ਭਾਜਪਾ ਆਗੂ ਜਸਪਾਲ ਸਿੰਘ ਪੰਜਗਰਾਈਂ ਨੇ ਜੈਤੋ ਹਲਕੇ ’ਚ ਵਧਾਈ ਸਿਆਸੀ ਸਰਗਰਮੀ ਢਿੱਲਵਾਂ ਕਲਾਂ ’ਚ ਵੱਖ-ਵੱਖ ਪਾਰਟੀਆਂ ਛੱਡ ਕੇ ਆਏ ਲੋਕਾਂ ਨੂੰ ਭਾਜਪਾ ’ਚ ਸ਼ਾਮਿਲ ਕਰਵਾਇਆ
ਪੰਜਗਰਾਈਂ ਕਲਾਂ, 27 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਭਾਰਤੀ ਜਨਤਾ ਪਾਰਟੀ ਦੇ ਐਸ. ਸੀ.
ਪੰਜਗਰਾਈਂ ਕਲਾਂ, 27 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਭਾਰਤੀ ਜਨਤਾ ਪਾਰਟੀ ਦੇ ਐਸ.ਸੀ. ਮੋਰਚਾ ਦਾ ਸੂਬਾਈ ਮੀਤ ਪ੍ਰਧਾਨ ਆਗੂ ਜਸਪਾਲ ਸਿੰਘ ਪੰਜਗਰਾਈਂ ਨੇ ਵਿਧਾਨ ਸਭਾ ਹਲਕਾ ਜੈਤੋ ਅੰਦਰ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ। ਜਿਸ ਦੇ ਚੱਲਦਿਆਂ ਉਨ੍ਹਾਂ ਨੇ ਹਲਕੇ ਦੇ ਪਿੰਡ ਢਿੱਲਵਾਂ ਕਲਾਂ ਦੇ ਵੱਖ-ਵੱਖ ਪਾਰਟੀਆਂ ਛੱਡ ਕੇ ਆਏ ਪਰਿਵਾਰਾਂ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਕਰਵਾਇਆ ਗਿਆ। ਵਿਸ਼ੇਸ਼ ਤੌਰ ’ਤੇ ਮਹਿਲਾ ਮੋਰਚਾ ਫ਼ਰੀਦਕੋਟ ਦੀ ਪ੍ਰਧਾਨ ਕੁਲਦੀਪ ਕੌਰ ਅਤੇ ਮਨਜੀਤ ਸਿੰਘ ਦਲ ਸਿੰਘ ਵਾਲਾ (ਆਈ.ਟੀ. ਇੰਚਾਰਜ ਪੰਜਾਬ ਕਿਸਾਨ ਮੋਰਚਾ) ਵੀ ਪਹੁੰਚੇ। ਜਸਪਾਲ ਪੰਜਗਰਾਈਂ ਨੇ ਕਿਹਾ ਕਿ ਪੰਜਾਬ ਅੰਦਰ ਹਾਲਾਤ ਬਦ ਤੋਂ ਬਦਤਰ ਹੋਣ ਦੇ ਨਾਲ-ਨਾਲ ਕਾਨੂੰਨ ਵਿਵਸਥਾ ਦੀ ਡਾਵਾਂਡੋਲ ਹੋ ਚੁੱਕੀ ਹੈ। ਆਏ ਦਿਨ ਪੰਜਾਬ ਅੰਦਰ ਕਤਲੋਗਾਰਦ, ਗੁੰਡਾਗਰਦੀ, ਲੁੱਟਾਂ-ਖੋਹਾਂ ਅਤੇ ਨਸ਼ਿਆਂ ਦੀ ਤਸਕਰੀ ਆਮ ਗੱਲ ਹੋ ਗਈ ਹੈ, ਜਿਸ ਕਰਕੇ ਸਧਾਰਨ ਨਾਗਰਿਕ ਦਾ ਜਿਉਣਾ ਹਰਾਮ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਖ਼ੁਸ਼ ਹੋ ਕੇ ਪੰਜਾਬ ਦੀ 2027 ਵਿਚ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਸ ਦੌਰਾਨ ਰਵਿੰਦਰ ਕੌਰ ਨੂੰ ਢਿੱਲਵਾਂ ਕਲਾਂ ਦੀ ਮਹਿਲਾ ਮੋਰਚਾ ਦੀ ਪ੍ਰਧਾਨ ਅਤੇ ਸਰਬਜੀਤ ਕੌਰ ਢਿੱਲਵਾਂ ਨੂੰ ਵਿਧਾਨ ਸਭਾ ਹਲਕਾ ਜੈਤੋ ਦਾ ਮਹਿਲਾ ਪ੍ਰਭਾਰੀ ਲਗਾਇਆ ਗਿਆ। ਇਸ ਮੌਕੇ ਸੁਨੀਤਾ ਅਗਰਵਾਲ, ਜਗਸੀਰ ਸਿੰਘ, ਲਖਵੀਰ ਸਿੰਘ ਢਿੱਲਵਾਂ, ਸੁਖਚੈਨ ਸਿੰਘ, ਬਲਜੀਤ ਕੌਰ ਸਿੱਖਾਂ ਵਾਲਾ, ਬਲਵਿੰਦਰ ਸਿੰਘ ਬਰਗਾੜੀ, ਹਰਪ੍ਰੀਤ ਸਿੰਘ ਪੰਜਗਰਾਈਂ, ਗੁਰਵਿੰਦਰ ਕੌਰ ਆਦਿ ਹਾਜ਼ਰ ਸਨ।