬਰ ਅੰਤਰ-ਸਕੂਲ ਯੁਵਕ ਮੇਲੇ ’ਚ 12 ਵਿਦਿਅਕ ਸੰਸਥਾਵਾਂ ਦੇ 150 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ
Ad Position 24