ਡਰੀਮਲੈਂਡ ਪਬਲਿਕ ਸਕੂਲ ਕੋਟਕਪੂਰਾ ਦੀ ਸਹਿਜਪ੍ਰੀਤ ਕੌਰ ਖੇਡਾਂ ’ਚ ਪੰਜਾਬ ਵਿਚੋਂ ਜੇਤੂ
ਕੋਟਕਪੂਰਾ, 27 ਅਕਤੂਬਰ (ਮੋਹਰ ਸਿੰਘ ਗਿੱਲ)-‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਤਾਈਕਵਾਂਡੋ ਦੇ ਮੁਕਾਬਲਿਆਂ ਵਿਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀ ਵਿਦਿਆਰਥਣ ਨੇ ਅੰਡਰ-17 ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਤਾਈਕਵਾਂਡੋ ਦੇ ਮੁਕਾਬਲੇ ਵਿਚ ਨੌਵੀਂ ਜਮਾਤ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਪੁੱਤਰੀ ਚਮਕੌਰ ਸਿੰਘ ਨੇ ਉਮਰ ਵਰਗ-17 ਵਿਚ ਭਾਗ ਲਿਆ ਅਤੇ ਪੰਜਾਬ ਵਿਚੋਂ ਤੀਜਾ ਸਥਾਨ ਹਾਸਿਲ ਕਰਕੇ ਬ੍ਰੋਨਜ਼ ਮੈਡਲ ਜਿੱਤਿਆ।
ਕੋਟਕਪੂਰਾ, 27 ਅਕਤੂਬਰ (ਮੋਹਰ ਸਿੰਘ ਗਿੱਲ)-‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਤਾਈਕਵਾਂਡੋ ਦੇ ਮੁਕਾਬਲਿਆਂ ਵਿਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀ ਵਿਦਿਆਰਥਣ ਨੇ ਅੰਡਰ-17 ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਤਾਈਕਵਾਂਡੋ ਦੇ ਮੁਕਾਬਲੇ ਵਿਚ ਨੌਵੀਂ ਜਮਾਤ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਪੁੱਤਰੀ ਚਮਕੌਰ ਸਿੰਘ ਨੇ ਉਮਰ ਵਰਗ-17 ਵਿਚ ਭਾਗ ਲਿਆ ਅਤੇ ਪੰਜਾਬ ਵਿਚੋਂ ਤੀਜਾ ਸਥਾਨ ਹਾਸਿਲ ਕਰਕੇ ਬ੍ਰੋਨਜ਼ ਮੈਡਲ ਜਿੱਤਿਆ। ਸਕੂਲ ਦੇ ਪਿ੍ੰਸੀਪਲ ਰਾਕੇਸ਼ ਸ਼ਰਮਾ, ਨਵਪ੍ਰੀਤ ਸ਼ਰਮਾ, ਸਟਾਫ, ਕੋਚ ਨੇ ਉਕਤ ਵਿਦਿਆਰਥਣ ਨੂੰ ਵਧਾਈ ਦਿੱਤੀ। ਇਨ੍ਹਾਂ ਨੇ ਵਿਦਿਆਰਥਣ ਨੂੰ ਹੋਰ ਮਿਹਨਤ ਕਰਨ ਲਈ ਪੇ੍ਰਰਿਤ ਕੀਤਾ। ਇਸ ਮੌਕੇ ਹਰਵਿੰਦਰ ਸਿੰਘ ਕੋਚ, ਕੰਵਲਪ੍ਰੀਤ ਕੌਰ ਕੋਚ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।