27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਵੇਗੀ ਮੈਰਾਥਨ ਦੌੜ : ਡਿਪਟੀ ਕਮਿਸ਼ਨਰ

ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਮੈਰਾਥਨ ਦੌੜ ਕਰਵਾਈ ਜਾ ਰਹੀ ਹੈ। ਇਸ ਉਪਰਾਲੇ ਦਾ ਮੁੱਖ ਉਦੇਸ਼ ਲੋਕਾਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ, ਨੌਜਵਾਨਾਂ ਨੂੰ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਨਾਲ ਜੋੜਨਾ ਅਤੇ ਨਸ਼ਿਆਂ ਵਿਰੁੱਧ ਲੋਕ ਲਹਿਰ ਨੂੰ ਹੋਰ ਮਜ਼ਬੂਤ ਕਰਨਾ ਹੈ।

Ad Position 21
No active advertisement
ਅਜੀਤ ਡੈਸਕ 28-10-2026
ਫ਼ਰੀਦਕੋਟ, 27 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਮੈਰਾਥਨ ਦੌੜ ਕਰਵਾਈ ਜਾ ਰਹੀ ਹੈ। ਇਸ ਉਪਰਾਲੇ ਦਾ ਮੁੱਖ ਉਦੇਸ਼ ਲੋਕਾਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ, ਨੌਜਵਾਨਾਂ ਨੂੰ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਨਾਲ ਜੋੜਨਾ ਅਤੇ ਨਸ਼ਿਆਂ ਵਿਰੁੱਧ ਲੋਕ ਲਹਿਰ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਹੋਣਗੇ ਤੇ ਜੇਤੂਆਂ ਨੂੰ ਇਨਾਮ ਦੀ ਵੰਡ ਕਰਨਗੇ। ਉਨ੍ਹਾਂ ਦੱਸਿਆ ਕਿ ਮੈਰਾਥਨ 1 ਨਵੰਬਰ ਨੂੰ ਸਵੇਰੇ 6 ਵਜੇ ਕੋਟਕਪੂਰਾ ਦੇ ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ ਦੇ ਗੇਟ ਨੰਬਰ 1 ਤੋਂ ਸ਼ੁਰੂ ਹੋਵੇਗੀ। ਇਹ ਦੌੜ ਬੱਤੀਆਂ ਵਾਲਾ ਚੌਕ ਤੋਂ ਹੁੰਦੀ ਹੋਈ ਫ਼ਰੀਦਕੋਟ ਰੋਡ, ਸਿਵਲ ਹਸਪਤਾਲ ਕੋਟਕਪੂਰਾ ਅਤੇ ਫ਼ਲਾਈਓਵਰ ਤੋਂ ਲੰਘ ਕੇ ਪਿੰਡ ਸੰਧਵਾਂ ਸਥਿਤ ਸਰਕਾਰੀ ਸਕੂਲ ਤੱਕ ਜਾਵੇਗੀ। ਉੱਥੋਂ ਵਾਪਸੀ ਮੋੜ ਲੈ ਕੇ ਭਾਗੀਦਾਰ ਉਸੇ ਰਸਤੇ ਰਾਹੀਂ ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ ਦੇ ਗੇਟ ਨੰਬਰ 2 ਵਿਖੇ ਪਹੁੰਚਣਗੇ, ਜਿੱਥੇ ਮੈਰਾਥਨ ਦੀ ਸਮਾਪਤੀ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੈਰਾਥਨ ਵਿਚ 10 ਤੋਂ 60 ਸਾਲ ਤੱਕ ਦੀ ਉਮਰ ਦੇ ਬੱਚੇ, ਨੌਜਵਾਨ ਅਤੇ ਵੱਡੀ ਉਮਰ ਦੇ ਵਿਅਕਤੀ ਇਸ ਵਿਚ ਭਾਗ ਲੈ ਸਕਣਗੇ। ਲੜਕਿਆਂ ਅਤੇ ਲੜਕੀਆਂ ਦੇ ਵਰਗਾਂ ਵਿਚ ਪਹਿਲੇ ਸਥਾਨ ’ ਤੇ ਰਹਿਣ ਵਾਲੇ ਨੂੰ 31,000 ਰੁਪਏ, ਦੂਜੇ ਸਥਾਨ ’ਤੇ ਰਹਿਣ ਵਾਲੇ ਨੂੰ 21,000 ਰੁਪਏ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਨੂੰ 11,000 ਰੁਪਏ ਦੀ ਨਕਦ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਰਾਥਨ ਵਿਚ ਛੋਟੀ ਉਮਰ ਦੇ 10 ਬੱਚਿਆਂ ਅਤੇ ਵਡੇਰੀ ਉਮਰ ਦੇ 10 ਵਿਅਕਤੀਆਂ ਨੂੰ ਮੈਡਲ ਦੇ ਕੇ ਉਤਸ਼ਾਹਿਤ ਕੀਤਾ ਜਾਵੇਗਾ, ਜਦਕਿ ਸਾਰੇ ਭਾਗੀਦਾਰਾਂ ਨੂੰ ਪ੍ਰਮਾਣ-ਪੱਤਰ ਵੀ ਦਿੱਤੇ ਜਾਣਗੇ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਜ਼ਿਲ੍ਹਾ ਵਾਸੀਆਂ, ਵਿਦਿਅਕ ਸੰਸਥਾਵਾਂ, ਯੂਥ ਕਲੱਬਾਂ, ਖੇਡ ਸੰਸਥਾਵਾਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੈਰਾਥਨ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਪੰਜਾਬ ਦਿਵਸ ਨੂੰ ਸਿਹਤਮੰਦ ਜੀਵਨਸ਼ੈਲੀ ਤੇ ਨਸ਼ਾ ਮੁਕਤ ਸਮਾਜ ਦੇ ਸੰਦੇਸ਼ ਨਾਲ ਮਨਾਉਣ ਵਿਚ ਆਪਣਾ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ 30 ਅਕਤੂਬਰ ਨੂੰ ਮੌੜ ਪੈਲੇਸ ਵਿਖੇ ਲੱਗੇਗਾ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ ਅਗਲੀ ਖ਼ਬਰ ਵਿਵੇਕ ਆਸ਼ਰਮ ਜੈਤੋ ਵਿਖੇ ਪੁੰਨਿਆਂ ਦਾ ਦਿਹਾੜਾ ਮਨਾਇਆ
Ad Position 24