27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਚਾਰ ਸਾਲਾ ਬੱਚੀ ਨੂੰ ਇਨਸਾਫ਼ ਦਿਵਾਉਣ ਲਈ ਐਸ.ਐਸ.ਪੀ. ਦਫ਼ਤਰ ਅੱਗੇ ਰੋਸ ਧਰਨਾ

ਫ਼ਰੀਦਕੋਟ, 27 ਅਕਤੂਬਰ (ਸਰਬਜੀਤ ਸਿੰਘ)-ਇਥੋਂ ਦੇ ਇਕ ਨਿੱਜੀ ਸਕੂਲ ਦੀ ਜਬਰ ਜਨਾਹ ਦਾ ਸ਼ਿਕਾਰ ਹੋਈ ਚਾਰ ਸਾਲਾ ਬੱਚੀ ਨੂੰ ਇਨਸਾਫ਼ ਦਿਵਾਉਣ ਲਈ ਜਨਤਕ ਜਥੇਬੰਦੀਆਂ ਵਲੋਂ ਅੱਜ ਜ਼ਿਲ੍ਹਾ ਪੁਲਿਸ ਮੁਖੀ ਫ਼ਰੀਦਕੋਟ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਤੇ ਮੰਗ ਕੀਤੀ ਗਈ ਕਿ ਜਬਰ ਜ਼ਨਾਹ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗਿ੍ਰਫ਼ਤਾਰ ਕੀਤਾ ਜਾਵੇ। ਧਰਨਾਕਾਰੀਆਂ ਵਲੋਂ ਪੁਲਿਸ ਪ੍ਰਸ਼ਾਸਨ ’ਤੇ ਢਿੱਲੀ ਕਾਰਵਾਈ ਦਾ ਦੋਸ਼ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 28-10-2026
ਫ਼ਰੀਦਕੋਟ, 27 ਅਕਤੂਬਰ (ਸਰਬਜੀਤ ਸਿੰਘ)-ਇਥੋਂ ਦੇ ਇਕ ਨਿੱਜੀ ਸਕੂਲ ਦੀ ਜਬਰ ਜਨਾਹ ਦਾ ਸ਼ਿਕਾਰ ਹੋਈ ਚਾਰ ਸਾਲਾ ਬੱਚੀ ਨੂੰ ਇਨਸਾਫ਼ ਦਿਵਾਉਣ ਲਈ ਜਨਤਕ ਜਥੇਬੰਦੀਆਂ ਵਲੋਂ ਅੱਜ ਜ਼ਿਲ੍ਹਾ ਪੁਲਿਸ ਮੁਖੀ ਫ਼ਰੀਦਕੋਟ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਤੇ ਮੰਗ ਕੀਤੀ ਗਈ ਕਿ ਜਬਰ ਜ਼ਨਾਹ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗਿ੍ਰਫ਼ਤਾਰ ਕੀਤਾ ਜਾਵੇ। ਧਰਨਾਕਾਰੀਆਂ ਵਲੋਂ ਪੁਲਿਸ ਪ੍ਰਸ਼ਾਸਨ ’ਤੇ ਢਿੱਲੀ ਕਾਰਵਾਈ ਦਾ ਦੋਸ਼ ਲਗਾਇਆ ਗਿਆ। ਜਨਤਕ ਜਥੇਬੰਦੀਆਂ ਵਲੋਂ ਨਾਬਾਲਗ ਜਿਨਸੀ ਜਬਰ ਵਿਰੋਧੀ ਐਕਸ਼ਨ ਕਮੇਟੀ ਬਣਾ ਕੇ ਮਾਸੂਮ ਬੱਚੀ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗਿ੍ਫ਼ਤਾਰ ਕਰਕੇ ਉਸ ਨੂੰ ਸਜ਼ਾ ਦਿਵਾਉਣ ਲਈ ਐਸ.ਐਸ.ਪੀ. ਦਫ਼ਤਰ ਫ਼ਰੀਦਕੋਟ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਐਕਸ਼ਨ ਕਮੇਟੀ ਦੇ ਕਨਵੀਨਰ ਹਰਵੀਰ ਕੌਰ ਗੰਧੜ, ਨੌਜਵਾਨ ਭਾਰਤ ਸਭਾ ਦੇ ਆਗੂ ਨੌਨਿਹਾਲ ਸਿੰਘ, ਪੰਜਾਬ ਖ਼ੇਤ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਗੁਰਪਾਲ ਨੰਗਲ ਨੇ ਕਿਹਾ ਕਿ ਬੱਚੀ ਨਾਲ ਜਬਰ ਜ਼ਨਾਹ ਬਹੁਤ ਸ਼ਰਮਨਾਕ ਘਟਨਾ ਹੈ ਅਤੇ ਐਸ.ਐਚ.ਓ. ਫ਼ਰੀਦਕੋਟ ਪੀੜਤ ਬੱਚੀ ਨੂੰ ਇਨਸਾਫ਼ ਦੇਣ ਦੀ ਬਜਾਏ ਘਟਨਾ ਨੂੰ ਲੁਕੋ ਰਿਹਾ ਹੈ ਅਤੇ ਉਲਟਾ ਕਮੇਟੀ ਆਗੂਆਂ ਨੂੰ ਚਿੱਠੀਆਂ ਕੱਢ ਰਿਹਾ ਹੈ ਪਰ ਇਨਸਾਫ਼ ਪਸੰਦ ਲੋਕ ਇਹ ਬਰਦਾਸ਼ਤ ਨਹੀਂ ਕਰਨਗੇ ਬੱਚੀ ਨੂੰ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਨਿੱਜੀ ਸੰਸਥਾਵਾਂ ਆਪਣਾ ਨਾਮ ਬਚਾਉਣ ਲਈ ਅਜਿਹੀਆਂ ਘਟਨਾਵਾਂ ਨੂੰ ਦਬਾਉਂਦੀਆਂ ਹਨ ਅਤੇ ਇਸ ਘਟਨਾ ਵਿਚ ਵੀ ਪਰਿਵਾਰ ’ਤੇ ਕੇਸ ਵਾਪਸ ਲੈਣ ਲਈ ਦਬਾਅ ਪਾਇਆ ਜਾ ਰਿਹਾ ਹੈ। ਧਰਨੇ ਦੌਰਾਨ ਹੀ ਐਸ.ਪੀ.ਡੀ. ਨਾਲ ਹੋਈ ਮੀਟਿੰਗ ਦੌਰਾਨ ਪ੍ਰਸ਼ਾਸਨ ਵਲੋਂ ਹਫ਼ਤੇ ਵਿਚ ਕਾਰਵਾਈ ਕਰਨ ਅਤੇ ਮਹਿਲਾ ਪੁਲਿਸ ਅਧਿਕਾਰੀ ਨੂੰ ਜਾਂਚ ਸੌਂਪਣ ਦੀ ਗੱਲ ਮੰਨੀ ਗਈ ਹੈ। ਪਰਿਵਾਰ ਤੇ ਕਮੇਟੀ ਆਗੂਆਂ ’ਤੇ ਦਬਾਅ ਪਾ ਰਹੇ ਮੁਲਜ਼ਮਾਂ ਉਪਰ ਕਾਨੂੰਨੀ ਕਾਰਵਾਈ ਅਤੇ ਪੀੜਤ ਬੱਚੀ ਤੇ ਹੱਕ ਵਿਚ ਖ਼ਬਰ ਲਾਉਣ ’ਤੇ ਪੱਤਰਕਾਰ ਨੂੰ ਜਾਰੀ ਕੀਤੇ ਪੁਲਿਸ ਨੋਟਿਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਜਿਸ ’ਤੇ ਸਹਿਮਤੀ ਬਣਨ ਤੋਂ ਬਾਅਦ ਧਰਨਾ ਮੁਲਤਵੀ ਕੀਤਾ ਗਿਆ। ਵਿਚਾਰ ਮੰਚ ਫ਼ਰੀਦਕੋਟ ਦੇ ਕਨਵੀਨਰ ਕੁਲਦੀਪ ਸ਼ਰਮਾ, ਡੀ.ਐਮ.ਐਫ਼. ਦੇ ਆਗੂ ਨਵਪ੍ਰੀਤ ਨਵੀ ਅਤੇ ਐਡਵੋਕੇਟ ਕਰਨਦੀਪ ਸਿੰਘ ਭੁੱਲਰ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸੋਮਵਾਰ ਤੱਕ ਦੋਸ਼ੀਆਂ ਦੀ ਸ਼ਨਾਖਤ ਕਰਕੇ ਕਾਰਵਾਈ ਨਹੀਂ ਕੀਤੀ ਗਈ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਜਸਨੀਤ ਸਿੰਘ ਨੇ ਨਿਭਾਈ, ਸੁਖਬੀਰ ਸਿੰਘ, ਮਨਜੋਤ ਕੌਰ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਰਮਾਰ ਟਰਾਂਸਪੋਰਟ ਕੰਪਨੀ ਦੀ ਇਕ ਧਿਰ ਨੇ ਥਾਣਾ ਸਿਟੀ ਮੂਹਰੇ ਧਰਨਾ ਲਗਾਇਆ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਦੇ ਸੂਬਾਈ ਸਮੂਹ ਗਾਇਨ ਮੁਕਾਬਲੇ ’ਚ ਬਠਿੰਡਾ ਪਹਿਲੇ ਸਥਾਨ ’ਤੇ ਰਿਹਾ
Ad Position 24